ਮਾਲੇਰਕੋਟਲਾ ਸਾਈਬਰ ਕ੍ਰਾਈਮ ਟੀਮ ਵੱਲੋਂ 67 ਗੁੰਮੇ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਕੀਤੇ ਸਪੁਰਦ

Apr13,2026 | Jagrati Lahar Bureau | Malerkotla


* ਸਾਈਬਰ ਅਪਰਾਧ ਹੋਣ ਤੇ ਹੈਲਪਲਾਈਨ ਨੰਬਰ 1930 ‘ਤੇ ਕੀਤਾ ਜਾਵੇ ਸੰਪਰਕ - ਸੀਨੀਅਰ ਕਪਤਾਨ ਪੁਲਿਸ
                   ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਐੱਸ.ਪੀ (ਸਥਾਨਕ) ਗੁਰਸ਼ਰਨਜੀਤ ਸਿੰਘ ਅਤੇ ਡੀ.ਐੱਸ.ਪੀ (ਸਥਾਨਕ-ਕਮ-ਸਾਈਬਰ ਕਰਾਈਮ) ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਮਨਜੋਤ ਸਿੰਘ ਦੀ ਸਾਈਬਰ ਕਰਾਈਮ ਟੀਮ ਵੱਲੋਂ ਸਾਈਬਰ ਅਪਰਾਧਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
                   ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਸਾਈਬਰ ਕਰਾਈਮ ਟੀਮ ਵੱਲੋਂ ਕੇਂਦਰੀ ਉਪਕਰਣ ਪਹਿਚਾਣ ਰਜਿਸਟਰ (ਸੀ.ਈ.ਆਈ.ਆਰ.) ਪੋਰਟਲ ਰਾਹੀਂ ਟ੍ਰੇਸ ਕਰਦੇ ਹੋਏ ਵਿਸਾਖੀ ਦੇ ਸ਼ੁਭ ਦਿਹਾੜੇ” ਦੇ ਮੌਕੇ 67 ਗੁੰਮ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਵਾਪਸ ਕੀਤੇ ਗਏ ਹਨ। ਇਹਨਾਂ ਮੋਬਾਈਲ ਫੋਨਾਂ ਦੀ ਕੁੱਲ ਕੀਮਤ ਲਗਭਗ 8,71,500 ਰੁਪਏ ਹੈ। ਇਸ ਤੋਂ ਇਲਾਵਾਹੁਣ ਤੱਕ ਸੀ.ਈ.ਆਈ.ਆਰ. ਪੋਰਟਲ ਰਾਹੀਂ ਕੁੱਲ 317 ਗੁੰਮ ਹੋਏ ਮੋਬਾਈਲ ਫੋਨ ਅਸਲੀ ਮਾਲਕਾਂ ਨੂੰ ਸੌਂਪੇ ਜਾ ਚੁੱਕੇ ਹਨਜਿਨ੍ਹਾਂ ਦੀ ਕੁੱਲ ਕੀਮਤ ਕਰੀਬ 46,07,500 ਰੁਪਏ ਬਣਦੀ ਹੈ।
                   ਸੀਨੀਅਰ ਕਪਤਾਨ ਪੁਲਿਸ ਵੱਲੋਂ ਸੀ.ਈ.ਆਈ.ਆਰ. ਪੋਰਟਲ ਬਾਰੇ ਜਾਣਕਾਰੀ ਦਿੱਤੀ ਗਈ। ਅਗਰ ਕਿਸੇ ਵਿਅਕਤੀ ਦਾ ਮੋਬਾਇਲ ਗੁੰਮ ਹੁੰਦਾ ਹੈ ਤਾਂ ਉਸਦੀ ਸ਼ਿਕਾਇਤ ਨੇੜਲੇ ਥਾਣਾ ਵਿੱਚ ਦਰਜ ਕਰਵਾਕੇ ਉਸਦੀ ਸੂਚਨਾ ਜਿਲ੍ਹਾ ਮਾਲੇਰਕੋਟਲਾ ਦੇ ਸਾਈਬਰ ਪੁਲਿਸ ਸਟੇਸ਼ਨ ਵਿੱਚ ਦਰਜ ਕਰਵਾ ਕੇ ਅਗਰ ਮੋਬਾਇਲ ਫ਼ੋਨ ਚੱਲਦਾ ਹੈ ਤਾਂ ਉਸ ਨੂੰ ਟਰੇਸ ਕਰਵਾ ਸਕਦੇ ਹੋ ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਵੱਧ ਰਹੇ ਸਾਈਬਰ ਅਪਰਾਧਾਂ ਨੂੰ ਰੋਕਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂਕਾਲਜਾਂ ਅਤੇ ਪਿੰਡਾਂ ਵਿੱਚ ਸਾਈਬਰ ਜਾਗਰੂਕਤਾ ਸੈਮੀਨਾਰ ਨਿਰੰਤਰ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜਨਤਕ ਸਥਾਨਾਂ ਤੇ ਫਲੈਕਸ ਬੋਰਡ ਅਤੇ ਇਸ਼ਤਿਹਾਰਾਂ ਰਾਹੀਂ ਵੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
                   ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨਾਲ ਸਾਈਬਰ ਠੱਗੀ ਦੀ ਘਟਨਾ ਵਾਪਰਦੀ ਹੈ ਤਾਂ ਤੁਰੰਤ ਹੈਲਪਲਾਈਨ ਨੰਬਰ 1930 ‘ਤੇ ਸੰਪਰਕ ਕੀਤਾ ਜਾਵੇ ਜਾਂ ਸਾਈਬਰ ਕ੍ਰਾਈਮ ਦੀ ਵੈੱਬਸਾਈਟ www.cybercrime.gov.in ‘ਤੇ ਆਪਣੀ ਸ਼ਿਕਾਇਤ ਦਰਜ ਕਰਵਾਈ ਜਾਵੇਤਾਂ ਜੋ ਠੱਗੀ ਹੋਈ ਰਕਮ ਦੀ ਵਾਪਸੀ ਲਈ ਤੁਰੰਤ ਕਾਰਵਾਈ ਕੀਤੀ ਜਾ ਸਕੇ।

Malerkotla-Ssp-Gagan-Ajit-Singh-Ips-Cyber-Crime-Lost-Mobile-Phone-



TOP HEADLINES


*ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰ
ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ
*ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ
ਅੰਮ੍ਰਿਤਸਰ ਦੇ ਭਿੰਡੀ ਸੈਦਾਂ ਪੁਲਿਸ ਥਾਣੇ 'ਤੇ ਗ੍ਰਨੇਡ ਹਮਲੇ ਪਿ
ਰੇਲਵੇ ਮੰਤਰੀ ਦੇ ਮੌੜ ਸਟੇਸਨ ਪੁੱਜਣ ਤੋਂ ਪਹਿਲਾ ਵਿਭਾਗ ਵਲੋਂ ਕਰ
ਡਾ. ਹਰਪ੍ਰਿਤਪਾਲ ਕੋਰ ਨੇ ਮੁੱਖ ਖੇਤੀਬਾੜੀ ਅਫ਼ਸਰ, ਬਠਿੰਡਾ ਵਜੋਂ
ਭਾਜਪਾ ਪੰਜਾਬ ਵਿਸਾਖੀ ਦਾ ਤਿਉਹਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖ
ਇੰਨੋਸੈਂਟ ਹਾਰਟਸ ਵਿੱਚ ਵਿਸਾਖੀ ਦਾ ਤਿਉਹਾਰ ਸੱਭਿਆਚਾਰਕ ਰੰਗਤ ਨਾ
ਮਾਲੇਰਕੋਟਲਾ ਸਾਈਬਰ ਕ੍ਰਾਈਮ ਟੀਮ ਵੱਲੋਂ 67 ਗੁੰਮੇ ਹੋਏ ਮੋਬਾਈਲ
ਪੰਜਾਬ ਵਿੱਚ ਬੇਅਦਬੀ ਖਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ ਹੋਰ ਸਖ਼
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ
*ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ
*ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ਵਿੱਚ ਆਯੋਜਿਤ ਸਿਹਤ ਕੈ
*‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪ
*ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱ
ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਾਬਾ ਸਾਹਿਬ ਅੰਬੇਦਕਰ
*ਪੰਜਾਬ ਦੀਆਂ ਧੀਆਂ ਨੇ ਸਿੱਖਿਆ ਕ੍ਰਾਂਤੀ ਵਿੱਚ ਮੋਹਰੀ ਭੂਮਿਕਾ ਨ
*ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ
*ਵਰਿੰਦਾਵਨ ਕਿਸ਼ਤੀ ਹਾਦਸਾ* *ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49785316

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us