ਵਿਜੀਲੈਂਸ ਦਾ ਪੰਜਾ: 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਫਰੀਦਕੋਟ ਦਾ ਕਾਨੂੰਗੋ ਕਾਬੂ

Jun2,2026 | Manjit Singh Dhalla | Faridkot

ਅਦਾਲਤੀ ਹੁਕਮ ਲਾਗੂ ਕਰਨ ਬਦਲੇ ਮੰਗੀ ਸੀ 80 ਹਜ਼ਾਰ ਰੁਪਏ ਦੀ ਰਿਸ਼ਵਤ
ਸ਼ਿਕਾਇਤਕਰਤਾ ਨੇ ਵੀਡੀਓ ਸਬੂਤ ਸਮੇਤ ਕੀਤੀ ਸ਼ਿਕਾਇਤ, ਵਿਜੀਲੈਂਸ ਨੇ ਕੀਤੀ ਗ੍ਰਿਫ਼ਤਾਰੀ

ਫਰੀਦਕੋਟ, 2 ਜੂਨ (ਮਨਜੀਤ ਸਿੰਘ ਢੱਲਾ): ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਫਰੀਦਕੋਟ ਵਿੱਚ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਬੁੱਟਰ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵਿਜੀਲੈਂਸ ਇੰਸਪੈਕਟਰ ਸੰਦੀਪ ਸਿੰਘ ਸੰਧੂ ਅਨੁਸਾਰ ਪਿੰਡ ਭਾਗਥਲਾ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਦਾ ਜ਼ਮੀਨੀ ਵਿਵਾਦ ਅਦਾਲਤ ਵਿੱਚ ਚੱਲ ਰਿਹਾ ਸੀ। ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਵੱਲੋਂ ਕਬਜ਼ਾ ਦਿਵਾਉਣ ਸਬੰਧੀ ਵਾਰੰਟ ਜਾਰੀ ਕੀਤੇ ਗਏ ਸਨ। ਜਦੋਂ ਜਸਵਿੰਦਰ ਸਿੰਘ ਵਾਰੰਟਾਂ ਨੂੰ ਲਾਗੂ ਕਰਵਾਉਣ ਲਈ ਕਾਨੂੰਗੋ ਵਰਿੰਦਰ ਸਿੰਘ ਬੁੱਟਰ ਕੋਲ ਪਹੁੰਚਿਆ ਤਾਂ ਉਸ ਨੇ ਸਰਕਾਰੀ ਡਿਊਟੀ ਨਿਭਾਉਣ ਦੇ ਬਦਲੇ 80 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ।
ਜਾਣਕਾਰੀ ਮੁਤਾਬਕ ਦੋਵਾਂ ਧਿਰਾਂ ਵਿਚਾਲੇ 80 ਹਜ਼ਾਰ ਰੁਪਏ ਵਿੱਚ ਸੌਦਾ ਤੈਅ ਹੋ ਗਿਆ, ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਪਹਿਲੀ ਕਿਸ਼ਤ ਵਜੋਂ 40 ਹਜ਼ਾਰ ਰੁਪਏ ਮੁਲਜ਼ਮ ਨੂੰ ਦੇ ਦਿੱਤੇ। ਇਸ ਦੌਰਾਨ ਉਸ ਨੇ ਪੂਰੀ ਲੈਣ-ਦੇਣ ਦੀ ਵੀਡੀਓ ਵੀ ਰਿਕਾਰਡ ਕਰ ਲਈ। ਬਾਅਦ ਵਿੱਚ ਉਸ ਨੇ ਇਹ ਵੀਡੀਓ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪਦਿਆਂ ਲਿਖਤੀ ਸ਼ਿਕਾਇਤ ਦਰਜ ਕਰਵਾਈ।
ਸ਼ਿਕਾਇਤ ਦੀ ਤਸਦੀਕ ਅਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਕਾਰਵਾਈ ਕਰਦਿਆਂ ਕਾਨੂੰਗੋ ਵਰਿੰਦਰ ਸਿੰਘ ਬੁੱਟਰ ਨੂੰ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਕਾਬੂ ਕਰ ਲਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਹੋਰ ਕਿਸੇ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦਾ ਸਖ਼ਤ ਸੰਦੇਸ਼,,?
 ਵਿਜੀਲੈਂਸ ਬਿਊਰੋ ਟੀਮ ਦੇ ਬੁਲਾਰਿਆਂ ਨੇ ਕਿਹਾ ਕਿ ਇਸ ਕਾਰਵਾਈ ਨੂੰ ਸਰਕਾਰੀ ਦਫ਼ਤਰਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਵਿਰੁੱਧ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਵਿਜੀਲੈਂਸ ਬਿਊਰੋ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਦੀ ਤੁਰੰਤ ਸ਼ਿਕਾਇਤ ਕੀਤੀ ਜਾਵੇ, ਤਾਂ ਜੋ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਸਕੇ।

Vigilance-Action-



TOP HEADLINES


*ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲ
*18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿ
*ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 202
*ਥਾਣਾ ਡਵੀਜ਼ਨ ਨੰਬਰ 08 ਪੁਲਿਸ ਵੱਲੋਂ ਵਾਹਨ ਚੋਰੀ ਕਰਨ ਵਾਲੇ 2
*ਰੂਪਨਗਰ ਦੇ ਕਿਸਾਨ ਦੀ ਧੀ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਸੂਚ
*ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਬਜ਼ਾਰਾਂ ਦਾ ਦੌਰਾ ਕਰਕੇ ਵ
ਵਪਾਰੀਆਂ ਦੀ ਮੰਗ ਅਨੁਸਾਰ ਐੱਸਐੱਸਪੀ ਡਾ. ਦਰਪਣ ਆਹਲੂਵਾਲੀਆ ਨੇ ਤ
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀ
ਕਾਂਗਰਸ ਵੱਲੋਂ ਨੀਟ ਪੇਪਰ ਲੀਕ ਅਤੇ ਸੀਬੀਐਸਈ ਦੀ ਮਾੜੀ ਕਾਰਗੁਜ਼ਾ
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤ
*ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ
ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ ਵਾਸਤੇ ਪੰਜਾਬ ਵਿੱਚ ਏ ਆਈ
ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ
ਦਸੂਹਾ ਦੇ ਊਂਚੀ ਬੱਸੀ ਵਿਚ ਪੰਜਾਬ ਨੈਸ਼ਨਲ ਬੈਂਕ ਵਿੱਚ ਹੋਈ ਚੋਰੀ
ਵਿਜੀਲੈਂਸ ਦਾ ਪੰਜਾ: 40 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਫਰੀਦਕੋਟ
*ਲੁਧਿਆਣਾ ਪੁਲਿਸ ਵੱਲੋਂ ਅੰਤਰ-ਜ਼ਿਲ੍ਹਾ ਏ.ਟੀ.ਐਮ. ਤੋੜਨ ਵਾਲੇ ਗ
ਲੁਧਿਆਣਾ (ਉੱਤਰੀ) ਵਿੱਚ ਨਵੀਂ ਸਬ ਤਹਿਸੀਲ ਦਾ ਉਦਘਾਟਨ* *ਲੁਧਿਆ
ਮਾਲੇਰਕੋਟਲਾ ਪੁਲਿਸ ਵਪਾਰੀਆਂ ਦੇ ਬਰੂਹਾਂ ’ਤੇ; ਸੁਰੱਖਿਅਤ ਅਤੇ ਭ
*ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਸਿੰਘ ਗਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50250641

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us