*ਖੰਨਾ ਅੰਦਰ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਦੇ ਮਕਸਦ ਨਾਲ ਐਸ.ਐਸ.ਪੀ ਨੇ ਡੀ.ਸੀ ਨੂੰ ਲਿਖਿਆ ਪੱਤਰ*

Apr27,2026 | Ravinder Singh Dhillon | Khanna


*ਪੁਲਿਸ ਜ਼ਿਲ੍ਹਾ ਖੰਨਾ ਅੰਦਰ ਢੁੱਕਵੇਂ ਪ੍ਰਬੰਧ ਕਰਨ ਦੀ ਅਪੀਲ, ਸਬੰਧਤ ਮਹਿਕਮਿਆਂ ਦਾ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਬਣਾਉਣ ਦਾ ਦਿੱਤਾ ਸੁਝਾਅ*

*ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਫਾਇਰ ਸੇਫਟੀ ਵਿਭਾਗ ਰਾਹੀਂ ਫਾਇਰ ਸੇਫਟੀ ਅਤੇ ਜਲਣਸ਼ੀਲ ਸਮੱਗਰੀ ਦੇ ਸਟੋਰੇਜ ਦਾ ਵਿਸਥਾਰ ਨਾਲ ਆਡਿਟ ਕਰਾਉਣ ਦੀ ਅਪੀਲ* 

ਖੰਨਾ, ਰਵਿੰਦਰ ਢਿੱਲੋਂ 

ਪੁਲਿਸ ਜ਼ਿਲ੍ਹਾ ਖੰਨਾ ਵਿੱਚ ਵੱਧ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ  (ਐਸ.ਐਸ.ਪੀ) ਡਾ. ਦਰਪਣ ਆਹਲੂਵਾਲੀਆ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੂੰ ਇੱਕ ਮਹੱਤਵਪੂਰਨ ਪੱਤਰ ਲਿਖਿਆ ਗਿਆ ਹੈ। ਇਸ ਪੱਤਰ ਵਿੱਚ ਅੱਗ ਦੀਆਂ ਵਧ ਰਹੀਆਂ ਘਟਨਾਵਾਂ ‘ਤੇ ਚਿੰਤਾ ਜ਼ਾਹਿਰ ਕਰਦੇ ਹੋਏ ਲੋਕਾਂ ਦੀ ਜਾਨ ਅਤੇ ਮਾਲ ਦੀ ਸੁਰੱਖਿਆ ਲਈ ਤੁਰੰਤ ਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਅਪੀਲ ਕੀਤੀ ਗਈ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਅਤੇ ਫਾਇਰ ਸੇਫਟੀ ਵਿਭਾਗ ਰਾਹੀਂ ਫੈਕਟਰੀਆਂ ਅਤੇ ਵਪਾਰਕ ਇਕਾਈਆਂ ਵਿੱਚ ਫਾਇਰ ਸੇਫਟੀ ਅਤੇ ਜਲਣਸ਼ੀਲ ਸਮੱਗਰੀ ਦੇ ਸਟੋਰੇਜ ਦਾ ਵਿਸਥਾਰ ਨਾਲ ਆਡਿਟ ਕਰਵਾਇਆ ਜਾਵੇ। ਖਾਸ ਕਰਕੇ ਉਹਨਾਂ ਥਾਵਾਂ ‘ਤੇ ਸਖ਼ਤ ਜਾਂਚ ਕੀਤੀ ਜਾਵੇ ਜਿੱਥੇ ਕੈਮੀਕਲ ਜਾਂ ਹੋਰ ਖਤਰਨਾਕ ਪਦਾਰਥ ਸਟੋਰ ਕੀਤੇ ਜਾਂਦੇ ਹਨ, ਤਾਂ ਜੋ ਅੱਗ ਵਰਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਆਪਣੇ ਪੱਤਰ ਵਿੱਚ ਦਰਸਾਇਆ ਕਿ ਖੰਨਾ ਦੇ ਵੱਖ-ਵੱਖ ਇਲਾਕਿਆਂ ਵਿੱਚ ਕੁੱਝ ਹੀ ਸਮੇਂ ਵਿੱਚ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਕਾਫੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ। ਸਮਰਾਲਾ ਰੋਡ ਸਥਿਤ ਫਰਨੀਚਰ ਸ਼ੋਅ-ਰੂਮ, ਜੀ.ਟੀ ਰੋਡ ‘ਤੇ ਮੰਜਾ ਮਾਰਕੀਟ ਦੀਆਂ ਕੱਪੜਿਆਂ ਦੀਆਂ ਦੁਕਾਨਾਂ ਅਤੇ ਮਲਕਪੁਰ ਪਿੰਡ ਨੇੜੇ ਵਾਟਰ ਪਾਰਕ ਵਰਗੇ ਸਥਾਨਾਂ ‘ਤੇ ਵਾਪਰੀਆਂ ਘਟਨਾਵਾਂ ਨੇ ਲੋਕਾਂ ਵਿੱਚ ਹਫੜਾ ਦਫੜੀ ਪੈਦਾ ਕਰ ਦਿੱਤੀ ਸੀ। ਇਸਤੋਂ ਇਲਾਵਾ ਦੋਰਾਹਾ ਅਤੇ ਸ੍ਰੀ ਮਾਛੀਵਾੜਾ ਸਾਹਿਬ ਖੇਤਰਾਂ ਵਿੱਚ ਵੀ ਉਦਯੋਗਿਕ ਇਕਾਈਆਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ।

ਇਨ੍ਹਾਂ ਹਾਲਾਤਾਂ ਦੌਰਾਨ ਖੰਨਾ ਪੁਲਿਸ ਨੇ ਬੇਹੱਦ ਸਰਗਰਮੀ ਅਤੇ ਜਿੰਮੇਵਾਰੀ ਨਾਲ ਕੰਮ ਕਰਦਿਆਂ ਮੌਕੇ ‘ਤੇ ਪਹੁੰਚ ਕੇ ਹਾਲਾਤਾਂ ‘ਤੇ ਕਾਬੂ ਪਾਇਆ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕੀਤੀ। ਪੁਲਿਸ ਦੀ ਤੇਜ਼ ਕਾਰਵਾਈ ਨਾਲ ਕਈ ਵੱਡੇ ਹਾਦਸਿਆਂ ਨੂੰ ਟਾਲਿਆ ਗਿਆ, ਲੋਕਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਗਿਆ।

ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਪੱਤਰ ਵਿੱਚ ਸੁਝਾਅ ਦਿੱਤਾ ਕਿ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ ‘ਤੇ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ, ਜੋ ਵੱਖ-ਵੱਖ ਵਿਭਾਗਾਂ ਨਾਲ ਮਿਲ ਕੇ ਤੁਰੰਤ ਕਾਰਵਾਈ ਯਕੀਨੀ ਬਣਾਏ। ਇਸ ਦੇ ਨਾਲ ਹੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸੰਬੰਧਤ ਵਿਭਾਗਾਂ ਨੂੰ ਫੈਕਟਰੀਆਂ ਵਿੱਚ ਜਾ ਕੇ ਫਾਇਰ ਸੇਫਟੀ ਪ੍ਰਬੰਧਾਂ ਦੀ ਜਾਂਚ ਕਰਨੀ ਚਾਹੀਦੀ ਹੈ, ਖਾਸ ਕਰਕੇ ਉਹਨਾਂ ਥਾਵਾਂ ‘ਤੇ ਜਿੱਥੇ ਜਲਣਸ਼ੀਲ ਸਮੱਗਰੀ ਜਾਂ ਕੈਮੀਕਲ ਵਰਤੇ ਜਾਂਦੇ ਹਨ।

ਪੱਤਰ ਵਿੱਚ ਇਹ ਵੀ ਮੰਗ ਕੀਤੀ ਗਈ ਕਿ ਇੱਕ ਮਾਹਿਰ ਟੀਮ ਖੰਨਾ ਭੇਜੀ ਜਾਵੇ ਜੋ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕਰਕੇ ਲੋਕਾਂ ਨੂੰ ਜਾਗਰੂਕ ਕਰੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

ਖੰਨਾ ਪੁਲਿਸ ਦੀ ਇਸ ਪਹਿਲ ਅਤੇ ਸੇਵਾ ਭਾਵਨਾ ਨੇ ਸਾਬਤ ਕਰ ਦਿੱਤਾ ਹੈ ਕਿ ਪੁਲਿਸ ਮਹਿਕਮਾ ਲੋਕਾਂ ਦੀ ਸੁਰੱਖਿਆ ਲਈ ਹਰ ਸਮੇਂ ਤਤਪਰ ਹੈ। ਇਲਾਕੇ ਦੇ ਲੋਕਾਂ ਨੇ ਐਸ.ਐਸ.ਪੀ ਦੇ ਇਸ ਯਤਨ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਹੈ ਕਿ ਆਉਣ ਵਾਲੇ ਸਮੇਂ ਵਿੱਚ ਅੱਗ ਵਰਗੀਆਂ ਘਟਨਾਵਾਂ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਤੇ ਵੱਡੇ ਹਾਦਸੇ ਰੋਕਣ ਲਈ ਪ੍ਰਬੰਧ ਹੋਰ ਵੀ ਢੁੱਕਵੇਂ ਹੋਣਗੇ।

Ssp-Khanna-Dr-Darpan-Ahluwalia-Ips-Letter-To-Dc-Fire-Safety-



TOP HEADLINES


ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵ
*ਖੰਨਾ ਵਿੱਚ ਬਗੈਰ ਵੈਰੀਫਿਕੇਸ਼ਨ ਕਿਰਾਏਦਾਰ ਰੱਖਣ ਵਾਲਿਆਂ ਖਿਲਾਫ
*ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮ
*ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰ
ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਦੀ ਉਮੀਦ ਖਤਮ, ਮੈਂ ਨਾ ਉਨ੍
*ਮਾਨਸੂਨ ਤੋਂ ਪਹਿਲਾਂ ਹੜ੍ਹਾਂ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ
ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫੈਸਲਾ ਸੱਚਾਈ, ਸਵੈ-
ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵ
ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਦੀ ਉਮੀਦ ਖਤਮ, ਮੈਂ ਨਾ ਉਨ੍
ਇੰਨੋਸੈਂਟ ਹਾਰਟਸ ਸਪੋਰਟਸ ਹੱਬ ਲੋਹਾਰਾਂ ਵਿੱਚ ਸ਼ੂਟਿੰਗ ਚੈਂਪਿਅਨ
*ਖੰਨਾ ਅੰਦਰ ਲਗਾਤਾਰ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਰੋਕ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
ਕਿਸਾਨ ਵਲੋਂ ਕੀਟਨਾਸ਼ਕ ਦਵਾਈ ਦੇ ਸਪਰੇਅ ਕਰਨ ਨਾਲ ਸਾਢੇ 4 ਏਕੜ ਮ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਕੇਂਦਰ ਵਿਦਿਆਲਿਆ ਵਿਸ਼ੇਸ
​ਕੈਬਿਨੇਟ ਮੰਤਰੀ ਸੰਜੀਵ ਅਰੋੜਾ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ
ਆਪ ਆਗੂਆਂ ਅਤੇ ਵਰਕਰਾਂ ਵੱਲੋਂ "ਪੰਜਾਬ ਦੇ ਗੱਦਾਰਾਂ" ਖ਼ਿਲਾਫ਼ ਸ
ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂ
ਦਲਬਦਲੂ ਸੰਸਦ ਮੈਂਬਰਾਂ ਵਿਰੁੱਧ ਸੁਨਾਮ ਵਿਖੇ ਗੁੱਸਾ ਫੁੱਟਿਆ, ਟੀ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਗੰਭੀਰ ਹ
"ਗੁਜਰਾਂਵਾਲਾ ਦ ਫਾਊਂਡੇਸ਼ਨ ਲੈਂਡ ਆਫ ਗੁਜਰਾਂਵਾਲਾ ਖ਼ਾਲਸਾ ਐਜੂਕ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49936957

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us