ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ

Apr29,2026 | Jagrati Lahar Bureau | Chandigarh





ਜੁਝਾਰ ਸਿੰਘ ਨਾਮੀ ਮੁੱਖ ਹੈਂਡਲਰ ਵੱਲੋਂ ਮਲੇਸ਼ੀਆ ਰਾਹੀਂ ਭੇਜੀ ਜਾ ਰਹੀ ਸੀ ਵਿੱਤੀ ਸਹਾਇਤਾ, ਜਾਂਚ ‘ਚ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ

ਸਰਹਿੰਦ ਰੇਲਵੇ ਟਰੈਕ ਧਮਾਕੇ ਅਤੇ ਸੀਆਈਏ ਮੋਗਾ 'ਤੇ ਗ੍ਰਨੇਡ ਹਮਲੇ ਨਾਲ ਨੈੱਟਵਰਕ ਦੇ ਸਬੰਧਾਂ ਦੀ ਵੀ ਕੀਤੀ ਜਾ ਰਹੀ ਜਾਂਚ: ਡੀਜੀਪੀ ਪੰਜਾਬ

ਚੰਡੀਗੜ੍ਹ/ਪਟਿਆਲਾ, 29 ਅਪ੍ਰੈਲ:

ਸ਼ੰਭੂ ਰੇਲਵੇ ਟਰੈਕ 'ਤੇ ਆਈ.ਈ.ਡੀ. ਧਮਾਕੇ ਦੀ ਕੋਸ਼ਿਸ਼ ਦੇ ਮਾਮਲੇ ‘ਚ ਸ਼ਾਮਲ ਪਾਕਿਸਤਾਨ-ਸਮਰਥਿਤ ਆਈਐਸਆਈ ਅਤੇ ਖਾਲਿਸਤਾਨ ਪੱਖੀ ਅੱਤਵਾਦੀ ਨੈੱਟਵਰਕ ਦੀ ਡੂੰਘੀ ਅੱਤਵਾਦੀ ਸਾਜ਼ਿਸ਼ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪਟਿਆਲਾ ਪੁਲਿਸ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਿੰਡ ਤਰਨਤਾਰਨ ਦੇ ਪੰਜਵਾੜ ਖੁਰਦ ਤੋਂ ਇੱਕ ਰਾਕੇਟ ਪ੍ਰੋਪੇਲਡ ਗ੍ਰਨੇਡ (ਆਰਪੀਜੀ), ਹੈਂਡ ਗ੍ਰਨੇਡ, ਵਿਸਫੋਟਕ ਸਮੱਗਰੀ ਅਤੇ ਅਤਿ ਆਧੁਨਿਕ ਪਿਸਤੌਲਾਂ ਸਮੇਤ ਅੱਤਵਾਦੀ ਹਾਰਡਵੇਅਰ ਦਾ ਇੱਕ ਹੋਰ ਜ਼ਖ਼ੀਰਾ ਬਰਾਮਦ ਕਰਕੇ ਵੱਡੀਆਂ ਅੱਤਵਾਦੀ ਸਾਜ਼ਿਸ਼ਾਂ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਬਰਾਮਦ ਕੀਤੇ ਗਏ ਅੱਤਵਾਦੀ ਹਾਰਡਵੇਅਰ ਵਿੱਚ ਇੱਕ ਆਰਪੀਜੀ, 2.296 ਕਿਲੋ ਵਜ਼ਨ ਦੇ ਇੱਕ ਮਟੈਲਿਕ ਆਈਈਡੀ (ਸਟਿੱਕੀ ਬੰਬ) ਦੇ ਨਾਲ ਇਲੈਕਟ੍ਰਿਕ ਵਾਇਰਜ਼ ਤੇ ਇੱਕ ਬੈਟਰੀ ਸਮੇਤ ਤਿੰਨ ਡੈਟੋਨੇਟਰ, 1.456 ਕਿਲੋ ਵਜ਼ਨ ਵਾਲੇ ਆਰਡੀਐਕਸ ਦੇ ਦੋ ਪੈਕ, ਇੱਕ ਪੀ-86 ਹੈਂਡ ਗ੍ਰਨੇਡ, ਪੰਜ ਮੈਗਜ਼ੀਨਾਂ ਅਤੇ 84 ਜ਼ਿੰਦਾ ਕਾਰਤੂਸ ਸਮੇਤ ਤਿੰਨ ਪਿਸਤੌਲਾਂ – ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ-18 ਸੀਐਕਸ 'ਆਸਟ੍ਰੀਆ', ਇੱਕ .30 ਬੋਰ ਪੀਐਕਸ5 ਸਟੌਰਮ ਅਤੇ ਇੱਕ .30 ਬੋਰ ਸਟਾਰ ਮਾਰਕ— ਸ਼ਾਮਲ ਹਨ, ਤੋਂ ਇਲਾਵਾ ਦੋ ਵਾਇਰਲੈੱਸ ਸੈੱਟ ਬਾਓਫੇਂਗ, ਇੱਕ ਹੈੱਡਫੋਨ ਅਤੇ ਦੋ ਟਾਈਮਰ ਸਵਿੱਚ ਸ਼ਾਮਲ ਹਨ।

ਇਹ ਸਫ਼ਲਤਾ ਸੋਮਵਾਰ ਰਾਤ ਨੂੰ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜੇ ਰੇਲਵੇ ਟਰੈਕ 'ਤੇ ਹੋਏ ਧਮਾਕੇ, ਜਿਸ ਵਿੱਚ ਆਈਈਡੀ ਫਿੱਟ ਕਰਨ ਦੀ ਕੋਸ਼ਿਸ਼ ਵਿੱਚ ਇਸਦੇ ਸਮੇਂ ਤੋਂ ਪਹਿਲਾਂ ਫਟਣ ਕਰਕੇ ਜਗਰੂਪ ਸਿੰਘ ਉਰਫ਼ ਜੂਪਾ ਦੀ ਮੌਤ ਹੋ ਗਈ ਸੀ, ਦੀ ਜਾਂਚ ‘ਚ ਸਾਹਮਣੇ ਆਈ ਹੈ।

ਜ਼ਿਕਰਯੋਗ ਹੈ ਕਿ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਚਾਰ ਕੱਟੜਪੰਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਜਿਨ੍ਹਾਂ ਦੀ ਪਛਾਣ ਪ੍ਰਦੀਪ ਸਿੰਘ ਖਾਲਸਾ, ਕੁਲਵਿੰਦਰ ਸਿੰਘ ਉਰਫ ਬੱਗਾ, ਸਤਨਾਮ ਸਿੰਘ ਉਰਫ ਸੱਤਾ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ, ਦੋ .30 ਬੋਰ ਪਿਸਤੌਲ, ਆਧੁਨਿਕ ਤਕਨੀਕੀ ਵਾਲੇ ਸੰਚਾਰ ਉਪਕਰਣ ਅਤੇ ਲੈਪਟਾਪ ਬਰਾਮਦ ਕੀਤੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਬਰਾਮਦਗੀ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸਤਨਾਮ ਉਰਫ ਸੱਤਾ ਦੇ ਖੁਲਾਸਿਆਂ ਦੇ ਅਧਾਰ ‘ਤੇ ਹੋਈ ਹੈ, ਜੋ ਆਈਈਡੀ ਫਿੱਟ ਕਰਦਿਆਂ ਮਰਨ ਵਾਲੇ ਮੁੱਖ ਦੋਸ਼ੀ ਜਗਰੂਪ ਸਿੰਘ ਦਾ ਭਰਾ ਹੈ।

ਡੀਜੀਪੀ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਅੱਤਵਾਦੀ ਮਾਡਿਊਲ ਨੂੰ ਮਲੇਸ਼ੀਆ ਸਥਿਤ ਇੱਕ ਸੰਸਥਾ ਦੁਆਰਾ ਸਮਰਥਨ ਪ੍ਰਾਪਤ ਸੀ, ਜਿਸ ਵੱਲੋਂ ਇਸ ਮਾਡਿਊਲ ਨੂੰ ਜੁਝਾਰ ਸਿੰਘ ਨਾਮੀ ਮੁੱਖ ਹੈਂਡਲਰ ਰਾਹੀਂ ਮਲੇਸ਼ੀਆਂ ਜ਼ਰੀਏ ਵਿੱਤੀ ਸਹਾਇਤਾ ਭੇਜੀ ਜਾ ਰਹੀ ਸੀ।

ਉਨ੍ਹਾਂ ਕਿਹਾ ਕਿ ਜੁਝਾਰ ਸਿੰਘ, ਜੋ ਇਸ ਮਾਡਿਊਲ ਦੇ ਸੰਚਾਲਕਾਂ ਨੂੰ ਕੰਟਰੋਲ ਕਰ ਰਿਹਾ ਸੀ, ਅਮਰੀਕਾ ਸਥਿਤ ਸੁਰਿੰਦਰ ਸਿੰਘ ਠੀਕਰੀਵਾਲ, ਜੋ ਪਹਿਲਾਂ ਕਈ ਅੱਤਵਾਦੀ ਮਾਡਿਊਲਾਂ ਵਿੱਚ ਸ਼ਾਮਲ ਰਿਹਾ ਹੈ, ਦੇ ਸੰਪਰਕ ਵਿੱਚ ਸੀ,  ਜਦੋਂ ਕਿ ਪਾਕਿਸਤਾਨ ਸਥਿਤ ਰਣਜੀਤ ਸਿੰਘ ਉਰਫ਼ ਨੀਟਾ- ਇੱਕ ਮਨੋਨੀਤ ਵਿਅਕਤੀਗਤ ਅੱਤਵਾਦੀ - ਵੀ ਇੱਕ ਖੁਫ਼ੀਆਂ ਨੈੱਟਵਰਕ ਜ਼ਰੀਏ ਇਸ ਮਾਡਿਊਲ ਦੇ ਸੰਪਰਕ ਵਿੱਚ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਜਾਂਚ ਵਿੱਚ 23 ਜਨਵਰੀ, 2026 ਨੂੰ ਹੋਏ ਸਰਹਿੰਦ ਰੇਲਵੇ ਟਰੈਕ ਆਈਈਡੀ ਬਲਾਸਟ ਕੇਸ ਅਤੇ 6-7 ਨਵੰਬਰ, 2025 ਦੀ ਦਰਮਿਆਨੀ ਰਾਤ ਨੂੰ ਸੀਆਈਏ ਮੋਗਾ 'ਤੇ ਹੋਏ ਗ੍ਰਨੇਡ ਹਮਲੇ ਵਿੱਚ ਇਸ ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਕਿਹਾ ਕਿ ਦੋਸ਼ੀ ਸਤਨਾਮ ਸਿੰਘ ਨੇ ਵਿਸ਼ੇਸ਼ ਤੌਰ 'ਤੇ ਖੁਲਾਸਾ ਕੀਤਾ ਹੈ ਕਿ ਇਸ ਖੇਪ ਦਾ ਵੱਡਾ ਹਿੱਸਾ ਉਸਨੇ ਅਤੇ ਜਗਰੂਪ ਸਿੰਘ ਨੇ ਤਰਨ ਤਾਰਨ ਦੇ ਪਿੰਡ ਪੰਜਵੜ ਖੁਰਦ ਵਿਖੇ ਆਪਣੇ ਤਬੇਲੇ ਅਤੇ ਕਾਰ ਵਿੱਚ ਛੁਪਾਇਆ ਸੀ।

ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਸ ਖੁਲਾਸੇ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਅਤੇ ਐਸਐਸਓਸੀ ਅੰਮ੍ਰਿਤਸਰ ਨੇ ਮੁਲਜ਼ਮਾਂ ਦੁਆਰਾ ਦੱਸੇ ਗਏ ਸਥਾਨਾਂ ਦੀ ਤਲਾਸ਼ੀ ਲੈਣ ਲਈ ਇੱਕ ਸਾਂਝੀ ਟੀਮ ਬਣਾਈ ਅਤੇ ਅੱਤਵਾਦੀ ਹਾਰਡਵੇਅਰ ਦਾ ਵੱਡਾ ਜ਼ਖੀਰਾ ਬਰਾਮਦ ਕਰਨ ਵਿੱਚ ਸਫ਼ਲ ਰਹੇ।

ਇਸ ਸਬੰਧ ਵਿੱਚ  ਭਾਰਤੀ ਨਿਆਏ ਸੰਹਿਤਾ (ਬੀਐਨਐਸ) ਦੀ ਧਾਰਾ 111 , ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5, ਅਸਲਾ ਐਕਟ ਦੀ ਧਾਰਾ 25 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 13, 16, 18 ਤੇ 20 ਤਹਿਤ ਪੁਲਿਸ ਸਟੇਸ਼ਨ ਕੋਤਵਾਲੀ ਪਟਿਆਲਾ ਵਿਖੇ ਪਹਿਲਾਂ ਹੀ ਐਫਆਈਆਰ ਨੰਬਰ 76 ਮਿਤੀ 28-4-2026 ਦਰਜ ਹੈ।
-----------

Shambhu-Rail-Track-Case-Dgp-Punjab-Visit-Site



TOP HEADLINES


*ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦ
ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ! ਸਾਬਕਾ ਰਾਜ ਸਭਾ ਮੈਂਬਰ ਰਾਜ
ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋ
ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ
ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹ
ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਦੁਕ
*ਐਮਸੀ ਦੀਨਾਨਗਰ, ਐਮਸੀ ਗੁਰਦਾਸਪੁਰ, ਐਮਸੀ ਕਾਦੀਆਂ ਅਤੇ ਐਮਸੀ ਸ਼
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲ
*ਮੋਦੀ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵ
ਖੰਨਾ ਪੁਲਿਸ ਨੂੰ ਵੱਡੀ ਕਾਮਯਾਬੀ, 5 ਕਿਲੋ ਤੋਂ ਵੱਧ ਹੈਰੋਇਨ ਸਮੇ
ਵਿਧਾਇਕ ਪੱਪੀ ਪਰਾਸ਼ਰ ਵੱਲੋਂ ਗਣੇਸ਼ ਨਗਰ ’ਚ ਰਾਸ਼ਨ ਕਿੱਟਾਂ ਅਤੇ
ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍
ਹੀਟਵੇਵ ਦੇ ਚੱਲਦਿਆਂ ਸਮੇਂ ’ਚ ਤਬਦੀਲੀ; ਹੁਣ ਸਵੇਰੇ 7:30 ਤੋਂ
ਲੁਧਿਆਣਾ ਦੀਆਂ 6 ਨਗਰ ਕੌਂਸਲਾਂ ਲਈ ਅੱਜ 452 ਉਮੀਦਵਾਰਾਂ ਦੀ ਕਿਸ
ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ
*ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਵਾਧਾ -ਪੈਟਰ
*ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50177465

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us