ਜੀਵਨ ਬਸਤੀ ਤੇ ਮਾਈ ਜਿਨਾ ਨਗਰ ਵਿੱਚ NDPS ਐਕਟ ਤਹਿਤ ਕਾਰਵਾਈ • ਨਸ਼ਾ ਛੱਡਣ ਲਈ ਇਲਾਜ ਵਾਸਤੇ ਲੋਕਾਂ ਨੂੰ ਕੀਤਾ ਪ੍ਰੇਰਿਤ
ਜਗਰਾਓਂ,02 ਅਪ੍ਰੈਲ, (ਦਵਿੰਦਰ ਜੈਨ):,ਫੋਟੋਗ੍ਰਾਫ ਅਸ਼ਵਨੀ ਸ਼ਰਮਾ
ਜਗਰਾਓਂ ਵਿੱਚ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਐਸ ਐੱਸ ਪੀ ਸਾਹਿਬ ਅੰਕੁਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਤੇ ਡੀਐਸਪੀ ਸਿਟੀ Jaswinder Singh Dhindsa ਦੀ ਅਗਵਾਈ ਹੇਠ ਪੁਲਿਸ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਗਈ।
ਇਸ ਦੌਰਾਨ ਜੀਵਨ ਬਸਤੀ ਅਤੇ ਮਾਈ ਜੀਨਾ ਨਗਰ ਵਿੱਚ ਨਸ਼ਾ ਤਸਕਰੀ ਨਾਲ ਸੰਬੰਧਤ ਥਾਵਾਂ ’ਤੇ ਖਾਸ ਚੈਕਿੰਗ ਕੀਤੀ ਗਈ ਅਤੇ NDPS ਐਕਟ ਤਹਿਤ ਬਣਦੇ ਕੇਸਾਂ ਵਿੱਚ ਕਾਰਵਾਈ ਕੀਤੀ ਗਈ। ਪੁਲਿਸ ਵੱਲੋਂ ਸ਼ੱਕੀ ਥਾਵਾਂ ’ਤੇ ਰੇਡ ਕਰਕੇ ਨਸ਼ਾ ਕਾਰੋਬਾਰ ’ਤੇ ਨਕੇਲ ਕੱਸਣ ਦੀ ਕੋਸ਼ਿਸ਼ ਕੀਤੀ ਗਈ।
ਡੀਐਸਪੀ ਜਸਵਿੰਦਰ ਢੀੰਡਸਾ ਨੇ ਇਸ ਮੌਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਜੋ ਲੋਕ ਨਸ਼ੇ ਦੀ ਲਤ ਦਾ ਸ਼ਿਕਾਰ ਹਨ, ਉਨ੍ਹਾਂ ਨੂੰ ਇਲਾਜ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪੁਲਿਸ ਵੱਲੋਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਦੀ ਮਦਦ ਲਈ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਨੇ ਇਲਾਕੇ ਦੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਖ਼ਿਲਾਫ਼ ਇਸ ਲੜਾਈ ਨੂੰ ਕਾਮਯਾਬ ਬਣਾਇਆ ਜਾ ਸਕਦਾ ਹੈ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਅਤੇ ਭਲਾਈ ਲਈ ਲਗਾਤਾਰ ਯਤਨ ਜਾਰੀ ਰਹਿਣਗੇ।

ਅਪੀਲ:
ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਨਸ਼ਿਆਂ ਸੰਬੰਧੀ ਕੋਈ ਵੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਖਤਮ ਕੀਤਾ ਜਾ ਸਕੇ।