ਫਲਾਈਓਵਰ ਦੀ ਰੈਲਿੰਗ ਨਾਲ ਟਕਰਾਈ ਮੋਟਰਸਾਈਕਲ • ਦੋਵੇਂ ਨੌਜਵਾਨ ਹਠੂਰ ਪਿੰਡ ਦੇ ਰਹਿਣ ਵਾਲੇ
ਜਗਰਾਓਂ, 2 ਅਪ੍ਰੈਲ ,ਦਵਿੰਦਰ ਜੈਨ ,ਫੋਟੋਗ੍ਰਾਫ ਅਸ਼ਵਨੀ ਸ਼ਰਮਾ।
ਜਗਰਾਓਂ ਫਲਾਈਓਵਰ ’ਤੇ ਲਾਲ ਪੈਲੇਸ ਦੇ ਨਜ਼ਦੀਕ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇੱਕ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਦੂਜਾ ਨੌਜਵਾਨ ਗੰਭੀਰ ਜਖਮੀ ਹੋ ਗਿਆ।
ਮਿਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਅਚਾਨਕ ਉਨ੍ਹਾਂ ਦੀ ਬਾਈਕ ਫਲਾਈਓਵਰ ਦੀ ਰੈਲਿੰਗ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਨੌਜਵਾਨ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
ਜਖਮੀ ਨੌਜਵਾਨ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਜਗਰਾਓਂ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਜਾਰੀ ਹੈ।
ਪ੍ਰਾਰੰਭਿਕ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਪਿੰਡ ਹਠੂਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।।