ਥਾਣਾ ਹੈਬੋਵਾਲ ਪੁਲਿਸ ਵੱਲੋਂ ਕਤਲ ਮਾਮਲੇ ਦਾ ਦੋਸ਼ੀ ਕਾਬੂ

Apr25,2026 | Paras Dania | Ludhiana

ਕਮਿਸ਼ਨਰ ਪੁਲਿਸ ਲੁਧਿਆਣਾ ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ, ਸ੍ਰੀ ਕੰਵਲਪ੍ਰੀਤ ਸਿੰਘ ਪੀ.ਪੀ.ਐਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-3 ਲੁਧਿਆਣਾ ਅਤੇ ਸ੍ਰੀ ਜਤਿੰਦਰਪਾਲ ਸਿੰਘ ਪੀ.ਪੀ.ਐਸ ਸਹਾਇਕ ਕਮਿਸ਼ਨਰ ਪੁਲਿਸ ਪੱਛਮੀ ਲੁਧਿਆਣਾ ਜੀ ਦੀਆਂ ਹਦਾਇਤਾਂ ਮੁਤਾਬਕ SI/SHO ਕ੍ਰਿਸ਼ਨ ਲਾਲ ਮੁੱਖ ਅਫਸਰ ਥਾਣਾ ਹੈਬੋਵਾਲ, ਲੁਧਿਆਣਾ ਨੇ ਸਮੇਤ ਪੁਲਿਸ ਪਾਰਟੀ ਦੇ ਇੱਕ ਕਤਲ ਮਾਮਲੇ ਵਿੱਚ ਦੋਸ਼ੀ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁਕੱਦਮਾ ਨੰਬਰ 113 ਮਿਤੀ 24-04-2026 ਅਧੀਨ ਧਾਰਾ 103 BNS ਥਾਣਾ ਹੈਬੋਵਾਲ, ਲੁਧਿਆਣਾ ਵਿੱਚ ਦਰਜ ਕੀਤਾ ਗਿਆ ਸੀ।
ਸ਼ਿਕਾਇਤਕਰਤਾ ਉਮਿਲ ਭਾਰਦਵਾਜ ਪੁੱਤਰ ਪ੍ਰਿਥਵੀ ਰਾਜ ਸ਼ਰਮਾ ਵਾਸੀ ਹੈਬੋਵਾਲ ਕਲਾ, ਲੁਧਿਆਣਾ ਨੇ ਬਿਆਨ ਦਿੱਤਾ ਕਿ ਉਹ ਐਸ.ਐਸ. ਪ੍ਰਿੰਟਿੰਗ ਦੇ ਨਾਮ ’ਤੇ ਹੌਜਰੀ ਦਾ ਕਾਰੋਬਾਰ ਕਰਦਾ ਹੈ, ਜਿੱਥੇ 06 ਵਰਕਰ ਕੰਮ ਕਰਦੇ ਹਨ। ਉਨ੍ਹਾਂ ਵਿੱਚੋਂ ਧਰਮਿੰਦਰ ਕੁਮਾਰ ਅਤੇ ਬੱਚੇ ਲਾਲ ਵੀ ਸ਼ਾਮਲ ਸਨ।
ਮਿਤੀ 23-04-2026 ਨੂੰ ਤਕਰੀਬਨ 2:30 ਵਜੇ ਸਵੇਰੇ ਉਸਨੂੰ ਪਤਾ ਲੱਗਿਆ ਕਿ ਧਰਮਿੰਦਰ ਕੁਮਾਰ ਫੈਕਟਰੀ ਅੰਦਰ ਖੂਨ ਨਾਲ ਲਥਪਥ ਹਾਲਤ ਵਿੱਚ ਡਿੱਗਿਆ ਪਿਆ ਸੀ ਅਤੇ ਉਸਦੇ ਸਿਰ ’ਤੇ ਗੰਭੀਰ ਸੱਟਾਂ ਸਨ, ਜਿਸ ਕਾਰਨ ਉਸਦੀ ਮੌਤ ਹੋ ਚੁੱਕੀ ਸੀ।
ਪੜਤਾਲ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਵਰਕਰਾਂ ਵੱਲੋਂ ਰਾਤ ਸਮੇਂ ਸ਼ਰਾਬ ਪੀਤੀ ਗਈ ਸੀ ਅਤੇ ਝਗੜੇ ਦੌਰਾਨ ਧਰਮਿੰਦਰ ਕੁਮਾਰ ਵੱਲੋਂ ਗਾਲੀ-ਗਲੋਚ ਕਰਨ ’ਤੇ ਦੋਸ਼ੀ ਬੱਚੇ ਲਾਲ ਨੇ ਉਸ ’ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਸਦੀ ਮੌਤ ਹੋ ਗਈ।
ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ 
ਇੱਕ ਲੋਹੇ ਦਾ ਸਟੂਲ (ਛੋਟਾ ਟੇਬਲ) ਬਰਾਮਦ ਕਰ ਲਿਆ ਗਿਆ ਹੈ। ਮਾਮਲੇ ਨੂੰ ਸਫਲਤਾਪੂਰਵਕ ਟਰੇਸ ਕਰ ਲਿਆ ਗਿਆ ਹੈ।

Ludhiana-Police-Arrested-Accused-



TOP HEADLINES


*ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲ
ਤੇਲ ਖਰੀਦ ਉਪਰ ਲਿਮਿਟ ਲਗਾਉਣ ਨੂੰ ਲੈ ਕੇ ਵੜਿੰਗ ਨੇ ਕੇਂਦਰ ਤੋਂ
*ਥਾਣਾ ਕੂੰਮ ਕਲਾਂ ਪੁਲਿਸ ਵੱਲੋਂ ਚੋਰੀ ਕਰਨ ਵਾਲੇ ਗਿਰੋਹ ਦੇ 4 ਮ
*ਲੁਧਿਆਣਾ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇਨਟੇਨਸਿਵ ਸੁਧਾਈ (ਐਸ.ਆ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖ
ਭਾਜਪਾ ਵਿੱਚ ਜਾਣ ਤੋਂ ਇਨਕਾਰ ਕਰਨ 'ਤੇ ਸੰਜੀਵ ਅਰੋੜਾ ਤੋਂ ਬਾਅਦ
ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼
ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦ
ਆਈ.ਐਮ.ਏ. ਲੁਧਿਆਣਾ ਵੱਲੋਂ ਨਿਊਰੋਸਰਜਰੀ ਦੇ ਭਵਿੱਖ ਅਤੇ ਵਰਕ-ਲਾਈ
ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ;
*ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵ
ਬੈਂਕ ਮੁਲਾਜ਼ਮਾਂ ਨੇ ਲਾਇਆ ਧਰਨਾ, 25-26 ਮਈ ਨੂੰ ਕਰਨਗੇ ਹੜਤਾਲ।
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀ
ਤੁਹਾਡੀ ਸਿਹਤ, ਸਾਡੀ ਜ਼ਿੰਮੇਵਾਰੀ ਦੇ ਸੰਕਲਪ ਨਾਲ ਡਾ. ਐਮ.ਡੀ. ਬ
ਖੰਨਾ ਪੁਲਿਸ ਵੱਲੋ ਗਰੀਬ ਪਰਿਵਾਰਾ ਜਾਂ ਲੋੜਵੰਦ ਪਰਿਵਾਰਾ ਤੋ ਨਵਜ
​'ਆਪ' ਪੰਜਾਬ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਦ
*ਅਰਵਿੰਦ ਕੇਜਰੀਵਾਲ ਨੇ ਨੀਟ ਪ੍ਰੀਖਿਆਰਥੀਆਂ ਨੂੰ ਕਿਹਾ, ‘ਆਪਣੀਆਂ
ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਖਰੜ ਵ
*42 ਸਾਲਾਂ ਵਿਅਕਤੀ ਨੇ ਨਹਿਰ ਦੇ ਵਿੱਚ ਮਾਰੀ ਛਾਲ, ਕਾਰੋਬਾਰ ਨੂੰ
*ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 57

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50121655

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us