*ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ*

Mar26,2026 | Jagrati Lahar Bureau | Chandigarh


*— ਗ੍ਰਿਫ਼ਤਾਰ ਮੁਲਜ਼ਮ ਡੌਨੀ ਬੱਲ/ਬੰਬੀਹਾ ਗਰੁੱਪ ਦਾ ਇੱਕ ਮੁੱਖ ਮੈਂਬਰ ਹੈ: ਡੀਜੀਪੀ ਗੌਰਵ ਯਾਦਵ*

*— ਦੋਸ਼ੀ ਨੇ ਪੁਲਿਸ ਟੀਮ 'ਤੇ ਗੋਲੀਬਾਰੀ ਕੀਤੀ, ਜਵਾਬੀ ਗੋਲੀਬਾਰੀ ਵਿੱਚ ਹੋਇਆ ਜ਼ਖਮੀ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ 'ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ .32 ਬੋਰ ਦਾ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਵਾਸੀ ਖੇੜੀ ਨੌਧ ਸਿੰਘ, ਕੋਟਲਾ ਮਸੁੱਦ, ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੈਗਜ਼ੀਨ, ਦੋ ਜ਼ਿੰਦਾ ਕਾਰਤੂਸ ਅਤੇ ਚਾਰ ਖਾਲੀ ਖੋਲ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਡੌਨੀ ਬੱਲ/ਬੰਬੀਹਾ ਗਰੁੱਪ ਦਾ ਇੱਕ ਮੁੱਖ ਮੈਂਬਰ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਮਲਾ ਇਸ ਗਰੁੱਪ ਦੇ ਇਸ਼ਾਰੇ 'ਤੇ ਕੀਤਾ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਏਜੀਟੀਐਫ ਪੰਜਾਬ ਦੇ ਇੰਸਪੈਕਟਰ ਵਿਕਰਮਜੀਤ ਸਿੰਘ ਅਤੇ ਐਸਆਈ ਅਮਨਦੀਪ ਸਿੰਘ ਦੀ ਸਮਰਪਿਤ ਟੀਮ ਵੱਲੋਂ ਏਐਸਆਈ ਹਰਭਜਨ ਸਿੰਘ (ਜ਼ਿਲ੍ਹਾ ਕ੍ਰਾਈਮ ਸੈੱਲ) ਅਤੇ ਏਐਸਆਈ ਪ੍ਰਦੀਪ ਸਿੰਘ (ਏਜੀਟੀਐਫ ਚੰਡੀਗੜ੍ਹ) ਸਮੇਤ, ਘਟਨਾ ਵਾਲੇ ਦਿਨ ਤੋਂ ਹੀ ਚੰਡੀਗੜ੍ਹ, ਫਤਿਹਗੜ੍ਹ ਸਾਹਿਬ ਅਤੇ ਅਮਲੋਹ ਖੇਤਰ ਵਿੱਚ ਲਗਾਤਾਰ ਸੁਰਾਗਾਂ ਦੀ ਜਾਂਚ ਕੀਤੀ ਜਾ ਰਹੀ ਸੀ।

ਏਡੀਜੀਪੀ ਨੇ ਕਿਹਾ ਕਿ ਆਪਰੇਸ਼ਨ ਦੌਰਾਨ, ਦੋਸ਼ੀ ਨੂੰ ਅਮਲੋਹ-ਪਾਤੜਾਂ ਸੜਕ 'ਤੇ ਰੋਕਿਆ ਗਿਆ, ਜਿੱਥੇ ਉਸਨੇ ਪੁਲਿਸ ਟੀਮ 'ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਦੌਰਾਨ, ਦੋਸ਼ੀ ਜ਼ਖਮੀ ਹੋ ਗਿਆ ਅਤੇ ਉਸਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ।

ਇਸ ਸਬੰਧ ਵਿੱਚ, ਐਫਆਈਆਰ ਨੰਬਰ 72 ਮਿਤੀ 26-3-26 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109, 132 ਅਤੇ 221 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਫਤਿਹਗੜ੍ਹ ਸਾਹਿਬ ਦੇ ਥਾਣਾ ਅਮਲੋਹ ਵਿਖੇ ਦਰਜ ਕੀਤੀ ਗਈ ਹੈ।

Main-Shooter-In-Panjab-University-Firing-Incident-Held-After-Brief-Exchange-Of-Fire-In-Fatehgarh-Sahib



TOP HEADLINES


*ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ, ਆਪ ਨੇ ਭਗਵੰਤ ਮਾਨ ਸਰਕਾਰ
*ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ -
*ਪੰਜਾਬ ਦੀਆਂ ਸ਼ਹਿਰੀ ਸੜਕਾਂ ਦੇ ਨਵੀਨੀਕਰਨ ਵਿੱਚ ਤੇਜ਼ੀ ਨਾਲ ਵਾ
*ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਚਾਰ ਸਾਲ ਦੇ ਸ਼ਾਨ
ਡੇਰਾਬੱਸੀ ਪੁਲਿਸ ਵੱਲੋਂ 48 ਘੰਟਿਆਂ ਵਿੱਚ ਕਤਲ ਦੀ ਕੋਸ਼ਿਸ਼ ਦਾ
ਵਿਜੀਲੈਂਸ ਵਿਭਾਗ ਨੇ ਸੇਵਾਮੁਕਤ ਜੇ ਈ ਨੂੰ ਕੀਤਾ ਕਾਬੂ
*ਬਠਿੰਡਾ ਵਿੱਚ ਕਪਾਹ ਵਿਸਥਾਰ ਕਮੇਟੀ ਦੀ ਅਹਿਮ ਮੀਟਿੰਗ ਨਰਮੇ ਹੇਠ
*ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜ
ਪੰਜਾਬ ਪੁਲਿਸ ਦੀ ਵਿਸ਼ੇਸ਼ ਮੁਹਿੰਮ ਤਹਿਤ 2 ਸ਼ੱਕੀ ਵਿਅਕਤੀ ਰਾਉਂ
*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ
ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 9 Ias/pcs ਅਫਸਰਾਂ ਦੇ ਤ
*ਨਸ਼ਿਆਂ ਖਿਲਾਫ਼ ਵਿਆਪਕ ਜੰਗ ਹੈ ‘ਯੁੱਧ ਨਸ਼ਿਆਂ ਵਿਰੁੱਧ’ : ਮਨੀਸ਼ ਸ
ਮਨੀਸ਼ ਸਿਸੋਦੀਆ ਦਾ ਮੰਤਰੀਆਂ ਤੇ ਵਿਧਾਇਕਾਂ ਨੂੰ ਸਪੱਸ਼ਟ ਸੰਦੇਸ਼
*ਵਿਜੀਲਸ ਬਿਊਰੋ ਵੱਲੋਂ 20 ਹਜਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ
*ਮਾਨ ਸਰਕਾਰ ਨੇ ਪੰਜਾਬ ਦੇ ਕਲਾਸਰੂਮਾਂ ਨੂੰ ਭਵਿੱਖਮੁਖੀ ਬਣਾਇਆ,
ਤੁਹਾਨੂੰ ਸੀਬੀਆਈ ਜਾਂਚ ਦਾ ਆਦੇਸ਼ ਦੇਣ ਲਈ ਕੌਣ ਰੋਕ ਰਿਹਾ ਹੈ, ਵ
ਅਣਪਛਾਤੇ ਚੋਰ ਵੱਲੋਂ ਸੈਕਟਰ 68 ਦੇ ਮਾਂ ਦੁਰਗਾ ਮੰਦਰ ਦੀਆਂ ਗੋਲਕ
*ਆਪ ਸਰਕਾਰ ਦੋਸ਼ਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦੀ ਹੈ, ਜਵਾਬਦੇਹ
15 ਸਾਲਾ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦੇ ਮਾਮਲੇ 'ਚ ਚਾਰ ਗ੍ਰਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49604803

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us