*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ*

Mar27,2026 | Rahul Soni | Chandigarh/ Amritsar


*— ਜਾਂਚ ਮੁਤਾਬਕ ਦੋਸ਼ੀ ਪਾਕਿਸਤਾਨ-ਅਧਾਰਤ ਤਸਕਰਾਂ ਦੇ ਤਾਲਮੇਲ ਨਾਲ ਵਿਦੇਸ਼ੀ-ਅਧਾਰਤ ਗੈਂਗਸਟਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ*

*— ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ 2 ਮੁਲਜ਼ਮਾਂ ਨੂੰ 10 ਵਿਦੇਸੀ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਵਾਸੀ ਖੁਸ਼ੂਪੁਰਾ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਵਾਸੀ ਖਵਾਸਪੁਰ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਤੁਰਕੀ ਦਾ ਬਣਿਆ ਜ਼ਿਗਾਨਾ ਪਿਸਤੌਲ, ਇੱਕ ਆਸਟਰੀਆ ਦਾ ਬਣਿਆ ਗਲੌਕ ਪਿਸਤੌਲ, ਦੋ ਅਮਰੀਕਾ ਦੇ ਬਣੇ ਬ੍ਰੇਟਾ ਪਿਸਤੌਲ, ਪੰਜ ਪੀਐਕਸ 5 ਪਿਸਤੌਲ ਅਤੇ ਇੱਕ ਚੀਨ ਦੇ ਬਣੇ ਨੋਰਿੰਕੋ ਪਿਸਤੌਲ ਸਮੇਤ ਮੈਗਜ਼ੀਨਾਂ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਪਲੈਟੀਨਾ ਮੋਟਰਸਾਈਕਲ (ਪੀਬੀ 63 ਡੀ 3668) ਜਿਸ ਦੀ ਵਰਤੋਂ ਖੇਪਾਂ ਦੀ ਡਿਲੀਵਰੀ ਲਈ ਕੀਤੀ ਜਾਂਦੀ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਸਥਿਤ ਤਸਕਰਾਂ ਦੇ ਤਾਲਮੇਲ ਨਾਲ ਵਿਦੇਸ਼ੀ ਗੈਂਗਸਟਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ ਅਤੇ ਭਾਰਤ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸਹਾਇਤਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਖੇਪ ਸੂਬੇ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਡਿਲੀਵਰ ਕੀਤੀ ਜਾਣੀ ਸੀ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਇੱਕ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਵਿਦੇਸ਼ੀ ਗੈਂਗਸਟਰ ਆਪਣੇ ਪੰਜਾਬ ਸਥਿਤ ਸਾਥੀਆਂ ਦੀ ਮਦਦ ਨਾਲ ਪਾਕਿਸਤਾਨ ਤੋਂ ਭਾਰਤ ਵਿੱਚ ਡਰੋਨ ਰਾਹੀਂ ਗੈਰ-ਕਾਨੂੰਨੀ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰ ਰਿਹਾ ਹੈ।

ਡੀਜੀਪੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਦੇ ਪੰਜਾਬ ਸਥਿਤ ਸਾਥੀ ਰੇਸ਼ਮ ਸਿੰਘ ਨੇ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਪਾਕਿਸਤਾਨੀ ਤਸਕਰਾਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੰਭਾਵੀ ਤੌਰ ‘ਤੇ ਉਹ ਇਹ ਖੇਪ ਅੰਮ੍ਰਿਤਸਰ ਤੋਂ ਚੋਗਾਵਾਂ ਸੜਕ 'ਤੇ ਨਹਿਰ ਦੇ ਪੁਲ ਨਜਦੀਕ ਪਿੰਡ ਕੋਹਾਲੀ ਨੇੜੇ ਸ਼ੱਕੀ ਮਨਪ੍ਰੀਤ ਸਿੰਘ ਨੂੰ ਡਿਲੀਵਰ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕਾ ਲਗਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕਰ ਲਿਆ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਸਬੰਧੀ, ਐਫਆਈਆਰ ਨੰਬਰ 20 ਮਿਤੀ 27-03-2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, 25(1) ਏ ਅਤੇ 25(1) ਬੀ ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਐਕਟ ਦੀ ਧਾਰਾ 61(2) ਤਹਿਤ ਦਰਜ ਕੀਤੀ ਗਈ ਹੈ।

Two-Linked-To-Cross-border-Illegal-Arms-Smuggling-Module-Held-In-Amristar



TOP HEADLINES


*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ
ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ
ਆਪ ਦੇ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਮੁਹਿੰਮ: ਮੰਤਰੀਆਂ
*ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸ
*ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ
ਭਾਜਪਾ ਦੇ ਜ਼ੁਲਮ ਵਿਰੁੱਧ 'ਆਪ' ਨਾਲ ਪੂਰਾ ਗੁਜਰਾਤ, ਹੋਣ ਜਾ ਰਿਹ
*ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੁੱਕਿਆ ਦੇਸ਼ ਅੰਦਰ ਫਰਟੀਲਾਈਜ਼ਰ
ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ
*ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ
ਫੂਡ ਸਪਲਾਈ ਵਿਭਾਗ ਦੀ ਜਗਰਾਉਂ ਵਿੱਚ ਵੱਡੀ ਕਾਰਵਾਈ, ਢਾਬਿਆਂ ਤੇ
ਖੰਨਾ ਪੁਲਿਸ ਨੇ 02 ਵਿਅਕਤੀਆਂ ਨੂੰ ਇੱਕ .32 ਬੋਰ ਦੇਸੀ ਪਿਸਟਲ ਸ
ਪੁਲਿਸ ਵਿਭਾਗ ਫਾਜ਼ਿਲਕਾ ਵੱਲੋਂ ਪੈਚਾ ਵਾਲੀ ਦੇ ਦੋਸ਼ੀ ਵਿਜੈ ਕੁਮਾ
ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ: ਵੜਿ
*ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ, ਆਪ ਨੇ ਭਗਵੰਤ ਮਾਨ ਸਰਕਾਰ
*ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ -
*ਪੰਜਾਬ ਦੀਆਂ ਸ਼ਹਿਰੀ ਸੜਕਾਂ ਦੇ ਨਵੀਨੀਕਰਨ ਵਿੱਚ ਤੇਜ਼ੀ ਨਾਲ ਵਾ
*ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49616613

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us