ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

May30,2026 | Rahul Soni | Amritsar/chandigarh


— ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਥਾਣਾ ਮੋਹਕਮਪੁਰਾ ਦੀ ਨਵੀਂ ਇਮਾਰਤ ਦਾ ਉਦਘਾਟਨ

— ਵਧੇਰੇ ਪਾਰਦਰਸ਼ਤਾ, ਕੁਸ਼ਲ ਲਾਗੂਕਰਨ ਅਤੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਵੈਚਾਲਿਤ ਪ੍ਰਣਾਲੀ: ਡੀਜੀਪੀ ਗੌਰਵ ਯਾਦਵ

— ਡੀਜੀਪੀ ਪੰਜਾਬ ਵੱਲੋਂ ਅੰਮ੍ਰਿਤਸਰ ਵਿੱਚ ਕਾਨੂੰਨ ਤੇ ਵਿਵਸਥਾ 'ਤੇ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

— 'ਬੜਾ ਖਾਣਾ' ਦੌਰਾਨ ਪੁਲਿਸ ਕਰਮਚਾਰੀਆਂ, ਹਥਿਆਰਬੰਦ ਬਲਾਂ ਤੇ ਸਿਵਲ ਪ੍ਰਸ਼ਾਸਨ ਦੀਆਂ ਉੱਘੀਆਂ ਸ਼ਖ਼ਸੀਅਤਾਂ ਨਾਲ ਖਾਣਾ ਖਾਧਾ


ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਤਹਿਤ ਅੰਮ੍ਰਿਤਸਰ, ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਸੂਬੇ ਦਾ ਚੌਥਾ ਸ਼ਹਿਰ ਬਣ ਗਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਅੱਜ ਪਵਿੱਤਰ ਨਗਰੀ ਦੀ ਆਪਣੀ ਫੇਰੀ ਦੌਰਾਨ ਕੀਤਾ ਅਤੇ ਕਿਹਾ ਕਿ  ਇਸ ਪਹਿਲਕਦਮੀ ਨਾਲ ਅੰਮ੍ਰਿਤਸਰ ਆਟੋਮੇਟਿਡ ਟ੍ਰੈਫਿਕ ਇਨਫੋਰਸਮੈਂਟ ਨੂੰ ਅਪਣਾਉਣ ਵਿੱਚ ਐਸਏਐਸ ਨਗਰ, ਜਲੰਧਰ ਅਤੇ ਲੁਧਿਆਣਾ ਨਾਲ ਕਤਾਰ ਵਿੱਚ ਜੁੜ ਗਿਆ ਹੈ।

ਉਨ੍ਹਾਂ ਕਿਹਾ "ਈ-ਚਲਾਨ ਸਿਸਟਮ ਦਾ ਉਦੇਸ਼ ਸ਼ਹਿਰ ਭਰ ਵਿੱਚ ਵਧੇਰੇ ਪਾਰਦਰਸ਼ਤਾ, ਕੁਸ਼ਲ ਟ੍ਰੈਫਿਕ ਇਨਫੋਰਸਮੈਂਟ ਅਤੇ ਬਿਹਤਰ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ."

ਆਪਣੀ ਫੇਰੀ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਥਾਣਾ ਮੋਹਕਮਪੁਰਾ ਦੀ ਨਵੀਂ ਸਥਾਪਿਤ ਇਮਾਰਤ ਦਾ ਉਦਘਾਟਨ ਵੀ ਕੀਤਾ, ਜਿਸਨੂੰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਵਿਕਸਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੁਲਿਸ ਕਰਮਚਾਰੀਆਂ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਨਾਗਰਿਕਾਂ ਲਈ ਬਿਹਤਰ ਪਹੁੰਚ ਅਤੇ ਸੇਵਾ ਯਕੀਨੀ ਬਣਾਉਣ ਲਈ ਇਹ ਨਵੀਂ ਇਮਾਰਤ ਵਿਕਸਤ ਕੀਤੀ ਗਈ ਹੈ। ਉਨ੍ਹਾਂ ਨੇ ਇਸਨੂੰ ਸੂਬੇ ਦੇ ਪੁਲਿਸਿੰਗ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਅੰਮ੍ਰਿਤਸਰ ਦੇ ਵਸਨੀਕਾਂ ਲਈ ਜਨਤਕ ਸੇਵਾ ਪ੍ਰਦਾਨ ਪ੍ਰਣਾਲੀ ਵਿੱਚ ਸੁਧਾਰ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਦੱਸਿਆ।

ਡੀਜੀਪੀ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਵੀ ਮੌਜੂਦ ਸਨ, ਨੇ ਅਪਰਾਧ ਦੇ ਦਿਨੋ ਦਿਨ ਉੱਭਰ ਰਹੇ ਰੁਝਾਨਾਂ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਰੋਕਥਾਮ ਪੁਲਿਸਿੰਗ ਰਣਨੀਤੀਆਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਾਨੂੰਨ ਅਤੇ ਵਿਵਸਥਾ 'ਤੇ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ।
ਉਨ੍ਹਾਂ ਕਿਹਾ "ਅਸੀਂ ਸਾਡੇ ਪੁਲਿਸਿੰਗ ਬੁਨਿਆਦੀ ਢਾਂਚੇ ਨੂੰ ਸਰਗਰਮੀ ਨਾਲ ਅਪਗ੍ਰੇਡ ਕਰਕੇ ਅਤੇ ਤਕਨੀਕੀ ਤਰੱਕੀ ਨੂੰ ਅਪਣਾ ਕੇ ਜਨਤਕ ਸੁਰੱਖਿਆ ਅਤੇ ਸਕਿਉਰਟੀ ਨੂੰ ਹੋਰ ਵਧਾਉਣ 'ਤੇ ਲਗਾਤਾਰ ਧਿਆਨ ਕੇਂਦਰਤ ਕਰ ਰਹੇ ਹਾਂ।

ਆਪਸੀ ਭਾਈਚਾਰੇ ਅਤੇ ਟੀਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਡੀਜੀਪੀ ਗੌਰਵ ਯਾਦਵ ਨੇ 'ਬੜਾ ਖਾਣਾ' ‘ਤੇ ਸਾਰੇ ਰੈਂਕ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲ ਕੇ ਖਾਣਾ ਖਾਧਾ ਅਤੇ ਪੁਲਿਸ ਬਲ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ।

ਇਸ ਸਮਾਗਮ ਦੌਰਾਨ ਭਾਰਤੀ ਫੌਜ, ਭਾਰਤੀ ਹਵਾਈ ਫੌਜ, ਬੀਐਸਐਫ, ਨਿਆਂਪਾਲਿਕਾ ਅਤੇ ਸਿਵਲ ਪ੍ਰਸ਼ਾਸਨ ਦੇ ਉੱਘੇ ਪ੍ਰਤੀਨਿਧੀਆਂ ਨੇ ਵੀ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ, ਡਿਪਟੀ ਜਨਰਲ ਆਫ਼ਿਸਰ ਕਮਾਂਡਿੰਗ ਅਤੇ ਹਵਾਈ ਫੌਜ ਤੇ ਬੀਐਸਐਫ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

'ਬੜਾ ਖਾਣਾ' ਸਮਾਗਮ ਦੌਰਾਨ ਡੀਜੀਪੀ ਨੇ ਪੁਲਿਸ ਮੁਲਾਜ਼ਮਾਂ ਨਾਲ ਵਿਆਪਕ ਤੌਰ 'ਤੇ ਗੱਲਬਾਤ ਕੀਤੀ, ਉਨ੍ਹਾਂ ਦੇ ਅਨੁਭਵ ਅਤੇ ਫੀਡਬੈਕ ਨੂੰ ਸੁਣਿਆ ਅਤੇ ਉਨ੍ਹਾਂ ਦੇ ਸਮਰਪਣ, ਕੁਰਬਾਨੀਆਂ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ।

ਪੁਲਿਸ ਬਲ ਨੂੰ ਪੇਸ਼ੇਵਰਤਾ, ਇਮਾਨਦਾਰੀ ਅਤੇ ਸਾਹਸ ਨਾਲ ਸੇਵਾ ਜਾਰੀ ਰੱਖਣ ਲਈ ਉਤਸ਼ਾਹਿਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸਾਰੇ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਲੀਡਰਸ਼ਿਪ ਵੱਲੋਂ ਅਟੁੱਟ ਸਮਰਥਨ ਦਾ ਭਰੋਸਾ ਵੀ ਦਿੱਤਾ।

ਡੀਜੀਪੀ ਨੇ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੀ ਡਿਊਟੀ ਦੌਰਾਨ ਮਿਸਾਲੀ ਸੇਵਾ, ਸਮਰਪਣ ਅਤੇ ਪੇਸ਼ੇਵਰਤਾ ਦੇ ਸਨਮਾਨ ਵਿੱਚ ਡੀਜੀਪੀ ਕਮੈਨਡੇਸ਼ਨ ਡਿਸਕਸ, ਸਰਟੀਫਿਕੇਟ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ।

Amritsar-Becomes-Fourth-City-In-Punjab-To-Implement-Automated-E-challan-System



TOP HEADLINES


ਡੇਰਾ ਬਿਆਸ ਦੇ ਦੌਰੇ ਨਾਲ ਕੇਵਲ ਸਿੰਘ ਢਿੱਲੋਂ ਨੇ ਸੰਪਰਕ ਮੁਹਿੰਮ
ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿ
ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥ
*ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ
ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਦੀ ਕੋਰ ਕ
ਮੈਗਾ ਪੀ.ਟੀ.ਐਮ. ਨੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕ
*ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ
*ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ
*ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ
*ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਸ਼ਾਸਕੀ
ਇੰਨੋਸੈਂਟ ਹਾਰਟਸ ਨੇ ਜਾਗਰੂਕਤਾ ਮੁਹਿੰਮ ਨਾਲ ਮਨਾਇਆ ਵਿਸ਼ਵ ਤੰਬਾ
*ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ
*ਦੇਸ਼ ਨੂੰ ਹੁਣ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ- ਕੇਜਰ
ਜਲੰਧਰ ਵਿੱਚ ਇੱਕ ਆਰਟੀਆਈ ਕਾਰਕੁਨ ਦੀ ਗੋਲੀ ਮਾਰ ਕੇ ਹੱਤਿਆ:- ਡੀ
*ਪੰਜਾਬ ਨੇ ਸੰਕੇਤ ਦੇ ਦਿੱਤਾ ਹੈ ਕਿ 'ਆਪ' 2027 ਦੀਆਂ ਵਿਧਾਨ ਸਭ
*ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ
ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਵੱਡੀ ਜਿੱਤ; ਮਨੀਸ਼ ਸਿਸੋਦੀਆ ਨ
ਨਗਰ ਨਿਗਮ/ਨਗਰ ਕੌਂਸਲ ਚੋਣਾਂ ਵਿੱਚ ਲੋਕਾਂ ਨੇ ‘ਆਪ’ ਦੇ ਕੰਮਾਂ ਤ
ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਰਾਹਤ, ਗ੍ਰਿਫ਼ਤਾਰੀ ਤੇ ਰੋਕ
​ਨਗਰ ਕੌਂਸਲ ਤੇ ਨਿਗਮ ਚੋਣਾਂ ਚ ਮਿਲੀ ਜਿੱਤ ਤੋਂ ਬਾਅਦ : Cm ਭਗਵ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50216383

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us