ਦੋਰਾਹਾ ਪੁਲਿਸ ਨੇ ਦੋ ਵਿਅਕਤੀਆਂ ਨੂੰ 6 ਗ੍ਰਾਮ ਹੈਰੋਇਨ ਅਤੇ ਇੱਕ ਚੋਰੀ ਹੋਏ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ
Apr15,2026
| Ravinder Singh Dhillon | Doraha
ਪੁਲਿਸ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕਰ ਰਹੀ ਸੀ। ਉਨ੍ਹਾਂ ਨੇ ਲੱਕੜ ਮੰਡੀ ਵਿੱਚ ਇੱਕ ਮੋਟਰਸਾਈਕਲ ਸਵਾਰ ਨੂੰ ਰੋਕਿਆ ਅਤੇ ਮੋਟਰਾਈਕਲ ਸਵਾਰਾਂ ਦੁਆਰਾ ਸੁੱਟੇ ਗਏ ਲਿਫਾਫੇ ਦੀ ਤਲਾਸ਼ੀ ਲਈ ਅਤੇ ਉਸ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੋਟਰਸਾਈਕਲ ਸਵਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਾਂਚ ਵਿੱਚ ਪਤਾ ਲੱਗਿਆ ਕਿ ਜਿਸ ਮੋਟਰਸਾਈਕਲ ਨੂੰ ਲੈ ਕੇ ਜਾ ਰਿਹਾ ਸੀ ਉਹ ਵੀ ਚੋਰੀ ਦਾ ਸੀ।
ਦੋਰਾਹਾ ਪੁਲਿਸ ਸਟੇਸ਼ਨ ਦੇ ਐਸਐਚਓ ਆਕਾਸ਼ ਦੱਤ ਨੇ ਦੱਸਿਆ ਕਿ ਏਐਸਆਈ ਹਰਜੀਤ ਸਿੰਘ ਪੁਲਿਸ ਟੀਮ ਦੇ ਨਾਲ ਗਸ਼ਤ ਕਰ ਰਹੇ ਸਨ ਅਤੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕਰ ਰਹੇ ਸਨ। ਜਿੱਦਾਂ ਹੀ ਓਹ ਲੱਕੜ ਮੰਡੀ ਦੇ ਕਾਲੀ ਮਾਤਾ ਮੰਦਰ ਪੁਹੰਚੇ ਤਾਂ ਉਨ੍ਹਾਂ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਆਉਂਦੇ ਦੇਖਿਆ। ਜੌ ਕਿ ਪੁਲਿਸ ਟੀਮ ਨੂੰ ਦੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੀ ਜੇਬ ਵਿੱਚੋਂ ਇੱਕ ਲਿਫਾਫਾ ਸੁੱਟ ਦਿੱਤਾ, ਜਿਸ ਨਾਲ ਪੁਲਿਸ ਪਾਰਟੀ ਨੂੰ ਉਸ ਤੇ ਸ਼ੱਕ ਹੋਇਆ। ਪੁਲਿਸ ਨੇ ਮੋਟਰਸਾਈਕਲ ਸਵਾਰਾਂ ਨੂੰ ਰੋਕਿਆ ਅਤੇ ਲਿਫਾਫੇ ਦੀ ਤਲਾਸ਼ੀ ਲਈ ਜਿਸ ਵਿੱਚੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੋਟਰਸਾਈਕਲ ਸਵਾਰ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਦੋਸ਼ੀ ਜਿਸ ਮੋਟਰਸਾਈਕਲ 'ਤੇ ਸਵਾਰ ਸਨ ਉਹ ਲੁਧਿਆਣਾ ਤੋਂ ਚੋਰੀ ਕੀਤਾ ਗਿਆ ਸੀ। ਮੁਲਜ਼ਮਾਂ ਦੀ ਪਛਾਣ ਸੰਨੀ ਪੁੱਤਰ ਕਾਲਾ ਰਾਮ ਵਾਸੀ ਮੁਹੱਲਾ ਸੁੰਦਰ ਨਗਰ, ਦੋਰਾਹਾ ਅਤੇ ਰਿੰਕੂ ਪੁੱਤਰ ਵਿਜੇ ਕੁਮਾਰ ਵਾਸੀ ਦੋਰਾਹਾ ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕੀ ਰਿੰਕੂ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
Crime-News-Doraha-Punjab-Police