--ਕੰਚਨ ਕੁਮਾਰੀ ਕਤਲ ਮਾਮਲੇ ਚ ਨਾਮਜਦ ਅੰਮ੍ਰਿਤ ਪਾਲ ਸਿੰਘ ਮਹਿਰੋ ਨੂੰ ਕੀਤਾ ਅਦਾਲਤ ਵਿੱਚ ਪੇਸ਼, 5 ਦਿਨ ਦਾ ਮਿਲਿਆ ਰਿਮਾਂਡ : ਡੀਐਸਪੀ
Apr10,2026
| Parvinder Jit Singh | Bathinda
ਕੰਚਨ ਕੁਮਾਰੀ ਉਰਫ ਕਮਲ ਭਾਬੀ ਕਤਲ ਕੇਸ ਚ ਨਾਮਜਦ ਭਾਈ ਅੰਮ੍ਰਿਤਪਾਲ ਸਿੰਘ ਮਹਿਰੋ ਦਿੱਲੀ ਹਵਾਈ ਅੱਡੇ ਤੋਂ ਕੀਤਾ ਬਠਿੰਡਾ ਪੁਲਿਸ ਨੇ ਗਿਰਫਤਾਰ
ਬਠਿੰਡਾ 10ਅਪ੍ਰੈਲ (ਪਰਵਿੰਦਰ ਜੀਤ ਸਿੰਘ ):- ਸੋਸ਼ਲ ਮੀਡੀਆ ਤੇ ਰੀਲਾਂ ਬਣਾਉਣ ਵਾਲੀ ਕੰਚਨ ਕੁਮਾਰੀ ਉਰਫ ਕਮਲ ਭਾਬੀ ਜਿਸ ਦੀ ਲਾਸ਼ 11 ਜੂਨ 2025 ਨੂੰ ਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਖੜੀ ਇੱਕ ਗੱਡੀ ਵਿੱਚੋਂ ਬਰਾਮਦ ਹੋਈ ਸੀ ਤੇ ਮਾਮਲੇ ਵਿੱਚ ਮੁੱਖ ਨਾਮਜਦ ਭਾਈ ਅੰਮ੍ਰਿਤ ਪਾਲ ਸਿੰਘ ਮਹਿਰੋਂ ਨੂੰ ਬਠਿੰਡਾ ਪੁਲਿਸ ਨੇ ਬੀਤੇ ਦਿਨ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਅੱਜ ਭਾਈ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਦੁਪਹਿਰ ਬਾਅਦ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਮਾਨਯੋਗ ਅਦਾਲਤ ਨੇ ਬਠਿੰਡਾ ਪੁਲਿਸ ਨੂੰ ਭਾਈ ਅੰਮ੍ਰਿਤ ਪਾਲ ਸਿੰਘ ਮਹਿਰੋਂ ਦਾ ਪੰਜ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਭਾਈ ਅੰਮ੍ਰਿਤ ਪਾਲ ਸਿੰਘ ਦੇ ਵਕੀਲ ਮਨਪ੍ਰੀਤ ਸਿੰਘ ਬਰਾੜ ਵੀ ਅਦਾਲਤ ਵਿੱਚ ਪਹੁੰਚੇ ਅਤੇ ਉਹਨਾਂ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਆਪਣਾ ਪੱਖ ਰੱਖਿਆ। ਡੀਐਸਪੀ ਸਰਬਜੀਤ ਸਿੰਘ ਬਰਾੜ ਨੇ ਦੱਸਿਆ ਕਿ 11 ਜੂਨ 2025 ਨੂੰ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਖੜੀ ਗੱਡੀ ਵਿੱਚੋਂ ਇੱਕ ਲਾਸ਼ ਬਰਾਮਦ ਹੋਈ ਸੀ ਜਿਸ ਤੇ ਪੂਰੀ ਗਹਿਰਾਈ ਨਾਲ ਕੀਤੀ ਜਾਂਚ ਉਪਰੰਤ ਇਸ ਘਟਨਾ ਦਾ ਥਾਣਾ ਕੈਂਟ ਵਿੱਚ ਪਰਚਾ ਦਰਜ ਕੀਤਾ ਗਿਆ ਸੀ ਜਿਸ ਵਿੱਚ ਮੁੱਖ ਤੌਰ ਤੇ ਭਾਈ ਅੰਮ੍ਰਿਤਪਾਲ ਸਿੰਘ ਮਹਿਰੋ, ਨਿਮਰਤਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਰਣਜੀਤ ਸਿੰਘ ਨੂੰ ਮੁੱਖ ਤੌਰ ਤੇ ਨਾਮਜਦ ਕੀਤਾ ਗਿਆ ਸੀ ਅਤੇ ਇੱਕ ਵਿਅਕਤੀ ਅਣਪਛਾਤਾ ਵੀ ਪਰਚੇ ਵਿੱਚ ਸ਼ਾਮਿਲ ਸੀ। ਉਹਨਾਂ ਦੱਸਿਆ ਕਿ ਨਿਮਰਤਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਨੂੰ ਪੁਲਿਸ ਨੇ ਪਹਿਲਾਂ ਗ੍ਰਿਫਤਾਰ ਕਰ ਲਿਆ ਸੀ ,ਰਣਜੀਤ ਸਿੰਘ ਨੂੰ ਕੁਝ ਦਿਨ ਪਹਿਲਾਂ ਗ੍ਰਫਤਾਰ ਕੀਤਾ ਗਿਆ ਸੀ। ਉਹਨਾਂ ਨੇ ਦੱਸਿਆ ਕਿ ਕਤਲ ਦੀ ਘਟਨਾ ਦੇ ਦੂਜੇ ਦਿਨ ਭਾਈ ਅੰਮ੍ਰਿਤ ਪਾਲ ਸਿੰਘ ਮਹਿਰੋਂ ਆਦੇਸ਼ ਹਸਪਤਾਲ ਤੋਂ ਗੱਡੀ ਲੈ ਕੇ ਸ੍ਰੀ ਅੰਮ੍ਰਿਤਸਰ ਹਵਾਈ ਅੱਡੇ ਰਾਹੀਂ ਦੁਬਈ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਸੀ ਜਿਸ ਖਿਲਾਫ ਮਾਨਯੋਗ ਅਦਾਲਤ ਵੱਲੋਂ ਭਗੌੜਾ ਕਰਾਰ ਕਰਨ ਦੇ ਨਾਲ ਰੈਡ ਨੋਟਿਸ ਵੀ ਜਾਰੀ ਕੀਤਾ ਗਿਆ । ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਡੀ ਮੁਹਿਮ ਤਹਿਤ ਸਰਕਾਰ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਤੱਕ ਪਹੁੰਚ ਕਰਕੇ ਭਾਈ ਅੰਮ੍ਰਿਤ ਪਾਲ ਸਿੰਘ ਮਹਿਰੋ ਨੂੰ ਦੁਬਈ ਤੋਂ ਡਿਪੋਰਟ ਕਰਵਾਇਆ ਗਿਆ ਅਤੇ ਉਸਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਉਹਨਾਂ ਦੱਸਿਆ ਕਿ ਦੇਰ ਸ਼ਾਮ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਹਨਾਂ ਨੂੰ ਪੰਜ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ। ਉਹਨਾਂ ਦੱਸਿਆ ਕਿ ਭਾਈ ਅੰਮ੍ਰਿਤ ਪਾਲ ਸਿੰਘ ਮਹਿਰੋਂ ਤੋਂ ਪਾਸਪੋਰਟ ਬਣਾਉਣ ,ਗੱਡੀ ਮੁਹਈਆ ਕਰਵਾਉਣ ਅਤੇ ਇਸ ਕਤਲ ਸਬੰਧੀ ਹੋਰ ਤੱਥਾਂ ਸਬੰਧੀ ਪੁੱਛ ਪੜਤਾਲ ਕੀਤੀ ਜਾਵੇਗੀ ਅਤੇ ਰਿਮਾਂਡ ਹੀ ਖੁਲਾਸੇ ਹੋਣਗੇ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਵਕੀਲ ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਅੱਜ ਉਸਦੀ ਮੁਲਾਕਾਤ ਭਾਈ ਅੰਮ੍ਰਿਤਪਾਲ ਸਿੰਘ ਮਹਿਰੋ ਨਾਲ ਹੋਈ ਹੈ ਅਤੇ ਉਸ ਤੋਂ ਸਾਰੀ ਸਥਿਤੀ ਸਬੰਧੀ ਜਾਣਕਾਰੀ ਲਈ ਗਈ ਹੈ ।ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਸੱਤ ਦਿਨ ਦਾ ਰਿਮਾਂਡ ਮੰਗਿਆ ਸੀ ਪਰ ਪੰਜ ਦਿਨ ਦਾ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਚ ਉਹ ਭਾਈ ਅੰਮ੍ਰਿਤ ਪਾਲ ਸਿੰਘ ਦਾ ਪੱਖ ਰੱਖਣ ਲਈ ਯਤਨਸ਼ੀਲ ਹਨ। ਜੇਕਰ ਯੋਗ ਹੈ ਕਿ ਕੰਚਨ ਕੁਮਾਰੀ ਉਰਫ ਕਮਲ ਭਾਬੀ ਸੋਸ਼ਲ ਮੀਡੀਆ ਤੇ ਅਸ਼ਲੀਲ ਰੀਲਾਂ ਬਣਾਉਣ ਕਰਕੇ ਕਾਫੀ ਬਦਨਾਮ ਦੱਸੀ ਸੀ ਜਿਸ ਨੂੰ ਭਾਈ ਅੰਮ੍ਰਿਤ ਪਾਲ ਸਿੰਘ ਮਹਿਰੋ ਨੇ ਆਪਣੇ ਸਾਥੀਆਂ ਸਮੇਤ ਉਸ ਦੇ ਘਰੋਂ ਪ੍ਰੋਗਰਾਮ ਤੇ ਜਾਣ ਲਿਜਾਣ ਦੇ ਬਹਾਨੇ ਨਾਲ ਲਿਆ ਸੀ ਅਤੇ ਉਸਨੂੰ ਕਤਲ ਕਰਕੇ ਉਸਦੀ ਲਾਸ਼ ਨੂੰ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਇੱਕ ਕਾਰ ਵਿੱਚ ਛੱਡ ਦਿੱਤਾ ਸੀ। ਭਾਈ ਅੰਮ੍ਰਿਤ ਪਾਲ ਸਿੰਘ ਮਹਿਰੋਂ ਉਸ ਘਟਨਾ ਤੋਂ ਲੈ ਕੇ ਫਰਾਰ ਚੱਲੇ ਆ ਰਹੇ ਸਨ ਜਿਸ ਨੂੰ ਹੁਣ ਦੁਬਈ ਤੋਂ ਡਿਪੋਰਟ ਕਰਾ ਕੇ ਪੁਲਿਸ ਨੇ ਹਿਰਾਸਤ ਵਿੱਚ ਲਿਆ।
Kamal-Kaur-Bhabhi-Murder-Case-Amritpal-Singh-Mehro-Arrested-