ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

May13,2026 | Gurvinder Singh Mohali | Chandigarh



— ਗ੍ਰਿਫ਼ਤਾਰ ਮੁਲਜ਼ਮਾਂ ਨੇ ਭਗੌੜੇ ਹੈਂਡਲਰ ਹੈਪੀ ਜੱਟ ਦੇ ਨਿਰਦੇਸ਼ਾਂ 'ਤੇ ਯੋਜਨਾਬੱਧ ਕਤਲਾਂ ਨੂੰ ਦਿੱਤਾ ਸੀ ਅੰਜਾਮ: ਡੀਜੀਪੀ ਗੌਰਵ ਯਾਦਵ

— ਤਕਨੀਕੀ ਜਾਂਚ ਅਤੇ ਖੁਫੀਆ ਜਾਣਕਾਰੀ ਤੋਂ ਅੰਤਰਰਾਸ਼ਟਰੀ ਸਰਹੱਦੀ ਖੇਤਰ ਵੱਲ ਮੁਲਜ਼ਮਾਂ ਦੀ ਗਤੀਵਿਧੀ ਦਾ ਪਤਾ ਚੱਲਿਆ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ


ਬਟਾਲਾ ਵਿਖੇ ਸਨਸਨੀਖੇਜ਼ ਦੋਹਰੇ ਕਤਲ ਕਾਂਡ ਮਾਮਲੇ ਵਿੱਚ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਇੱਕ ਸੁਚੱਜੇ ਤਾਲਮੇਲ ਰਾਹੀਂ ਕਾਰਵਾਈ ਕਰਦਿਆਂ ਪੱਛਮੀ ਬੰਗਾਲ ਵਿੱਚ ਭਾਰਤ-ਭੂਟਾਨ ਸਰਹੱਦ ਤੋਂ ਵਿਦੇਸ਼-ਅਧਾਰਤ ਭਗੌੜੇ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਭੂਟਾਨ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇਥੇ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

"ਆਪ੍ਰੇਸ਼ਨ ਨੈਸਟ ਰੈਕਰ" ਨਾਮ ਹੇਠ ਇਹ ਕਾਰਵਾਈ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਅਸ਼ੀਸ਼ ਚੌਧਰੀ ਦੀ ਅਗਵਾਈ ਹੇਠ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਅਤੇ ਬਟਾਲਾ ਪੁਲਿਸ ਦੁਆਰਾ ਸਾਂਝੇ ਤੌਰ ‘ਤੇ ਕੀਤੀ ਗਈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਕੱਥੂਨੰਗਲ ਦੇ ਰਹਿਣ ਵਾਲੇ ਜਤਿਨ ਸਿੰਘ, ਤਰਨ ਤਾਰਨ ਦੇ ਪਿੰਡ ਸੰਗਰ ਕੋਟ ਦੇ ਰਹਿਣ ਵਾਲੇ ਸਾਜਨਦੀਪ ਸਿੰਘ ਅਤੇ ਅੰਮ੍ਰਿਤਸਰ ਦੇ ਬਲੀਆ ਮੰਜਪੁਰ ਦੇ ਰਹਿਣ ਵਾਲੇ ਮਹਿਕਦੀਪ ਸਿੰਘ ਵਜੋਂ ਹੋਈ ਹੈ। ਦੋਸ਼ੀ ਜਤਿਨ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜਿਸਦੇ ਖਿਲਾਫ ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਤਹਿਤ ਕਈ ਅਪਰਾਧਕ ਮਾਮਲੇ ਦਰਜ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ, 27 ਅਪ੍ਰੈਲ, 2026 ਨੂੰ ਰਾਤ 9 ਵਜੇ ਦੇ ਕਰੀਬ ਬਟਾਲਾ ਦੇ ਪਿੰਡ ਭੋਮਾ ਵਿੱਚ ਦੋ ਮੋਟਰਸਾਈਕਲਾਂ 'ਤੇ ਸਵਾਰ ਚਾਰ ਅਣਪਛਾਤੇ ਹਮਲਾਵਰਾਂ ਨੇ ਤਿੰਨ ਵਿਅਕਤੀਆਂ 'ਤੇ ਗੋਲੀਆਂ ਚਲਾਈਆਂ। ਇਸ ਘਟਨਾ ਵਿੱਚ, ਦੋ ਵਿਅਕਤੀਆਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦੋਂ ਕਿ ਤੀਸਰਾ ਜ਼ਖਮੀ ਹੋ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ ਅਧਾਰਤ ਭਗੌੜੇ ਹੈਂਡਲਰ ਹੈਪੀ ਜੱਟ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ, ਜਿਨ੍ਹਾਂ ਨੇ ਉਸਦੇ ਨਿਰਦੇਸ਼ਾਂ 'ਤੇ ਹੀ ਇਨ੍ਹਾਂ ਯੋਜਨਾਬੱਧ ਕਤਲਾਂ ਨੂੰ ਅੰਜਾਮ ਦਿੱਤਾ ਸੀ।

ਡੀਜੀਪੀ ਨੇ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚਣ ਲਈ ਲਗਾਤਾਰ ਆਪਣਾ ਥਹੁ-ਟਿਕਾਣਾ ਬਦਲ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਵਿੱਤੀ ਸਬੰਧਾਂ, ਲੌਜਿਸਟਿਕਲ ਸਹਾਇਤਾ, ਹਥਿਆਰਾਂ ਦੀ ਖਰੀਦ ਅਤੇ ਕੇਸ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਭੂਮਿਕਾ ਸਮੇਤ ਪੂਰੀ ਸਾਜ਼ਿਸ਼ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਘਟਨਾ ਤੋਂ ਬਾਅਦ, ਏਜੀਟੀਐਫ, ਬਟਾਲਾ ਪੁਲਿਸ, ਖੁਫੀਆ ਅਤੇ ਤਕਨੀਕੀ ਇਕਾਈਆਂ ਦੀਆਂ ਪੁਲਿਸ ਟੀਮਾਂ ਨੇ ਸਾਂਝੇ ਤੌਰ 'ਤੇ ਜਾਂਚ ਕੀਤੀ ਅਤੇ ਵੱਖ-ਵੱਖ ਥਾਵਾਂ ਦੀ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ।

ਏਡੀਜੀਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਤਕਨੀਕੀ ਪੈੜ ਅਤੇ ਖੁਫੀਆ ਜਾਣਕਾਰੀ ਤੋਂ ਉਕਤ ਮੁਲਜ਼ਮਾਂ ਦੀ ਅੰਤਰਰਾਸ਼ਟਰੀ ਸਰਹੱਦੀ ਖੇਤਰ ਵੱਲ ਗਤੀਵਿਧੀ ਦਾ ਪਤਾ ਚੱਲਿਆ। ਇਸ ਉਪਰੰਤ ਤੇਜ਼ੀ ਨਾਲ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਪੰਜਾਬ ਵਾਪਸ ਲਿਆਉਣ ਲਈ ਏਜੀਟੀਐਫ ਅਤੇ ਬਟਾਲਾ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਇੱਕ ਟੀਮ ਰਵਾਨਾ ਕੀਤੀ ਗਈ।

ਇਸ ਸਬੰਧ ਵਿੱਚ ਪੁਲਿਸ ਸਟੇਸ਼ਨ ਘੁਮਾਣ, ਬਟਾਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103 ਤੇ 109 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 70 ਮਿਤੀ 28.04.2026 ਪਹਿਲਾਂ ਹੀ ਦਰਜ ਹੈ।

Batala-Double-Murder-Case-Three-Operatives-Of-Gangster-Happy-Jatt-Arrested



TOP HEADLINES


ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱ
*ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧ
· ਝੋਨੇ ਦੇ Msp ਵਿੱਚ ਵਾਧਾ ਕਿਸਾਨਾਂ ਨਾਲ ਮਜ਼ਾਕ: ਅਮਰਿੰਦਰ ਸਿੰ
40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ
*ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦ
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ
ਭਾਜਪਾ ਨੇ ਭਾਰਤ ਦੀ ਸਿੱਖਿਆ ਪ੍ਰਣਾਲੀ ਨੂੰ ਪੇਪਰ ਲੀਕ ਅਤੇ ਭ੍ਰਿਸ
ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ
ਆਪ' ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਹ
*12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਸੀ.ਬੀ.ਐੱਸ.ਈ 12ਵੀਂ ਜਮਾਤ
ਪੰਜਾਬ ਸਟੇਟ ਕਰਮਚਾਰੀ ਯੂਨੀਅਨ ਦੇ ਵਫਦ ਵੱਲੋਂ ਡਿਪਟੀ ਕਮਿਸ਼ਨਰ ਹਿ
*ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਅਹੁਦਾ ਸੰਭ
*ਡਾ. ਰਵਜੋਤ ਸਿੰਘ ਨੇ ਆਨਲਾਈਨ ਮਿਲਣੀ ਦੌਰਾਨ ਵਿਦੇਸ਼ਾਂ ਵਿੱਚ ਵੱ
*ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ —
ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਕਲਾਸ ਦਾ ਰਿਜ਼ਲਟ ਜਾਰੀ ਲੜਕੀਆਂ
ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਨੂੰ ਪਿੱਛੇ ਧੱਕਣ ਦੀ ਸਾਜ
*ਡਿਜੀਟਲ ਜਨਗਣਨਾ 2027: ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਗਿਣਤ
ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰ
*ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50066019

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us