ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਹੁਕਮਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਆਗਵਾਈ ਹੇਠ ਕਪਤਾਨ ਪੁਲਿਸ (
ਪੀ.ਬੀ.ਆਈ) ਰਾਜਵਿੰਦਰ ਸਿੰਘ,
ਡੀ.ਐੱਸ.ਪੀ ਐਨ.ਡੀ.ਪੀ.ਐਸ ਯਾਦਵਿੰਦਰ ਸਿੰਘ ਅਤੇ
ਡੀ.ਐੱਸ.ਪੀ ਸਬ ਡਵੀਜਨ ਅਮਰਗੜ੍ਹ ਸੰਜੀਵ ਕੁਮਾਰ ਵੱਲੋਂ ਭਾਰੀ ਪੁਲਿਸ ਫੋਰਸ ਸਮੇਤ ਪਿੰਡ ਬਾਗੜੀਆਂ ਵਿਖੇ ਕਾਰਡਨ ਐਂਡ ਸਰਚ ਆਪ੍ਰੇਸ਼ਨ ਕੀਤਾ ਗਿਆ।
ਇਸ ਤੋਂ ਇਲਾਵਾ
ਡੀ.ਐੱਸ.ਪੀ ਸਬ-ਡਵੀਜਨ ਮਾਲੇਰਕੋਟਲਾ ਮਾਨਵਜੀਤ ਸਿੰਘ ਵੱਲੋਂ ਪੁਲਿਸ ਫੋਰਸ ਸਮੇਤ ਪੱਕਾ ਦਰਵਾਜਾ ਜਮਾਲਪੁਰਾ ਦੇ ਸ਼ੱਕੀ ਇਲਾਕਿਆਂ ਅਤੇ ਟਿਕਾਣਿਆਂ ਉੱਪਰ ਸਰਚ ਅਭਿਆਨ ਚਲਾਇਆ ਗਿਆ। ਇਸੇ ਤਰ੍ਹਾਂ
ਡੀ.ਐੱਸ.ਪੀ ਸਬ ਡਵੀਜਨ ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ ਵੱਲੋਂ ਅਹਿਮਦਗੜ੍ਹ ਸ਼ਹਿਰ ਦੇ ਵਾਰਡ ਨੰਬਰ 4 ਵਿੱਚ ਕਾਰਡਨ ਐਂਡ ਸਰਚ ਆਪ੍ਰੇਸ਼ਨ ਅਮਲ ਵਿੱਚ ਲਿਆਂਦਾ ਗਿਆ।
ਐੱਸ.ਐੱਸ.ਪੀ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨ ਨਸ਼ਾ ਵੇਚਣ ਦੀ ਆਦਤ ਨੂੰ ਛੱਡ ਕੇ ਆਪਣੀ ਰੋਜ਼ੀ-ਰੋਟੀ ਲਈ ਹੋਰ ਕਿੱਤਿਆਂ ਰਾਹੀਂ ਆਪਣੀ ਜ਼ਿੰਦਗੀ ਨੂੰ ਸੁਧਾਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸੂਬਾ ਪੱਧਰ ‘ਤੇ ਚਲਾਏ ਜਾ ਰਹੇ ਇਸ ਅਭਿਆਨ ਤਹਿਤ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਸਰਕਾਰ ਅਤੇ
ਡੀ.ਜੀ.ਪੀ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਖ਼ਿਲਾਫ਼ ਵੱਡੇ ਪੱਧਰ ‘ਤੇ ਕਾਰਵਾਈ ਜਾਰੀ ਰਹੇਗੀ।
ਉਨ੍ਹਾਂ ਦੱਸਿਆ ਕਿ ਲੋਕਾਂ ਵੱਲੋਂ ਵੀ ਇਸ ਮੁਹਿੰਮ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ, ਜਿਸ ਨਾਲ ਨਸ਼ਾ ਤਸਕਰੀ ਨੂੰ ਰੋਕਣ ਵਿੱਚ ਜ਼ਿਲ੍ਹਾ ਪੁਲਿਸ ਨੂੰ ਸਫਲਤਾ ਮਿਲੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਸਬੰਧੀ ਕੋਈ ਵੀ ਜਾਣਕਾਰੀ ਸੇਫ ਪੰਜਾਬ ਵੱਟਸਐਪ ਚੈਟਬੋਟ ਨੰਬਰ
9779-100-200 ‘ਤੇ ਸਾਂਝੀ ਕੀਤੀ ਜਾਵੇ।
ਇਸ ਕਾਰਡਨ ਐਂਡ ਸਰਚ ਆਪ੍ਰੇਸ਼ਨ ਦੌਰਾਨ 02 ਸ਼ੱਕੀ ਵਿਅਕਤੀਆਂ ਨੂੰ ਰਾਉਂਡ ਅੱਪ ਕੀਤਾ ਗਿਆ ਹੈ, ਜਿਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।