*ਥਾਣਾ ਦੁੱਗਰੀ ਵੱਲੋਂ ਘਰ ਵਿੱਚ ਚੋਰੀ ਕਰਨ ਵਾਲਾ ਦੋਸ਼ੀ ਕਾਬੂ, ਕਰੀਬ 32 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਸਮੇਤ ਨਗਦੀ ਅਤੇ ਹੋਰ ਸਮਾਨ ਬਰਾਮਦ*

May17,2026 | Paras Dania | Ludhiana

*ਥਾਣਾ ਦੁੱਗਰੀ ਵੱਲੋਂ ਘਰ ਵਿੱਚ ਚੋਰੀ ਕਰਨ ਵਾਲਾ ਦੋਸ਼ੀ ਕਾਬੂ, ਕਰੀਬ 32 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਸਮੇਤ ਨਗਦੀ ਅਤੇ ਹੋਰ ਸਮਾਨ ਬਰਾਮਦ*

ਲੁਧਿਆਣਾ, 16 ਮਈ 2026

ਮਾਨਯੋਗ ਪੁਲਿਸ ਕਮਿਸ਼ਨਰ ਲੁਧਿਆਣਾ Swapan Sharma ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੁਧਿਆਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਣਾ ਦੁੱਗਰੀ ਦੀ ਪੁਲਿਸ ਨੇ ਘਰ ਵਿੱਚ ਚੋਰੀ ਕਰਨ ਵਾਲੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਕਰੀਬ 22 ਤੋਲੇ ਸੋਨਾ, 346 ਗ੍ਰਾਮ ਚਾਂਦੀ, ਇਕ ਆਈਫੋਨ-16, ਇੱਕ ਸਮਾਰਟ ਘੜੀ ਅਤੇ 39,000 ਰੁਪਏ ਨਗਦ ਬਰਾਮਦ ਕੀਤੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਿਤੀ 09-05-2026 ਨੂੰ ਸ਼ਿਕਾਇਤਕਰਤਾ ਰਜਿੰਦਰ ਸ਼ਰਮਾ ਪੁੱਤਰ ਦੁਰਗਾ ਦਾਸ ਸ਼ਰਮਾ ਵਾਸੀ ਸ਼ਹੀਦ ਕਰਨੈਲ ਸਿੰਘ ਨਗਰ, ਪੱਖੋਵਾਲ ਰੋਡ, ਲੁਧਿਆਣਾ, ਜੋ ਕਿ ਸਰਵਪ੍ਰਿਆ ਹੋਂਡਾ ਫਿਰੋਜ਼ਪੁਰ ਰੋਡ ਵਿਖੇ ਮੈਨੇਜਰ ਵਜੋਂ ਨੌਕਰੀ ਕਰਦਾ ਹੈ, ਨੇ ਪੁਲਿਸ ਨੂੰ ਦਰਖ਼ਾਸਤ ਦਿੱਤੀ ਕਿ ਮਿਤੀ 08-05-2026 ਦੀ ਰਾਤ ਉਹ ਆਪਣੇ ਪਰਿਵਾਰ ਸਮੇਤ ਘਰ ਵਿੱਚ ਸੁੱਤੇ ਹੋਏ ਸਨ। ਸਵੇਰੇ ਉੱਠਣ ‘ਤੇ ਪਤਾ ਲੱਗਾ ਕਿ ਕਿਸੇ ਨਾਮਾਲੂਮ ਵਿਅਕਤੀ ਵੱਲੋਂ ਘਰ ਵਿਚੋਂ ਕਰੀਬ 3 ਲੱਖ ਰੁਪਏ ਨਗਦ ਅਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰ ਲਏ ਗਏ ਹਨ।
ਇਸ ਸਬੰਧੀ ਮੁਕੱਦਮਾ ਨੰਬਰ 85 ਮਿਤੀ 10-05-2026 ਅਧੀਨ ਧਾਰਾ 331(4), 305 ਅਤੇ 317 ਬੀ.ਐੱਨ.ਐੱਸ ਥਾਣਾ ਦੁੱਗਰੀ ਲੁਧਿਆਣਾ ਵਿਖੇ ਦਰਜ ਰਜਿਸਟਰ ਕੀਤਾ ਗਿਆ।
ਸ੍ਰੀ ਜਸਕਿਰਨਜੀਤ ਸਿੰਘ ਤੇਜਾ ਪੀ.ਪੀ.ਐਸ ਡਿਪਟੀ ਕਮਿਸ਼ਨਰ ਪੁਲਿਸ ਦਿਹਾਤੀ ਲੁਧਿਆਣਾ, ਸ੍ਰੀ ਕਰਨਵੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-2 ਅਤੇ ਸ੍ਰੀ ਅੰਗਰੇਜ਼ ਸਿੰਘ ਪੀ.ਪੀ.ਐਸ ਸਹਾਇਕ ਕਮਿਸ਼ਨਰ ਪੁਲਿਸ ਦੱਖਣੀ ਲੁਧਿਆਣਾ ਜੀ ਦੀ ਯੋਗ ਅਗਵਾਈ ਹੇਠ ਇੰਸਪੈਕਟਰ ਗੁਰਮੁੱਖ ਸਿੰਘ ਮੁਖੀ ਥਾਣਾ ਦੁੱਗਰੀ ਦੀ ਅਗਵਾਈ ਵਿੱਚ ਸਪੈਸ਼ਲ ਇਨਵੈਸਟੀਗੇਸ਼ਨ ਟੀਮਾਂ ਗਠਿਤ ਕੀਤੀਆਂ ਗਈਆਂ। ਦੌਰਾਨੇ ਤਫਤੀਸ਼ ਤਕਨੀਕੀ ਸਾਧਨਾਂ ਅਤੇ ਖੁਫੀਆ ਸੂਚਨਾਵਾਂ ਦੀ ਮਦਦ ਨਾਲ ਦੋਸ਼ੀ ਨੂੰ ਟ੍ਰੇਸ ਕਰਕੇ ਗ੍ਰਿਫਤਾਰ ਕੀਤਾ ਗਿਆ।
ਗ੍ਰਿਫਤਾਰ ਦੋਸ਼ੀ ਦੀ ਪਹਿਚਾਣ ਰਣਜੀਤ ਸਿੰਘ ਪੁੱਤਰ ਸੁਖਵੀਰ ਸਿੰਘ ਵਾਸੀ ਪਿੰਡ ਮਾਲੀਤਾਰ, ਥਾਣਾ ਕਾਸਿਮਪੁਰ, ਜ਼ਿਲ੍ਹਾ ਹਰਦੋਈ (ਉੱਤਰ ਪ੍ਰਦੇਸ਼), ਹਾਲ ਵਾਸੀ ਪਿੰਦੇ ਦਾ ਵਿਹੜਾ, ਮਕਾਨ ਨੰਬਰ 35-ਬੀ, ਪਿੰਡ ਸੁਨੇਤ, ਲੁਧਿਆਣਾ ਵਜੋਂ ਹੋਈ ਹੈ, ਜਿਸ ਨੂੰ ਮਿਤੀ 10-05-2026 ਨੂੰ ਗ੍ਰਿਫਤਾਰ ਕੀਤਾ ਗਿਆ।
ਪੁਲਿਸ ਵੱਲੋਂ ਦੋਸ਼ੀ ਪਾਸੋਂ ਕਰੀਬ 22 ਤੋਲੇ ਸੋਨਾ ਜਿਸ ਦੀ ਕੀਮਤ ਕਰੀਬ 31,90,000 ਰੁਪਏ ਬਣਦੀ ਹੈ, 346 ਗ੍ਰਾਮ ਚਾਂਦੀ, ਇੱਕ ਆਈਫੋਨ-16, ਇੱਕ ਸਮਾਰਟ ਘੜੀ ਅਤੇ 39,000 ਰੁਪਏ ਨਗਦ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।

Ludhiana-Police-Arrested-Accused



TOP HEADLINES


ਕਪੂਰਥਲਾ ਵਿੱਚ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ
*ਭਾਜਪਾ ਦੀ ਧੂਰੀ ਰੈਲੀ 'ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ
ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨ
*ਨਗਰ ਨਿਗਮ ਨੇ ਬਰੋਟਾ ਰੋਡ 'ਤੇ 3 ਗੈਰ-ਕਾਨੂੰਨੀ ਦੁਕਾਨਾਂ ਅਤੇ ਹ
*ਵੋਟਰਾਂ ਦੀ ਮੈਪਿੰਗ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ
ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿ
*ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ
ਐਸ.ਸੀ.ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ਵਿਚ ਸੂ ਮੋਟੋ ਨੋਟਿਸ
*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼
*ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ; ਮੀ
ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸ
*ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਿੱਲੀ ਦੀ ਮੁੱਖ
ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ
*ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ
ਕਾਂਗਰਸ ਵੱਲੋਂ ਝਾੜੂ ਦੀ ਬੇਅਦਬੀ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰ
*ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ
ਢਿੱਲੋਂ ਨੇ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨਾਲ ਕੀਤੀ ਮੁਲਾਕ
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ, ਸ੍ਰੀ ਅਕਾਲ ਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50314563

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us