*ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ*

May2,2026 | Rajender Singh Jadon | Chandigarh



*ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਹੇਠ ਵਿਕਸਿਤ ਵੌਇਸ ਰਿਕਗਨਿਸ਼ਨ ਸਿਸਟਮ ਵਿੱਚ 84,000 ਤੋਂ ਵੱਧ ਅਪਰਾਧੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲਾਂ ਦਾ 'ਵੌਇਸ ਬੈਂਕ' ਸ਼ਾਮਲ*

*ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਵਿੱਚ 3,90,000 ਤੋਂ ਵੱਧ ਅਪਰਾਧੀਆਂ ਦਾ ਵਿਸਤ੍ਰਿਤ ਡਾਟਾਬੇਸ ਏਕੀਕ੍ਰਿਤ*


ਪੰਜਾਬ ਵਿੱਚ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਮਨਸੂਬਿਆਂ ’ਤੇ ਕਰਾਰਾ ਵਾਰ ਕਰਦਿਆਂ, ਪੰਜਾਬ ਪੁਲਿਸ ਹੁਣ ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) ਅਧੀਨ ਇਕ ਆਧੁਨਿਕ ਵੌਇਸ ਰਿਕਗਨਿਸ਼ਨ ਸਿਸਟਮ ਨਾਲ ਲੈਸ ਹੋ ਗਈ ਹੈ। ਇਹ ਪ੍ਰਣਾਲੀ ਵਿਦੇਸ਼ਾਂ ਤੋਂ ਚੱਲ ਰਹੇ ਗੈਂਗ ਨੈੱਟਵਰਕਾਂ ਵਿੱਚ ਘੁਸਪੈਠ ਕਰਨ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਗੈਰਕਾਨੂੰਨੀ ਗਤੀਵਿਧੀਆਂ ਵੱਲ ਭਟਕਾਉਣ ਵਾਲੇ ਤੱਤਾਂ ਤੱਕ ਪਹੁੰਚ ਬਣਾਉਣ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ।

ਏਆਈ ਸਿਸਟਮ ਹੇਠ ਏਆਈ ਅਧਾਰਿਤ ਵੌਇਸ ਰਿਕਗਨਿਸ਼ਨ ਸਿਸਟਮ ਵਿੱਚ 84,000 ਤੋਂ ਵੱਧ ਅਪਰਾਧੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲਾਂ ਦਾ 'ਵੌਇਸ ਬੈਂਕ" ਮੌਜੂਦ ਹੈ।

ਵੌਇਸ ਪਛਾਣ ਤੋਂ ਅੱਗੇ ਵਧਦਿਆਂ, ਇਸ ਏਆਈ ਸਿਸਟਮ ਵਿੱਚ 3,90,000 ਤੋਂ ਵੱਧ ਅਪਰਾਧੀਆਂ ਦਾ ਮਜ਼ਬੂਤ ਡਾਟਾਬੇਸ ਏਕੀਕ੍ਰਿਤ ਹੈ, ਜਿਸ ਵਿੱਚ ਉਨ੍ਹਾਂ ਦੀਆਂ ਗੈਂਗ ਸਬੰਧੀ ਜਾਣਕਾਰੀਆਂ ਅਤੇ ਫੋਨੇਟਿਕ ਸਰਚ ਵਰਗੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ। ਇਸਦਾ ਉੱਨਤ 'ਗੈਂਗ ਟ੍ਰੀ ਸਰਚ' ਟੂਲ ਸੰਗਠਿਤ ਅਪਰਾਧੀ ਨੈੱਟਵਰਕ ਦੀ ਪੂਰੀ ਬਣਤਰ ਨੂੰ ਵਿਜ਼ੂਅਲ ਰੂਪ ਵਿੱਚ ਦਰਸਾਉਂਦਾ ਹੈ, ਜਿਸ ਨਾਲ ਸਥਾਨਕ ਅਪਰਾਧਾਂ ਤੋਂ ਉਨ੍ਹਾਂ ਦੇ ਅੰਤਰਰਾਸ਼ਟਰੀ ਮਾਸਟਰਮਾਈਂਡ ਦਾ ਪਤਾ ਲਗਾਇਆ ਜਾ ਸਕਦਾ ਹੈ।

ਪੰਜਾਬ ਨਾਲ ਸਬੰਧਤ ਲਗਭਗ 60 ਖ਼ਤਰਨਾਕ ਗੈਂਗਸਟਰ ਕੈਨੇਡਾ, ਅਮਰੀਕਾ, ਇਟਲੀ ਸਮੇਤ ਹੋਰ ਦੇਸ਼ਾਂ ਤੋਂ ਸਰਗਰਮ ਹਨ। ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ‘ਰਿਮੋਟ ਕੰਟਰੋਲ’ ਫਿਰੌਤੀ ਦੇ ਨਵੇਂ ਰੁਝਾਨ ਨਾਲ ਜੂਝ ਰਹੀਆਂ ਹਨ, ਜਿੱਥੇ ਧਮਕੀਆਂ, ਇਨਕ੍ਰਿਪਟਡ ਐਪਾਂ ਅਤੇ ਅੰਤਰਰਾਸ਼ਟਰੀ ਵਰਚੁਅਲ ਨੰਬਰਾਂ ਰਾਹੀਂ ਦਿੱਤੀਆਂ ਜਾਂਦੀਆਂ ਹਨ।

ਇਸ ਪ੍ਰਣਾਲੀ ਨਾਲ ਪੰਜਾਬ ਪੁਲਿਸ ਨੂੰ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਤਕਨੀਕੀ ਤੌਰ ’ਤੇ ਉੱਨਤ ਸਹਾਇਤਾ ਮਿਲੀ ਹੈ, ਜਿਸ ਨਾਲ ਸਮਾਰਟ ਅਤੇ ਡਾਟਾ-ਅਧਾਰਿਤ ਪੁਲਿਸਿੰਗ ਸੰਭਵ ਹੋ ਰਹੀ ਹੈ। ਇਹ ਮੁਹਿੰਮ, ਜੋ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਨੂੰ ਸੁਰੱਖਿਅਤ ਬਣਾਉਣ ਦੇ ਆਪਣੇ ਸ਼ੁਰੂਆਤੀ ਉਦੇਸ਼ ਵਿੱਚ ਕਾਮਯਾਬ ਰਹੀ ਹੈ, ਹੁਣ ਸੰਗਠਿਤ ਅਪਰਾਧ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਨੂੰ ਹੋਰ ਮਜ਼ਬੂਤ ਕਰੇਗੀ।

ਏਡੀਜੀਪੀ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਪ੍ਰਮੋਦ ਬਾਨ ਨੇ ਕਿਹਾ, “ਕਈ ਸਾਲਾਂ ਤੋਂ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਤਕਨਾਲੋਜੀ ਦਾ ਗਲਤ ਇਸਤੇਮਾਲ ਕਰਦੇ ਹੋਏ ਸੁਰੱਖਿਅਤ ਠਿਕਾਣਿਆਂ ਤੋਂ ਫਿਰੌਤੀ ਰੈਕਟ ਚਲਾ ਰਹੇ ਹਨ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਹੇਠ ਪੀਏਆਈਐਸ ਸਾਡੇ ਲਈ ਫੋਰਸ ਦੀ ਨਵੀਂ ਤਾਕਤ ਸਾਬਤ ਹੋਇਆ ਹੈ, ਜਿਸ ਸਦਕਾ ਅਪਰਾਧ ਨਾਲ ਨਜਿੱਠਣ ਦੀ ਸਾਡੀ ਸਮਰੱਥਾ ਕਾਫੀ ਵਧ ਗਈ ਹੈ। ਏਆਈ ਅਧਾਰਿਤ ਵੌਇਸ ਮੈਚਿੰਗ ਸਾਨੂੰ ਕੁੱਝ ਮਿੰਟਾਂ ਵਿੱਚ ਕਾਲਰ ਦੀ ਪਛਾਣ ਕਰਨ ਦੇ ਯੋਗ ਬਣਾਉਂਦੀ ਹੈ, ਜਿਸ ਨਾਲ ਅਸੀਂ ਤੇਜ਼ ਅਤੇ ਸਟੀਕ ਕਾਰਵਾਈ ਕਰ ਸਕਦੇ ਹਾਂ।”

ਇਹ ਏਆਈ ਸਿਸਟਮ ਅਧਿਕਾਰੀਆਂ ਨੂੰ ਅਪਰਾਧ ਹੋਣ ਤੋਂ ਪਹਿਲਾਂ ਹੀ ਉਸਨੂੰ ਰੋਕਣ ਵਿੱਚ ਵੀ ਮਦਦ ਕਰਦਾ ਹੈ। ਹਾਲੀਆ ਕਾਰਵਾਈਆਂ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਿਯੋਗੀਆਂ ਦਰਮਿਆਨ ਡਿਜ਼ਿਟਲ ਸੰਚਾਰ ਨੂੰ ਟ੍ਰੈਕ ਕਰਕੇ ਨਿਸ਼ਾਨਾਬੱਧ ਹੱਤਿਆਵਾਂ ਦੀਆਂ ਸਾਜ਼ਿਸ਼ਾਂ ਨੂੰ ਸਮੇਂ ਸਿਰ ਨਾਕਾਮ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ, “ਪਹਿਲਾਂ ਅਸੀਂ ਵੱਖ-ਵੱਖ ਘਟਨਾਵਾਂ ਨਾਲ ਨਜਿੱਠਦੇ ਸੀ, ਪਰ ਹੁਣ ਪੀਏਆਈਐਸ ਜ਼ਰੀਏ ਅਸੀਂ ਪੂਰੇ ਨੈੱਟਵਰਕ ‘ਤੇ ਨਜ਼ਰ ਰੱਖ ਸਕਦੇ ਹਾਂ—ਭਾਵ ਕੌਣ ਫੰਡਿੰਗ ਕਰ ਰਿਹਾ ਹੈ, ਕੌਣ ਸਹਾਇਤਾ ਕਰ ਰਿਹਾ ਹੈ ਅਤੇ ਕੌਣ ਕਾਰਵਾਈ ਨੂੰ ਅੰਜ਼ਾਮ ਦੇ ਰਿਹਾ ਹੈ। ਇਹ ਇੰਟੈਲੀਜੈਂਸ-ਅਧਾਰਿਤ ਰਵੱਈਆ ਸਾਨੂੰ ਸਿਰਫ਼ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਪੂਰੇ ਨੈੱਟਵਰਕ ਨੂੰ ਤੋੜਨ ਵਿੱਚ ਮਦਦ ਕਰ ਰਿਹਾ ਹੈ।”

ਇਸ ਤਕਨਾਲੋਜੀ ਨੇ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੂੰ ਪੂਰੇ ਨੈੱਟਵਰਕ ਦੇ ਖ਼ਾਤਮੇ ਲਈ ਸਮਰੱਥ ਬਣਾਇਆ ਹੈ। ਇਸਦੇ ਨਾਲ ਹੀ ਵਿਸ਼ੇਸ਼ ਫਿਊਜਿਟਿਵ ਟ੍ਰੈਕਿੰਗ ਸੈੱਲ, ਪੀਏਆਈਐਸ ਦੀ ਮਦਦ ਨਾਲ ਇੰਟਰਪੋਲ ਵਰਗੀਆਂ ਅੰਤਰਰਾਸ਼ਟਰੀ ਏਜੰਸੀਆਂ ਨਾਲ ਸਹਿਯੋਗ ਕਰਕੇ ਵਿਦੇਸ਼ਾਂ ਵਿੱਚ ਲੁਕੇ ਅਪਰਾਧੀਆਂ ਦੀ ਪਛਾਣ ਅਤੇ ਉਨ੍ਹਾਂ ਦੀ ਹਵਾਲਗੀ ਸਬੰਧੀ ਪ੍ਰਕਿਰਿਆ ਨੂੰ ਤੇਜ਼ ਕਰ ਰਹੇ ਹਨ।

ਸ੍ਰੀ ਪ੍ਰਮੋਦ ਬਾਨ ਨੇ ਕਿਹਾ,“ ‘ਗੈਂਗਸਟਰਾਂ ‘ਤੇ ਵਾਰ’ ਹੇਠ ਮਜ਼ਬੂਤ ਕੀਤੇ ਗਏ ਫਿਊਜਿਟਿਵ ਟ੍ਰੈਕਿੰਗ ਸੈੱਲ ਹੁਣ ਪੀਏਆਈਐਸ ਤੋਂ ਮਿਲਣ ਵਾਲੀ ਰੀਅਲ-ਟਾਈਮ ਇੰਟੈਲੀਜੈਂਸ ਨਾਲ ਲੈਸ ਹਨ, ਜਿਸ ਨਾਲ ਅੰਤਰਰਾਸ਼ਟਰੀ ਏਜੰਸੀਆਂ ਨਾਲ ਸਹਿਯੋਗ ਵਧਿਆ ਹੈ ਅਤੇ ਵਿਦੇਸ਼ਾਂ ਵਿੱਚ ਲੁਕੇ ਅਪਰਾਧੀਆਂ ਨੂੰ ਵਾਪਸ ਲਿਆਉਣ ਦੀ ਸਮਰੱਥਾ ਮਜ਼ਬੂਤ ਹੋਈ ਹੈ।”

ਉਨ੍ਹਾਂ ਕਿਹਾ, “ਇਹ ਰਵਾਇਤੀ ਪੁਲਿਸਿੰਗ ਤੋਂ ਅੱਗੇ ਵਧਦਿਆਂ ਪ੍ਰਿਡਿਕਟਿਵ ਪੁਲਿਸਿੰਗ ਵੱਲ ਇੱਕ ਵੱਡਾ ਕਦਮ ਹੈ। ਹੁਣ ਅਸੀਂ ਖ਼ਤਰੇ ਦੀ ਪਛਾਣ ਕਰ ਸਕਦੇ ਹਾਂ, ਗੱਲਬਾਤ ਨੂੰ ਟ੍ਰੈਕ ਕਰ ਸਕਦੇ ਹਾਂ ਅਤੇ ਅਪਰਾਧ ਹੋਣ ਤੋਂ ਪਹਿਲਾਂ ਹੀ ਕਾਰਵਾਈ ਕਰ ਸਕਦੇ ਹਾਂ। ਏਆਈ ਦੀ ਅਸਲੀ ਤਾਕਤ ਇਹੀ ਹੈ। ਸਾਡਾ ਸੁਨੇਹਾ ਸਾਫ਼ ਹੈ—ਅਪਰਾਧੀ ਕਿਤੇ ਵੀ ਹੋਣ,  ਉਨ੍ਹਾਂ ਨੂੰ ਟ੍ਰੈਕ ਕਰਕੇ ਕਾਨੂੰਨ ਦੇ ਕਟਘਰੇ ਵਿੱਚ ਲਿਆਉਣਾ।”

Pais-Gives-Punjab-Police-Ai-powered-Edge-As-Modern-Weapon-To-Tackle-Gangster-Menace



TOP HEADLINES


ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ
ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰ
ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-
*ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ
*ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ
*ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਇਕੱਲੇ ਲੜੇਗੀ - ਹ
ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾ
ਸੰਘਰਸ਼ ਕਮੇਟੀ ਵਲੋਂ ਮੰਤਰੀ ਹਰਦੀਪ ਮੁੰਡੀਆਂ ਨੂੰ ਦਿੱਤਾ ਗਿਆ ਯਾਦ
*”ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ” ਮੌਕੇ ਭਗਵੰਤ ਮਾਨ ਸਰਕਾਰ
*ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾ
ਚੰਡੀਗੜ੍ਹ ਸੈਕਟਰ 11 ਵਿੱਚ ‘ਸ਼੍ਰੀ ਕੁਮਾਰ ਮੈਡੀਕੋਜ਼’ ’ਤੇ ਅੰਨ੍
*ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ
ਪੰਜਾਬ ਰਾਜ ਵਪਾਰੀ ਕਮਿਸ਼ਨ ਦੀ ਬੈਠਕ ਮੌਕੇ ਰਾਜ ਪੱਧਰੀ ਸਮਾਗਮ ਦੌ
*ਭਗਵੰਤ ਮਾਨ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰ
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਬੀ.ਐੱਡ. ਦਾਖਲਿਆਂ 20
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਬੀ.ਐੱਡ. ਦਾਖਲਿਆਂ 20
ਹਿਮਾਚਲ ਪ੍ਰਦੇਸ਼ ਵਿਚ ਵਾਪਰਿਆ ਦਰਦਨਾਕ ਹਾਦਸਾ- ਪੰਜਾਬ ਤੋਂ ਮਨਾਲ
ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ
*ਮਿਸ਼ਨ ਕਲੀਨ ਪੰਜਾਬ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ
*ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50390202

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us