ਵਪਾਰੀਆਂ ਦੀ ਮੰਗ ਅਨੁਸਾਰ ਐੱਸਐੱਸਪੀ ਡਾ. ਦਰਪਣ ਆਹਲੂਵਾਲੀਆ ਨੇ ਤੁਰੰਤ ਦਿੱਤੇ ਟਰੈਫਿਕ ਸੁਧਾਰ ਦੇ ਹੁਕਮ

Jun2,2026 | Ravinder Singh Dhillon | Khanna



ਟਰੈਫਿਕ ਜਾਮ ਦਾ ਮੁੱਦਾ ਚੁੱਕਦੇ ਹੀ ਹਰਕਤ ਵਿੱਚ ਆਇਆ ਪ੍ਰਸ਼ਾਸਨ,  ਨਾਜਾਇਜ਼ ਕਬਜ਼ਿਆਂ ’ਤੇ ਕੀਤੀ ਕਾਰਵਾਈ 

ਡਾਕਘਰ ਤੋਂ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਤੱਕ ਸਰਵਿਸ ਲੇਨਾਂ ਕਰਵਾਈਆਂ ਖਾਲੀ, ਟਰੈਫਿਕ ਵਿੱਚ ਰੁਕਾਵਟ ਪੈਦਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ


ਖੰਨਾ ਦੇ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ) ਡਾ. ਦਰਪਣ ਆਹਲੂਵਾਲੀਆ ਇੱਕ ਵਾਰ ਫਿਰ ਐਕਸ਼ਨ ਮੋਡ ਵਿੱਚ ਨਜ਼ਰ ਆਏ। ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਦਾ ਦੌਰਾ ਕਰਕੇ ਵਪਾਰਕ ਸੰਗਠਨਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਜਿਵੇਂ ਹੀ ਟਰੈਫਿਕ ਜਾਮ ਅਤੇ ਸਰਵਿਸ ਲੇਨਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਦਾ ਮੁੱਦਾ ਸਾਹਮਣੇ ਆਇਆ, ਉਸ ਤੋਂ ਤੁਰੰਤ ਬਾਅਦ ਪੁਲਿਸ ਅਤੇ ਨਗਰ ਕੌਂਸਲ ਦੀਆਂ ਟੀਮਾਂ ਮੈਦਾਨ ਵਿੱਚ ਉਤਰ ਗਈਆਂ। ਕੁਝ ਹੀ ਸਮੇਂ ਵਿੱਚ ਸ਼ਹਿਰ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕੇ ਵਿੱਚ ਕਾਰਵਾਈ ਕਰਦਿਆਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ।

ਮੀਟਿੰਗ ਦੌਰਾਨ ਵਪਾਰੀਆਂ ਨੇ ਐੱਸ.ਐੱਸ.ਪੀ ਨੂੰ ਦੱਸਿਆ ਸੀ ਕਿ ਸਰਵਿਸ ਲੇਨਾਂ ’ਤੇ ਕੀਤੇ ਗਏ ਕਬਜ਼ੇ, ਸੜਕਾਂ ’ਤੇ ਖੜ੍ਹੀਆਂ ਰੇਹੜੀਆਂ ਅਤੇ ਬੇਤਰਤੀਬ ਪਾਰਕਿੰਗ ਕਾਰਨ ਲੋਕਾਂ ਨੂੰ ਹਰ ਰੋਜ਼ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਐਮਰਜੈਂਸੀ ਵਾਹਨ ਵੀ ਜਾਮ ਵਿੱਚ ਫਸ ਜਾਂਦੇ ਹਨ, ਜਿਸ ਨਾਲ ਗੰਭੀਰ ਹਾਲਾਤ ਪੈਦਾ ਹੋ ਸਕਦੇ ਹਨ।

ਵਪਾਰੀਆਂ ਦੀ ਗੱਲ ਨੂੰ ਗੰਭੀਰਤਾ ਨਾਲ ਲੈਂਦਿਆਂ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਤੁਰੰਤ ਟਰੈਫਿਕ ਸੁਧਾਰ ਲਈ ਨਿਰਦੇਸ਼ ਜਾਰੀ ਕਰ ਦਿੱਤੇ। ਉਨ੍ਹਾਂ ਦੇ ਹੁਕਮਾਂ ’ਤੇ ਡੀਐੱਸਪੀ ਟਰੈਫਿਕ ਕਰਮਵੀਰ ਤੂਰ ਅਤੇ ਟਰੈਫਿਕ ਇੰਚਾਰਜ ਕੁਲਜੀਤ ਸਿੰਘ ਨੇ ਨਗਰ ਕੌਂਸਲ ਦੀ ਟੀਮ ਨਾਲ ਸਾਂਝੀ ਮੁਹਿੰਮ ਚਲਾਈ।

ਟੀਮ ਨੇ ਡਾਕਘਰ ਤੋਂ ਲੈ ਕੇ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਤੱਕ ਸਰਵਿਸ ਲੇਨਾਂ ਅਤੇ ਸੜਕ ਕਿਨਾਰਿਆਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ। ਇਸ ਦੌਰਾਨ ਕਈ ਰੇਹੜੀਆਂ ਨੂੰ ਵੀ ਉਥੋਂ ਹਟਾਇਆ ਗਿਆ, ਜਿਨ੍ਹਾਂ ਕਾਰਨ ਟਰੈਫਿਕ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਸੀ। ਕਾਰਵਾਈ ਦੌਰਾਨ ਕਈ ਲੋਕਾਂ ਨੂੰ ਮੌਕੇ ’ਤੇ ਹੀ ਚੇਤਾਵਨੀ ਦਿੱਤੀ ਗਈ ਕਿ ਉਹ ਭਵਿੱਖ ਵਿੱਚ ਸੜਕਾਂ ਅਤੇ ਸਰਵਿਸ ਲੇਨਾਂ ’ਤੇ ਕਬਜ਼ੇ ਨਾ ਕਰਨ।

ਡੀ.ਐੱਸ.ਪੀ ਕਰਮਵੀਰ ਤੂਰ ਨੇ ਕਿਹਾ ਕਿ ਸ਼ਹਿਰ ਵਿੱਚ ਟਰੈਫਿਕ ਨੂੰ ਸੁਚਾਰੂ ਬਣਾਉਣਾ ਪੁਲਿਸ ਦੀ ਪਹਿਲ ਹੈ। ਜੇਕਰ ਕੋਈ ਵੀ ਵਿਅਕਤੀ ਜਾਂ ਵਪਾਰੀ ਟਰੈਫਿਕ ਵਿੱਚ ਵਿਘਨ ਪਾਉਂਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਪੁਲਿਸ ਦਾ ਮਕਸਦ ਲੋਕਾਂ ਨੂੰ ਬਿਹਤਰ ਅਤੇ ਸੁਚਾਰੂ ਟਰੈਫਿਕ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਟਰੈਫਿਕ ਸਮੱਸਿਆ ਦਾ ਪੱਕਾ ਹੱਲ ਸੰਭਵ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ’ਤੇ ਕਬਜ਼ੇ ਕਰਨ ਤੋਂ ਗੁਰੇਜ਼ ਕਰਨ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ।

ਵਪਾਰਕ ਸੰਗਠਨਾਂ ਨੇ ਵੀ ਐੱਸ.ਐੱਸ.ਪੀ ਦੀ ਤੁਰੰਤ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਹਿਲੀ ਵਾਰ ਉਨ੍ਹਾਂ ਦੀ ਸਮੱਸਿਆ ਨੂੰ ਇੰਨੀ ਗੰਭੀਰਤਾ ਨਾਲ ਸੁਣ ਕੇ ਫੌਰੀ ਹੱਲ ਲਈ ਕਦਮ ਚੁੱਕੇ ਗਏ ਹਨ। ਵਪਾਰੀਆਂ ਨੇ ਉਮੀਦ ਜਤਾਈ ਕਿ ਇਸ ਕਾਰਵਾਈ ਨਾਲ ਸ਼ਹਿਰ ਦੇ ਮੁੱਖ ਬਜ਼ਾਰਾਂ ਵਿੱਚ ਟਰੈਫਿਕ ਜਾਮ ਦੀ ਸਮੱਸਿਆ ਕਾਫ਼ੀ ਹੱਦ ਤੱਕ ਘਟੇਗੀ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ।

Khanna-News-



TOP HEADLINES


ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ
*ਮਿਸ਼ਨ ਕਲੀਨ ਪੰਜਾਬ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ
*ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨ
*ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ*
ਹਲਕਾ ਬਠਿੰਡਾ ਸ਼ਹਿਰੀ ਵਿਖੇ ਕੱਢੇ ਜਾ ਰਹੇ ਰੋਡ ਸ਼ੋਅ ਤੋਂ Cm ਭਗਵ
*ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ
*ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ
* ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.1
ਇੱਕ ਸਾਲ ਤੋਂ 10 ਤੋਂ 12 ਸਾਡੇ ਵੱਲੋਂ ਗੱਡੀਆਂ ਖੈਰ ਦੀਆਂ ਫੜੀਆਂ
ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਵਿੰਗ ਦੇ 84 ਵੱਖ—ਵੱਖ ਵਿਧਾਨ ਸ
*ਈਜ਼ੀ ਜਮ੍ਹਾਂਬੰਦੀ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ
*ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਮਾਨਸੂਨ
ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬ
*ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹ
ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਹੇਠ ਚੋਣਾਂ ਲੜੇਗੀ ਕਾਂਗਰਸ
ਪਦਮਜੀਤ ਸਿੰਘ ਮਹਿਤਾ ਲਗਾਤਾਰ ਦੂਜੀ ਵਾਰ ਚੁਣੇ ਗਏ ਨਗਰ ਨਿਗਮ ਬਠਿ
ਇਆਲੀ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਆਉਣ ਨਾਲ ਪਾਰਟੀ ਵਰਕ
*ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ
*ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼
*ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50383856

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us