ਫਗਵਾੜਾ 21 ਅਪ੍ਰੈਲ (ਸ਼ਿਵ ਕੌੜਾ) ਫਗਵਾੜਾ ਵਿਖੇ ਅੱਜ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ ਜਦੋਂ ਆਪਣੀ ਹੀ ਸਰਵਿਸ ਰਿਵਾਲਵਰ ਸਾਫ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਨਾਲ ਡੀਐੱਸਪੀ ਯੋਗੇਸ਼ ਕੁਮਾਰ ਸ਼ਰਮਾ ਦੀ ਮੌਤ ਹੋ ਗਈ,
ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਵਿੱਚ ਤਾਇਨਾਤ ਇਹ ਘਟਨਾ ਡੀ.ਐਸ.ਪੀ ਯੋਗੇਸ਼ ਕੁਮਾਰ ਸ਼ਰਮਾ ਫਗਵਾੜਾ ਦੇ ਪੁਲਿਸ ਕੁਆਰਟਰ ਵਿੱਚ ਵਾਪਰੀ, ਜਿੱਥੇ ਉਨ੍ਹਾਂ ਦੇ ਆਪਣੇ ਹੀ ਸਰਕਾਰੀ ਰਿਵਾਲਵਰ ਤੋਂ ਗੋਲੀ ਚੱਲ ਗਈ ਜਾਣਕਾਰੀ ਅਨੁਸਾਰ ਡੀ.ਐਸ.ਪੀ.ਯੋਗੇਸ਼ ਕੁਮਾਰ ਸ਼ਰਮਾ ਆਪਣੇ ਕਮਰੇ ਵਿੱਚ ਇਕੱਲੇ ਸਨ ਅਤੇ ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਦੋਂ ਨੇੜੇ ਮੌਜੂਦ ਪੁਲਿਸ ਕਰਮਚਾਰੀ ਮੌਕੇ ‘ਤੇ ਪਹੁੰਚੇ, ਤਾਂ ਉਨ੍ਹਾਂ ਨੇ ਡੀ.ਐਸ.ਪੀ. ਨੂੰ ਖੂਨ ਨਾਲ ਲੱਥਪੱਥ ਗੰਭੀਰ ਹਾਲਤ ਵਿੱਚ ਦੇਖਿਆ। ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ,ਪਰ ਅਫਸੋਸ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਇਸ ਦੀ ਜਾਣਕਾਰੀ ਦਿੰਦੇ ਹੋਏ ਐਸਪੀ ਫਗਵਾੜਾ ਮਾਧਵੀ ਸ਼ਰਮਾ ਨੇ ਘਟਨਾ ਦੀ ਜਾਣਕਾਰੀ ਦਿੰਦੇ ਦੱਸਿਆ ਕਿ ਡੀ.ਐਸ.ਪੀ. ਯੋਗੇਸ਼ ਕੁਮਾਰ ਸ਼ਰਮਾ ਦੀ ਹਾਲ ਹੀ ਵਿੱਚ ਐਸ.ਟੀ.ਐਫ਼.ਤੋਂ ਬਦਲੀ ਹੋ ਗਈ ਸੀ ਨਿਯਮਾਂ ਅਨੁਸਾਰ ਬਦਲੀ ਹੋਣ ਕਾਰਨ ਉਨ੍ਹਾਂ ਨੂੰ ਆਪਣਾ ਸਰਕਾਰੀ ਹਥਿਆਰ ਜਮ੍ਹਾਂ ਕਰਵਾਉਣਾ ਸੀ। ਅੱਜ ਉਹ ਹਥਿਆਰ ਜਮ੍ਹਾਂ ਕਰਵਾਉਣ ਤੋਂ ਪਹਿਲਾਂ ਉਸ ਦੀ ਸਫ਼ਾਈ ਕਰ ਰਹੇ ਸਨ,ਜਿਸ ਦੌਰਾਨ ਅਚਾਨਕ ਗੋਲੀ ਚੱਲ ਗਈ ਅਤੇ ਇਹ ਘਾਤਕ ਸਿੱਧ ਹੋਈ ਮੌਕੇ ‘ਤੇ ਪਹੁੰਚੇ ਉੱਚ ਪੁਲਿਸ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਪੜਤਾਲ ਕਰ ਰਹੀ ਹੈ ਇਸ ਅਚਨਚੇਤ ਮੌਤ ‘ਤੇ ਸਮੁੱਚੇ ਪੁਲਿਸ ਵਿਭਾਗ, ਸਾਥੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
Dsp-Yogesh-Kumar-Sharma-Dies-After-Accidentally-Firing-While-Cleaning-His-Service-Revolver
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)