*ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ*

Mar22,2026 | Jagrati Lahar Bureau | Chandigarh



— ਡੂੰਘੀ ਤਕਨੀਕੀ ਜਾਂਚ ਤੋਂ ਬਾਅਦ ਬੀ.ਐਸ.ਐਫ. ਅਤੇ ਪੁਲਿਸ ਟੀਮਾਂ ਨੇ ਸਰਹੱਦ ਪਾਰੋਂ ਚੱਲ ਰਹੇ ਇਸ ਨੈੱਟਵਰਕ ਨੂੰ ਤਬਾਹ ਕਰਨ ਵਿੱਚ ਹਾਸਲ ਕੀਤੀ ਸਫਲਤਾ : ਡੀਜੀਪੀ ਗੌਰਵ ਯਾਦਵ

— ਦੋਸ਼ੀ ਜਗਜੀਤ ਰਾਣਾ ਨੇ ਹਾਲ ਹੀ ਵਿੱਚ ਡਰੱਗਮਨੀ ਨਾਲ ਖਰੀਦੀਆਂ ਸਨ ਪੌਸ਼ ਇਲਾਕਿਆਂ ਵਿੱਚ ਜਾਇਦਾਦਾਂ ਅਤੇ ਕਾਰਾਂ ਦਾ ਵੀ ਸੀ ਸ਼ੌਕੀਨ : ਐਸਪੀ  ਏ.ਐਨ.ਟੀ.ਐਫ. ਗੁਰਪ੍ਰੀਤ ਸਿੰਘ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਪਾਕਿਸਤਾਨ- ਸਮਰਥਿਤ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦੇ ਤਿੰਨ ਮਾਸਟਰਮਾਈਂਡਾਂ ਨੂੰ 24.5 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਨੂਰਵਾਲ ਦੇ ਰਹਿਣ ਵਾਲੇ ਜਗਜੀਤ ਸਿੰਘ ਉਰਫ਼ ਰਾਣਾ, ਅੰਮ੍ਰਿਤਸਰ ਦੇ ਪਿੰਡ ਔਲਖ ਖੁਰਦ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਧੂਪਸੜੀ ਦੇ ਰਹਿਣ ਵਾਲੇ ਰੌਸ਼ਨ ਸਿੰਘ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਬੀ.ਐਸ.ਐਫ. ਅਤੇ ਪੁਲਿਸ ਟੀਮਾਂ ਨੇ ਮਲਟੀ-ਕਾਪਟਰ ਡਰੋਨ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਖੇਪ ਪਹੁੰਚਾਉਣ ਲਈ ਕੀਤੀ ਜਾਂਦੀ ਸੀ ਅਤੇ ਇੱਕ ਐਸ.ਯੂ.ਵੀ. ਮਹਿੰਦਰਾ ਥਾਰ ਸਮੇਤ ਦੋ ਕਾਰਾਂ, ਜੋ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਵਰਤੀਆਂ ਜਾਂਦੀਆਂ ਸਨ, ਵੀ ਜ਼ਬਤ ਕੀਤੀਆਂ ਗਈਆਂ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਸਿੱਧੇ ਸਬੰਧ ਸਨ। ਉਨ੍ਹਾਂ ਦੱਸਿਆ ਕਿ ਡੂੰਘੀ ਤਕਨੀਕੀ ਜਾਂਚ ਉਪਰੰਤ ਪੁਲਿਸ ਟੀਮਾਂ ਨੇ ਸਰਹੱਦ ਪਾਰੋਂ ਚੱਲ ਰਹੇ ਇਸ ਨੈੱਟਵਰਕ ਨੂੰ ਨਸ਼ਟ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ  ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏ.ਐਨ.ਟੀ.ਐਫ. ਦੇ ਪੁਲਿਸ ਸੁਪਰਡੈਂਟ (ਐਸਪੀ) ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਕਾਰਵਾਈ ਦੋ ਪੜਾਵਾਂ ਤਹਿਤ ਅਮਲ ਵਿੱਚ ਲਿਆਂਦੀ ਗਈ ਸੀ। ਪਹਿਲੇ ਪੜਾਅ ਵਿੱਚ ਇੱਕ ਮਲਟੀ-ਕਾਪਟਰ ਡਰੋਨ ਦੇ ਨਾਲ 12.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਫਿਰ ਡਰੋਨ ਦੇ ਤਕਨੀਕੀ ਡੇਟਾ, ਲੈਟੀਟਿਊਡ-ਲੌਂਗੀਟਿਊਡ ਅਤੇ ਟਾਵਰ ਡੰਪਸ ਦੇ ਮੁਕੰਮਲ ਅਧਿਐਨ ਸਮੇਤ ਫੋਰੈਂਸਿਕ ਵਿਸ਼ਲੇਸ਼ਣ ਤੋਂ ਬਾਅਦ ਮਨਪ੍ਰੀਤ ਸਿੰਘ ਦੇ ਘਰੋਂ 12.4 ਕਿਲੋਗ੍ਰਾਮ ਹੈਰੋਇਨ ਦੀ ਹੋਰ ਖੇਪ ਜ਼ਬਤ ਕੀਤੀ ਗਈ, ਜਿਸ ਨਾਲ ਕੁੱਲ ਬਰਾਮਦਗੀ 24.5 ਕਿਲੋਗ੍ਰਾਮ ਹੋ ਗਈ ਹੈ।

ਐਸ.ਪੀ. ਨੇ ਕਿਹਾ ਕਿ ਦੋਸ਼ੀ ਜਗਜੀਤ ਰਾਣਾ ਨੇ ਹਾਲ ਹੀ ਵਿੱਚ ਡਰੱਗ ਮਨੀ ਨਾਲ ਮਹਿੰਗੇ ਅਤੇ ਆਲੀਸ਼ਾਨ ਇਲਾਕਿਆਂ ਵਿੱਚ ਜਾਇਦਾਦਾਂ ਖਰੀਦੀਆਂ ਅਤੇ ਉਹ ਕਾਰਾਂ ਦਾ ਵੀ ਸ਼ੌਕੀਨ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 43  ਮਿਤੀ 2 ਮਾਰਚ, 2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 23 ਅਤੇ ਏਅਰਕ੍ਰਾਫਟ ਐਕਟ ਦੀ ਧਾਰਾ 25, 26 ਅਤੇ 29 ਤਹਿਤ ਥਾਣਾ ਏ.ਐਨ.ਟੀ.ਐਫ.  ਐਸਏਐਸ ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Punjab-Police-In-Joint-Ops-With-Bsf-Busts-Cross-border-Smuggling-Module



TOP HEADLINES


*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49868655

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us