ਚਿੰਤਪੁਰਨੀ ਨੇੜੇ ਦਰਦਨਾਕ ਹਾਦਸਾ: 150 ਫੁੱਟ ਡੂੰਘੀ ਖੱਡ 'ਚ ਡਿੱਗੀ ਕਾਰ, ਲੁਧਿਆਣਾ ਦੇ 2 ਸ਼ਰਧਾਲੂਆਂ ਦੀ ਮੌਤ
Apr29,2026
| Jagrati Lahar Bureau | Ludhiana/chintapurni
ਚਿੰਤਪੁਰਨੀ ਨੇੜੇ ਦਰਦਨਾਕ ਹਾਦਸਾ: 150 ਫੁੱਟ ਡੂੰਘੀ ਖੱਡ 'ਚ ਡਿੱਗੀ ਕਾਰ, ਲੁਧਿਆਣਾ ਦੇ 2 ਸ਼ਰਧਾਲੂਆਂ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ
ਚਿੰਤਪੁਰਨੀ ਮੰਦਰ ਨੇੜੇ ਇੱਕ ਭਿਆਨਕ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ, ਜਿਸ ਨੇ ਇਲਾਕੇ ਵਿੱਚ ਸ਼ੋਕ ਦੀ ਲਹਿਰ ਦੌੜਾ ਦਿੱਤੀ ਹੈ। ਜਾਣਕਾਰੀ ਮੁਤਾਬਕ ਇੱਕ ਕਾਰ ਕਰੀਬ 150 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਕਾਰ ਵਿੱਚ ਸਵਾਰ ਲੁਧਿਆਣਾ ਦੇ ਦੋ ਸ਼ਰਧਾਲੂਆਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਕਾਰ ਖੱਡ ਵਿੱਚ ਡਿੱਗਦੇ ਹੀ ਅੱਗ ਲੱਗ ਗਈ, ਜਿਸ ਨਾਲ ਹਾਲਾਤ ਹੋਰ ਵੀ ਗੰਭੀਰ ਬਣ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਪੁਲਿਸ ਪ੍ਰਸ਼ਾਸਨ ਤੁਰੰਤ ਮੌਕੇ ‘ਤੇ ਪਹੁੰਚ ਗਿਆ ਅਤੇ ਬਚਾਵ ਕਾਰਜ ਸ਼ੁਰੂ ਕੀਤਾ ਗਿਆ। ਪੁਲਿਸ ਵੱਲੋਂ ਮੌਕੇ ‘ਤੇ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲੇ ਤੱਕ ਹਾਦਸੇ ਦੇ ਅਸਲ ਕਾਰਨਾਂ ਬਾਰੇ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆਈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਮੋੜ ‘ਤੇ ਕਾਬੂ ਨਾ ਰਹਿਣ ਕਾਰਨ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ, ਹਾਲਾਂਕਿ ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
Accident-News-Chintapurni-Ludhiana-