ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼

Jun5,2026 | Rahul Soni | Chandigarh

*ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ*

*— ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ ਨੈੱਟਵਰਕ: ਡੀਜੀਪੀ ਗੌਰਵ ਯਾਦਵ*

*— ਗ੍ਰਿਫ਼ਤਾਰ ਮੁਲਜ਼ਮ ਬਾਜ਼ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਆਦਤਨ ਅਪਰਾਧੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ*

ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ,  ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.035 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੰਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤਾ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਾਜ਼ ਮੁਹੰਮਦ (62), ਜੋ ਕਿ ਅਫਗਾਨਿਸਤਾਨ ਦਾ ਨਾਗਰਿਕ ਹੈ ਅਤੇ ਪਹਿਲਾਂ ਹਰਿਆਣਾ ਦੇ ਸੋਨੀਪਤ ਵਿੱਚ ਰਹਿ ਰਿਹਾ ਸੀ ਤੇ ਹਾਲ ਹੀ ਵਿੱਚ ਨਵੀਂ ਦਿੱਲੀ ਦੇ ਲਾਜਪਤ ਨਗਰ ਰਹਿਣ ਲੱਗਾ ਸੀ; ਨਵਾਂਸ਼ਹਿਰ ਦੀ ਗੁਰੂ ਅੰਗਦ ਦੇਵ ਕਲੋਨੀ ਦੇ ਰਹਿਣ ਵਾਲੇ ਅੰਕੁਸ਼ ਬਰਥਵਾਲ (33), ਜਲੰਧਰ ਦੇ ਪਿੰਡ ਭੱਟੀਆਂ ਦੇ ਰਹਿਣ ਵਾਲੇ ਦੇਸ ਰਾਜ ਉਰਫ਼ ਵਿੱਕੀ (32), ਲੋਪੋਕੇ ਦੇ ਪਿੰਡ ਰਣੀਆ ਦੇ ਰਹਿਣ ਵਾਲੇ ਰਾਜਨਦੀਪ ਸਿੰਘ ਉਰਫ਼ ਰਾਜਾ (26), ਜੋ ਵਰਤਮਾਨ ਵਿੱਚ ਅੰਮ੍ਰਿਤਸਰ ਦੇ ਸੰਨੀ ਐਨਕਲੇਵ ਵਿੱਚ ਰਹਿ ਰਿਹਾ ਹੈ ਵਜੋਂ ਹੋਈ ਹੈ। ਇਸ ਤੋਂ ਇਲਾਵਾ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਾਜ਼ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਆਦਤਨ ਅਪਰਾਧੀ ਹਨ ਜਿਨ੍ਹਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੋਕ (ਆਸਟ੍ਰੀਆ ਦੇ ਬਣੇ), ਇੱਕ .30 ਬੋਰ ਜ਼ਿਗਾਨਾ ਪਿਸਤੌਲ, ਇੱਕ .30 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਸਾਥੀਆਂ ਨਾਲ ਮਿਲ ਕੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸਥਾਪਤ ਸੰਪਰਕਾਂ ਜ਼ਰੀਏ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਕੇ ਫਿਰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਇਨ੍ਹਾਂ ਨੂੰ ਅੱਗੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਹੋਰ  ਜਾਣਕਾਰੀ ਦਾ ਪਤਾ ਲਗਾਉਣ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸ਼ੁਰੂ ਵਿੱਚ, ਪੁਲਿਸ ਟੀਮਾਂ ਨੇ ਦੋ ਨਾਬਾਲਗਾਂ ਨੂੰ ਇੱਕ ਗਲੌਕ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਫੜਿਆ ਸੀ ਅਤੇ ਫਿਰ ਉਨ੍ਹਾਂ ਵੱਲੋਂ ਕੀਤੇ ਖੁਲਾਸਿਆਂ ਦੇ ਅਧਾਰ ‘ਤੇ 500 ਗ੍ਰਾਮ ਹੈਰੋਇਨ ਅਤੇ ਇੱਕ ਹੋਰ ਪਿਸਤੌਲ ਬਰਾਮਦ ਕੀਤਾ।

ਉਨ੍ਹਾਂ ਕਿਹਾ ਕਿ ਜਾਂਚ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਬਾਜ ਮੁਹੰਮਦ, ਅੰਕੁਸ਼ ਬਰਥਵਾਲ ਅਤੇ ਦੇਸ ਰਾਜ ਉਰਫ਼ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ, 535 ਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਦੌਰਾਨ ਉਨ੍ਹਾਂ ਦੇ ਦੂਜੇ ਸਾਥੀ ਰਾਜਨਦੀਪ ਸਿੰਘ ਉਰਫ਼ ਰਾਜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅੰਕੁਸ਼ ਬਰਥਵਾਲ ਹਾਲ ਹੀ ਵਿੱਚ ਯੂਗਾਂਡਾ, ਜਿੱਥੇ ਉਹ ਨੌਕਰੀ ਕਰ ਰਿਹਾ ਸੀ, ਤੋਂ ਭਾਰਤ ਵਾਪਸ ਆਇਆ ਸੀ। ਵਿਦੇਸ਼ ਵਿੱਚ ਉਸਦੇ ਇੱਕ ਸਹਿਕਰਮੀ ਨੇ ਉਸਨੂੰ ਮੁਲਜ਼ਮ ਬਾਜ਼ ਮੁਹੰਮਦ ਨਾਲ ਜਾਣੂ ਕਰਵਾਇਆ ਅਤੇ ਭਾਰਤ ਵਾਪਸ ਆਉਣ ਤੋਂ ਬਾਅਦ ਅੰਕੁਸ਼ ਨੇ ਬਾਜ਼ ਮੁਹੰਮਦ ਨਾਲ ਹੱਥ ਮਿਲਾ ਕੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਹੋ ਗਿਆ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਥਾਣਾ ਛਾਉਣੀ ਵਿਖੇ ਆਰਮਜ਼ ਐਕਟ ਦੀ ਧਾਰਾ 25 (6,7,8) ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 91 ਮਿਤੀ 24-05-2026 ਦਰਜ ਹੈ।
-------

Afghan-National-Among-Six-Linked-To-Cross-border-Arms-Drugs-And-Hawala-Network-Held



TOP HEADLINES


ਹਿਮਾਚਲ ਪ੍ਰਦੇਸ਼ ਵਿਚ ਵਾਪਰਿਆ ਦਰਦਨਾਕ ਹਾਦਸਾ- ਪੰਜਾਬ ਤੋਂ ਮਨਾਲ
ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ
*ਮਿਸ਼ਨ ਕਲੀਨ ਪੰਜਾਬ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ
*ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨ
*ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ*
ਹਲਕਾ ਬਠਿੰਡਾ ਸ਼ਹਿਰੀ ਵਿਖੇ ਕੱਢੇ ਜਾ ਰਹੇ ਰੋਡ ਸ਼ੋਅ ਤੋਂ Cm ਭਗਵ
*ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ
*ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ
* ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.1
ਇੱਕ ਸਾਲ ਤੋਂ 10 ਤੋਂ 12 ਸਾਡੇ ਵੱਲੋਂ ਗੱਡੀਆਂ ਖੈਰ ਦੀਆਂ ਫੜੀਆਂ
ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਵਿੰਗ ਦੇ 84 ਵੱਖ—ਵੱਖ ਵਿਧਾਨ ਸ
*ਈਜ਼ੀ ਜਮ੍ਹਾਂਬੰਦੀ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ
*ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਮਾਨਸੂਨ
ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬ
*ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹ
ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਹੇਠ ਚੋਣਾਂ ਲੜੇਗੀ ਕਾਂਗਰਸ
ਪਦਮਜੀਤ ਸਿੰਘ ਮਹਿਤਾ ਲਗਾਤਾਰ ਦੂਜੀ ਵਾਰ ਚੁਣੇ ਗਏ ਨਗਰ ਨਿਗਮ ਬਠਿ
ਇਆਲੀ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਆਉਣ ਨਾਲ ਪਾਰਟੀ ਵਰਕ
*ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ
*ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50385482

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us