*— ਪੁਲਿਸ ਟੀਮਾਂ ਨੇ 95 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 99 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ*
*— ਯੁੱਧ ਨਸ਼ਿਆਂ ਵਿਰੁੱਧ ਦੇ 393 ਵੇਂ ਦਿਨ 112 ਨਸ਼ਾ ਤਸਕਰ ਕਾਬੂ*
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 68ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 508 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
68ਵੇਂ ਦਿਨ, ਪੁਲਿਸ ਟੀਮਾਂ ਨੇ 188 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,674 ਹੋ ਗਈ ਹੈ।
ਇਸ ਤੋਂ ਇਲਾਵਾ 95 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 99 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 393ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 112 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 463 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 471 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 62,400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 393 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,071 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Day-68-Of-Gangstran-Te-Vaar-Punjab-Police-Conducts-508-Raids-188-Held
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)