*ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ*

Apr5,2026 | Rahul Soni | Amritsar



*— ਗ੍ਰਿਫ਼ਤਾਰ ਮੁਲਜ਼ਮ ਯੂਰਪ-ਅਧਾਰਤ ਹੈਂਡਲਰਾਂ ਅਤੇ ਜੇਲ੍ਹ ‘ਚ ਬੰਦ ਕਾਰਕੁਨਾਂ ਦੇ ਸਿੱਧੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ*

*— ਅਗਲੇਰੀ ਜਾਂਚ ਜਾਰੀ; ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ*

ਚੰਡੀਗੜ੍ਹ/ਅੰਮ੍ਰਿਤਸਰ, 5 ਅਪ੍ਰੈਲ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 4.13 ਕਿਲੋ ਹੈਰੋਇਨ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਪੂਰਥਲਾ, ਫਗਵਾੜਾ ਦੇ ਪਲਾਹੀ ਗੇਟ ਦੇ ਵਸਨੀਕ ਆਤਿਸ਼ ਸੁਮਨ (22) ਅਤੇ ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਕਲਾਂ ਦੇ ਵਸਨੀਕ ਸਵਿੰਦਰ ਸਿੰਘ ਉਰਫ਼ ਸੁੰਦਰੀ (28) ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ-ਅਧਾਰਤ ਹੈਂਡਲਰਾਂ ਅਤੇ ਜੇਲ੍ਹ ‘ਚ ਬੰਦ ਕਾਰਕੁਨਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਫਿਰ ਮਾਝਾ ਤੇ ਦੋਆਬਾ ਖੇਤਰਾਂ ਇਸਦੀ ਸਪਲਾਈ ‘ਚ ਉਕਤ ਮੁਲਜ਼ਮਾਂ ਦੀ ਸਹਾਇਤਾ ਕਰਦੇ ਸਨ। ਉਨ੍ਹਾਂ ਕਿਹਾ ਕਿ ਦੋਵੇਂ ਮੁਲਜ਼ਮ ਖਿਲਾਫ਼ ਐਨਡੀਪੀਐਸ ਅਤੇ ਅਸਲਾ ਐਕਟ ਤਹਿਤ ਪਹਿਲਾਂ ਵੀ ਕਈ ਅਪਰਾਧਕ ਮਾਮਲੇ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ  ਪੁਲਿਸ ਟੀਮਾਂ ਨੇ ਮੁਲਜ਼ਮ ਆਤਿਸ਼ ਸੁਮਨ ਨੂੰ 220 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਅਗਲੇਰੀ ਪੁੱਛਗਿੱਛ ਵਿੱਚ 670 ਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਉਸ ਤੋਂ ਹੈਰੋਇਨ ਦੀ ਕੁੱਲ ਬਰਾਮਦਗੀ 890 ਗ੍ਰਾਮ ਹੋ ਗਈ ਹੈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਆਤਿਸ਼ ਸੁਮਨ ਵੱਲੋਂ ਕੀਤੇ ਗਏ ਖੁਲਾਸੇ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਉਸਦੇ ਸਾਥੀ ਸਵਿੰਦਰ ਸਿੰਘ ਉਰਫ ਸੁੰਦਰੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ, ਜਿਸ ਤੋਂ 3.24 ਕਿਲੋ ਹੈਰੋਇਨ ਦੀ ਵੱਡੀ ਬਰਾਮਦਗੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 64 ਮਿਤੀ 27-03-2026 ਦਰਜ ਕੀਤੀ ਗਈ ਹੈ।
---------

Amritsar-Police-Arrested-Accused



TOP HEADLINES


*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49867926

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us