ਮੋਗਾ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕੀਤਾ ਹੋਰ ਤੇਜ਼ ਹਫਤੇ ਅੰਦਰ ਹੀ ਨਸ਼ਾ ਤਸਕਰਾਂ ਵਿਰੁੱਧ 33 ਮੁਕੱਦਮੇ ਦਰਜ ਕਰਕੇ 43 ਕਾਬੂ
May23,2026
| Jagrati Lahar Bureau | Moga
ਨਸ਼ੇ ਦੀ ਕਾਲੀ ਕਮਾਈ ਨਾਲ ਬਣਾਈ 5.46 ਕਰੋੜ ਦੀ ਜਾਇਦਾਦ ਜ਼ਬਤ
ਐਸ ਐਸ ਪੀ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਹੋਰ ਤੇਜ਼ ਕਰਨ ਤੇ ਨਸ਼ਾ ਪੀੜਤਾਂ ਦ ਇਲਾਜ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ
ਮੋਗਾ 23 ਮਈ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ।
ਪਿਛਲੇ ਇਕ ਹਫ਼ਤੇ ਦੌਰਾਨ ਹੀ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ 33 ਮੁਕੱਦਮੇ ਦਰਜ ਕਰਕੇ 43 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜਦਕਿ ਨਸ਼ੇ ਦੀ ਕਾਲੀ ਕਮਾਈ ਨਾਲ ਬਣਾਈ 5.46 ਕਰੋੜ ਰੁਪੈ ਦੀ ਜਾਇਦਾਦ ਨੂੰ ਜ਼ਬਤ ਕੀਤਾ ਗਿਆ ਹੈ ।
ਸੀਨੀਅਰ ਕਪਤਾਨ ਪੁਲਿਸ ਮੋਗਾ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇੱਕ ਹਫ਼ਤੇ ਦੌਰਾਨ 04 ਕਾਸੋ ਅਪ੍ਰੇਸ਼ਨ ਕੀਤੇ ਤੇ “ਡਰੱਗ ਹਾਟ ਸਪਾਟ" ਖੇਤਰਾਂ ਦੀ ਸਰਚ ਦੌਰਾਨ ਡਰੱਗ ਦੇ 08 ਮੁਕੱਦਮੇ ਦਰਜ ਕਰਕੇ 09 ਦੋਸ਼ੀਆਂ ਨੂੰ ਕਾਬੂ ਕਰਕੇ ਅਤੇ 100 ਗ੍ਰਾਮ ਹੈਰੋਇਨ, 97 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਨਜਾਇਜ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਸਖਤ ਕਰਵਾਈ ਕਰਦੇ ਹੋਏ 05 ਮੁਕੱਦਮੇ ਦਰਜ ਕਰਕੇ, 03 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ । ਉਹਨਾਂ ਪਾਸੋਂ 280 ਲੀਟਰ ਨਾਜਾਇਜ਼ ਸ਼ਰਾਬ ਅਤੇ 270 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ ।
ਨਸ਼ੇ ਦੇ ਕਾਰੋਬਾਰ ਤੋਂ ਕੀਤੀ ਕਾਲੀ ਕਮਾਈ ਨਾਲ ਬਣਾਈ 5.46 ਕਰੋੜ ਰੁਪੈ ਦੀ ਜਾਇਦਾਦ ਨੂੰ ਅਦਾਲਤੀ ਪ੍ਰਕਿਰਿਆ ਰਾਹੀਂ ਅਟੈਚ ਕੀਤਾ ਗਿਆ ਹੈ ।
ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ “ ਪਿੰਡਾਂ ਦੇ ਪਹਿਰੇਦਾਰ" ਮੁਹਿੰਮ ਤਹਿਤ 375 ਗ੍ਰਾਮ ਹੈਰੋਇਨ, 301 ਨਸ਼ੀਲੀਆਂ ਗੋਲੀਆਂ, 500 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਤਾਂ ਜੋ ਮਿਲਕੇ ਇਸ ਸਮਾਜਿਕ ਕੋਹੜ ਨੂੰ ਖ਼ਤਮ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਅਰਸੇ ਦੌਰਾਨ ਵੱਖ-ਵੱਖ ਗਜਟਿਡ ਅਫਸਰ/ਮੁੱਖ ਅਫਸਰਾਨ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਮ ਪਬਲਿਕ ਨਾਲ 87 ਸੈਮੀਨਾਰ/ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਲਗਰਾਂ ਸਬੰਧੀ ਪੁਲਿਸ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਕੈਪਸ਼ਨ - ਮੋਗਾ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮਾਂ ਤਹਿਤ ਪਿਛਲੇ ਇੱਕ ਹਫ਼ਤੇ ਦੌਰਾਨ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਸਰਤਾਜ ਸਿੰਘ ਚਾਹਲ ।
Moga-Police-Action-Against-Drug-Peddlers-