ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵੱਪਨ ਸ਼ਰਮਾ ਆਈ.ਪੀ.ਐਸ ਜੀ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ, ਸ੍ਰੀ ਹਰਪਾਲ ਸਿੰਘ ਪੀ.ਪੀ.ਐਸ ਡੀ.ਸੀ.ਪੀ (ਇੰਨਵੈਸਟੀਗੇਸ਼ਨ) ਲੁਧਿਆਣਾ, ਸ੍ਰੀ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ ਏ.ਡੀ.ਸੀ.ਪੀ (ਇੰਨਵੈਸਟੀਗੇਸ਼ਨ) ਲੁਧਿਆਣਾ ਅਤੇ ਸ੍ਰੀ ਦੀਪ ਕਰਨ ਸਿੰਘ ਪੀ.ਪੀ.ਐਸ ਏ.ਸੀ.ਪੀ ਡਿਟੈਕਟਿਵ-2 ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਨਵਦੀਪ ਸਿੰਘ ਇੰਚਾਰਜ ਕਰਾਇਮ ਬ੍ਰਾਂਚ ਲੁਧਿਆਣਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਅੰਮ੍ਰਿਤ ਧਰਮ ਕੰਡਾ ਚੌਂਕ, ਤਾਜਪੁਰ ਰੋਡ ਲੁਧਿਆਣਾ ਵਿਖੇ ਮੌਜੂਦ ਸੀ, ਜਿੱਥੇ ASI ਪ੍ਰਦੀਪ ਬਾਵਾ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਮਨਪ੍ਰੀਤ ਸਿੰਘ ਉਰਫ ਪੀਤਾ ਉਰਫ ਚੀਮਾ ਅਤੇ ਸਾਗਰ ਸਿੰਘ, ਜੋ ਕਿ ਲੁਧਿਆਣਾ ਸ਼ਹਿਰ ਵਿੱਚ ਰਾਹਗੀਰਾਂ ਨੂੰ ਧਮਕਾ ਕੇ ਮੋਬਾਇਲ ਫੋਨ ਅਤੇ ਦੋ ਪਹੀਆ ਵਾਹਨ ਖੋਹਣ ਦੀਆਂ ਕਈ ਵਾਰਦਾਤਾਂ ਕਰ ਚੁੱਕੇ ਹਨ, ਇਸ ਸਮੇਂ ਖੋਹ ਕੀਤੀ ਐਕਟਿਵਾ ‘ਤੇ ਸਵਾਰ ਹੋ ਕੇ ਹੋਰ ਵਾਰਦਾਤ ਕਰਨ ਦੀ ਤਾਕ ਵਿੱਚ ਹਨ।
ਸੂਚਨਾ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਵੱਲੋਂ ਦੋਨੋਂ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਦੋਸ਼ੀਆਂ ਖਿਲਾਫ ਪਹਿਲੇ ਵੀ ਵੱਖ ਵੱਖ ਜੁਰਮਾਂ ਤਹਿਤ ਲੁਧਿਆਣਾ ਦੇ ਵੱਖ ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਹਨ। ਪੁੱਛਗਿੱਛ ਦੌਰਾਨ ਦੋ ਹੋਰ ਸਾਥੀਆਂ ਸੁਭਮ ਵਰਮਾ ਅਤੇ ਕੰਵਲਜੀਤ ਸਿੰਘ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ।
ਦੋਸ਼ੀਆਂ ਪਾਸੋਂ ਕੁੱਲ 10 ਮੋਟਰਸਾਈਕਲ, 02 ਐਕਟਿਵਾ ਅਤੇ 24 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਦੋਸ਼ੀਆਂ ਵਿਰੁੱਧ ਥਾਣਾ ਡਵੀਜ਼ਨ ਨੰਬਰ 2 ਲੁਧਿਆਣਾ ਵਿੱਚ ਮਾਮਲਾ ਦਰਜ ਕਰਕੇ ਅਗਲੇ ਤਫਤੀਸ਼ੀ ਕਦਮ ਅਮਲ ਵਿੱਚ ਲਿਆਂਦੇ ਜਾ ਰਹੇ ਹਨ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ