*ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ*

May4,2026 | Jagrati Lahar Bureau | Chandigarh



*— ਦੋਸ਼ੀ ਆਦਿੱਤਿਆ ਉਰਫ਼ ਮੱਖਣ ਨੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ 'ਤੇ ਯੋਜਨਾਬੱਧ ਕਤਲ ਨੂੰ ਦਿੱਤਾ ਸੀ ਅੰਜਾਮ: ਡੀਜੀਪੀ ਗੌਰਵ ਯਾਦਵ*

*— ਇਸ ਕੇਸ ਵਿੱਚ ਹੁਣ ਤੱਕ ਤਿੰਨ ਸ਼ੂਟਰਾਂ ਸਮੇਤ ਛੇ ਮੁਲਜ਼ਮ ਗ੍ਰਿਫ਼ਤਾਰ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇੱਕ ਆਦਿੱਤਿਆ ਉਰਫ਼ ਮੱਖਣ ਨੂੰ ਤ੍ਰਿਪੁਰਾ ਦੇ ਅਗਰਤਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਦਿੱਤਿਆ ਉਰਫ਼ ਮੱਖਣ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਦਾ ਅਪਰਾਧਕ ਪਿਛੋਕੜ ਹੈ ਅਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਹਥਿਆਰ ਦੀ ਨੋਕ 'ਤੇ ਲੁੱਟ-ਖੋਹ, ਐਨਡੀਪੀਐਸ, ਅਸਲਾ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 14 ਮਾਮਲੇ ਦਰਜ ਹਨ।

ਇਹ ਸਫਲਤਾ ਦੋ ਹੋਰ ਸ਼ੂਟਰਾਂ— ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਅਤੇ ਤਰਨਦੀਪ ਸਿੰਘ— ਨੂੰ ਪੱਛਮੀ ਬੰਗਾਲ ਦੇ ਹਾਵੜਾ ਤੋਂ ਉਨ੍ਹਾਂ ਦੇ ਸਾਥੀ ਆਕਾਸ਼ਦੀਪ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਕੁਝ ਮਹੀਨਿਆਂ ਬਾਅਦ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ 15 ਦਸੰਬਰ, 2025 ਨੂੰ ਐਸਏਐਸ ਨਗਰ ਦੇ ਪਿੰਡ ਸੋਹਾਣਾ ਵਿਖੇ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਹਮਲਾਵਰਾਂ ਨੇ ਰਾਣਾ ਬਲਾਚੌਰੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਕੇਸ ਵਿੱਚ ਹੁਣ ਤੱਕ ਤਿੰਨ ਸ਼ੂਟਰਾਂ ਸਮੇਤ ਕੁੱਲ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਵਿੱਚ ਦੋ ਮੁਲਜ਼ਮਾਂ ਜਿਨ੍ਹਾਂ ਦੀ ਪਛਾਣ ਐਸ਼ਦੀਪ ਸਿੰਘ ਅਤੇ ਦਵਿੰਦਰ ਵਜੋਂ ਹੋਈ ਹੈ, ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਮੁਲਜ਼ਮ ਆਦਿੱਤਿਆ ਉਰਫ਼ ਮੱਖਣ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ।

ਡੀਜੀਪੀ ਨੇ ਕਿਹਾ ਕਿ ਜਦੋਂ ਆਦਿੱਤਿਆ ਦੇ ਸਾਥੀਆਂ ਨੂੰ ਏਜੀਟੀਐਫ ਨੇ ਗ੍ਰਿਫ਼ਤਾਰ ਕੀਤਾ ਸੀ, ਉਦੋਂ ਤੋਂ ਹੀ ਮੁਲਜ਼ਮ ਆਦਿੱਤਿਆ ਫਰਾਰ ਸੀ ਅਤੇ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਨਸਨੀਖੇਜ਼ ਕਤਲ ਕੇਸ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਆਦਿੱਤਿਆ ਕਪੂਰ ਉਰਫ਼ ਮੱਖਣ ਦੇ ਟਿਕਾਣੇ ਬਾਰੇ ਖੁਫੀਆ ਸਰੋਤ ਤੋਂ ਇਨਪੁੱਟ ਪ੍ਰਾਪਤ ਹੋਈ ਸੀ।

ਇਸ ਜਾਣਕਾਰੀ 'ਤੇ ਕਾਰਵਾਈ ਕਰਦਿਆਂ "ਸ਼ੈਡੋ ਹੰਟ" ਦੇ ਨਾਮ ਹੇਠ ਇੱਕ ਅੰਤਰਰਾਜੀ ਆਪ੍ਰੇਸ਼ਨ ਚਲਾਇਆ ਗਿਆ ਅਤੇ ਡੀਐਸਪੀ ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਇੱਕ ਪੁਲਿਸ ਟੀਮ ਨੂੰ ਤ੍ਰਿਪੁਰਾ ਦੇ ਅਗਰਤਲਾ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਅਤੇ ਸਥਾਨਕ ਪੁਲਿਸ ਦੇ ਸਹਿਯੋਗ ਨਾਲ ਏਜੀਟੀਐਫ ਟੀਮ ਨੇ ਦੋਸ਼ੀ ਨੂੰ ਉਥੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧ ਵਿੱਚ ਐਸਏਐਸ ਨਗਰ ਦੇ ਸੋਹਾਣਾ ਪੁਲਿਸ ਥਾਣਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103(1), 109, 3(5) ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 312 ਮਿਤੀ 16/12/2025 ਦਰਜ ਹੈ।


Last-Shooter-In-Kabaddi-Promoter-Murder-Case-Held-From-Tripura



TOP HEADLINES


ਰਾਸ਼ਟਰਪਤੀ ਨਾਲ ਮੁਲਾਕਾਤ ਮਗਰੋਂ Cm ਭਗਵੰਤ ਮਾਨ ਪੰਜਾਬ ਦੇ ਵਿਧਾ
ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੂਬੇ ਵਿੱਚ ਹੋਣ ਵਾਲੀਆਂ ਨਗਰ
*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾ
ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕ
*5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ
*ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 58
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ
ਬੰਗਾਲ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਪੀਐਮ ਦੇ ਵਿਜ਼ਨ ਦੀ ਆੰਧੀ
ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰ
*ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ
ਕੇਰਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ, ਕਾਂਗਰਸ ਬਣਾਏਗੀ ਸਰਕਾਰ:
*ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ
*ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ
*"ਆਪ" ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨਾਲ ਮਾਣਹਾਨੀ ਮਾਮਲੇ ਵਿੱ
ਮਾਲੇਰਕੋਟਲਾ ਪੁਲਿਸ ਵੱਲੋਂ ਅੰਨੇ ਕਤਲ ਦਾ ਮਾਮਲਾ ਸੁਲਝਾ ਕੇ ਕੀਤੇ
ਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ ਵਜੋਂ ਸੰਭਾਲਿ
*ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਦਾ ਚਮਕਦਾ ਨਤੀਜਾ - ਖੰਨਾ ਸਰਕ
*ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇ
*ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ਡਰੋਨ–ਡਰੱਗਸ–ਗੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49991256

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us