ਖਰੜ ਪੁਲੀਸ ਨੇ ਪੁਲੀਸ ਪਾਰਟੀ ਤੇ ਹਮਲਾ ਕਰਨ ਵਾਲੇ 4 ਹਮਲਾਵਾਰ ਕੀਤੇ ਕਾਬੂ
Apr22,2026
| Gurvinder Singh Mohali | Kharar
83 ਗ੍ਰਾਮ ਹੈਰੋਇਨ, 15,000 ਰੁਪਏ ਡਰੱਗ ਮਨੀ ਅਤੇ 2 ਗੱਡੀਆਂ ਵੀ ਬਰਾਮਦ ਕੀਤੀਆਂ
ਖਰੜ, 22 ਅਪ੍ਰੈਲ
ਗੁਰਵਿੰਦਰ ਸਿੰਘ
ਖਰੜ ਪੁਲੀਸ ਵੱਲੋਂ ਪੁਲੀਸ ਪਾਰਟੀ ਤੇ ਹਮਲਾ ਕਰਨ ਵਾਲੇ 4 ਹਮਲਾਵਾਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 83 ਗ੍ਰਾਮ ਹੈਰੋਇਨ, 15000 ਰੁਪਏ ਡਰੱਗ ਮਨੀ ਅਤੇ 2 ਗੱਡੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਖਰੜ ਦੇ ਮੁੱਖ ਅਫਸਰ ਇੰਸ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਦੀਆਂ ਹਿਦਾਇਤਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਇਹਨਾਂ ਮੁਲਜਮਾਂ ਨੇ ਬੀਤੇ ਦਿਨੀਂ ਨਸ਼ੇ ਵੇਚਣ ਵਾਲੇ, ਲੁੱਟਾਂ ਖੋਹਾਂ ਨੂੰ ਅੰਜਾਮ ਦੇਣ ਵਾਲੇ ਮਾੜੇ ਅਨਸਰਾਂ ਵੱਲੋਂ ਭਾਲ ਸਬੰਧੀ ਗਈ ਪੁਲੀਸ ਪਾਰਟੀ ਤੇ ਹਮਲਾ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਪੁਲੀਸ ਪਾਰਟੀ ਨੂੰ ਜੇ. ਟੀ. ਪੀ. ਐਲ. ਨੇੜੇ ਸੈਕਟਰ 115 ਖਰੜ ਵਿਖੇ ਕੁੱਝ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਖੜੇ ਬਹਿਸ ਕਰਦੇ ਮਿਲੇ ਸੀ, ਜਿਹਨਾਂ ਨੇ ਨਸ਼ੇ ਦੀ ਹਾਲਤ ਵਿੱਚ ਪੁਲੀਸ ਮੁਲਾਜਮਾਂ ਤੇ ਗੱਡੀ ਚੜਾਉਣ ਦੀ ਕੋਸ਼ਿਸ ਕੀਤੀ ਅਤੇ ਹਮਲਾ ਕੀਤਾ। ਉਹਨਾਂ ਦੱਸਿਆ ਕਿ ਪੁਲੀਸ ਪਾਰਟੀ ਵਲੋਂ ਇਹਨਾਂ ਵਿਅਕਤੀਆਂ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਸੀ।
ਉਹਨਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਅਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਹਰਵਿੰਦਰ ਸਿੰਘ ਅਤੇ ਮਨਦੀਪ ਸਿੰਘ ਵਾਸੀ ਖਰੜ ਵਜੋਂ ਹੋਈ ਹੈ ਅਤੇ ਉਨ੍ਹਾਂ ਕੋਲੋਂ 83 ਗ੍ਰਾਮ ਹੈਰੋਇਨ, 15000 ਦੀ ਡਰੱਗ ਮਨੀ ਅਤੇ 2 ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ। ਉਹਨਾਂ ਖਿਲਾਫ ਬੀ ਐਨ ਐਸ ਦੀ ਧਾਰਾ 109, 115 (2) 221, 132, 191 (3) ਅਤੇ ਐਨ ਡੀ ਪੀ ਐਸ ਦੀ ਧਾਰਾ
21-61-85 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮਾਂ ਨੂੰ ਮਾਨਯੋਗ ਕੋਰਟ ਵਿਖੇ ਪੇਸ਼ ਕਰਕੇ 3 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਅਤੇ ਉਹਨਾਂ ਦਾ ਡੋਪ ਟੈਸਟ ਕਰਵਾਉਣ ਉਪਰੰਤ ਐਨ. ਡੀ. ਪੀ. ਐਸ. ਐਕਟ ਦੀ ਧਾਰਾ 27 ਦਾ ਵਾਧਾ ਕੀਤਾ ਗਿਆ ਹੈ।
Kharar-Police-Arrested-Accused-