*ਫ਼ਿਰੋਜ਼ਪੁਰ ਵਿੱਚ 5.7 ਕਿੱਲੋ ਹੈਰੋਇਨ ,1.33 ਲੱਖ ਨਸ਼ੀਲੀਆਂ ਗੋਲੀਆਂ, 39 ਜ਼ਿੰਦਾ ਕਾਰਤੂਸਾਂ ਨਾਲ ਤਿੰਨ ਵਿਅਕਤੀ ਕਾਬੂ*

Jun17,2026 | Vijay Kakkar | Ferozepur/chandhigarh



*ਸਾਰੇ ਨੈਟਵਰਕ ਦਾ ਪਰਦਾਫ਼ਾਸ਼ ਕਰਨ, ਵਿੱਤੀ ਲੈਣ-ਦੇਣ ਅਤੇ ਹੋਰ ਕਾਰਕੁੰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ*

*ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸ.ਐਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੱਧੂ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ  ਨਾਰਕੌਟਿਕ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 5.775 ਕਿਲੋਗ੍ਰਾਮ ਹੈਰੋਇਨ, 1.33 ਲੱਖ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ,  ਕੇਐਫ 7.65 ਕੈਲੀਬਰ ਦੇ 39 ਜਿੰਦਾ ਕਾਰਤੂਸਾਂ ਅਤੇ 36,600 ਰੁਪਏ ਦੀ ਨਕਦੀ ਨਾਲ ਗ੍ਰਿਫ਼ਤਾਰ ਕਰਕੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲੱਖਾ ਭੇਡੀਆਂ ਦੇ ਰਹਿਣ ਵਾਲੇ ਮਨਜਿੰਦਰ ਸਿੰਘ (24), ਮੱਲਾਂਵਾਲਾ ਦੇ ਰਹਿਣ ਵਾਲੇ ਜਗਜੀਤ ਸਿੰਘ (22) ਅਤੇ ਫਿਰੋਜ਼ਪੁਰ ਦੇ ਮਮਦੋਟ ਉੱਤਰ ਦੇ ਵਸਨੀਕ ਗੁਰਦੇਵ ਸਿੰਘ (55) ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਗੋਲੀ ਸਿੱਕਾ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ (ਪੀਬੀ 46 ਏਪੀ 3255), ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ  ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ,ਵਿੱਤੀ ਲੈਣ-ਦੇਣ ਬਾਰੇ ਪਤਾ ਲਗਾਉਣ ਅਤੇ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਪਹਿਲੇ ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਪੁਖ਼ਤਾ ਇਤਲਾਹ ਮਿਲੀ ਸੀ ਕਿ ਮਨਜਿੰਦਰ ਸਿੰਘ ਅਤੇ ਜਗਜੀਤ ਸਿੰਘ ਨਸ਼ਾ ਤਸਕਰੀ ਵਿੱਚ ਸ਼ਾਮਲ ਹਨ। ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਸਵਿਫਟ ਕਾਰ ਨੂੰ ਦਾਣਾ ਮੰਡੀ ਬਸਤੀ ਵਕੀਲਾਂ ਵਾਲੀ ਨੇੜੇ ਰੋਕਿਆ ਅਤੇ ਤਲਾਸ਼ੀ ਦੌਰਾਨ 5.775 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਦੂਸਰੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਗੁਰਦੇਵ ਸਿੰਘ ਪਿੰਡ ਮਮਦੋਟ ਵਿੱਚ ਮੈਡੀਕਲ ਸਟੋਰ ਚਲਾਉਂਦਾ ਹੈ, ਜਿੱਥੇ ਉਹ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ ਵੇਚਦਾ ਹੈ। ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਡਰੱਗ ਇੰਸਪੈਕਟਰ ਦੀ ਮੌਜੂਦਗੀ ਵਿੱਚ ਮੈਡੀਕਲ ਸਟੋਰ ’ਤੇ ਛਾਪਾ ਮਾਰਿਆ ਅਤੇ ਦੋਸ਼ੀ ਗੁਰਦੇਵ  ਨੂੰ ਗ੍ਰਿਫਤਾਰ ਕਰਕੇ ਦੁਕਾਨ ਤੋਂ 133640 ਪਾਬੰਦੀਸ਼ੁਦਾ ਗੋਲੀਆਂ/ਕੈਪਸੂਲ, 36,600 ਰੁਪਏ ਦੀ ਨਕਦੀ ਅਤੇ ਕੇਐਫ 7.65 ਕੈਲੀਬਰ ਦੇ 39 ਜ਼ਿੰਦਾ ਕਾਰਤੂਸ ਬਰਾਮਦ ਕੀਤੇ।  

ਐਸ.ਐਸ.ਪੀ. ਭੁਪਿੰਦਰ ਸਿੱਧੂ ਨੇ ਕਿਹਾ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਇੱਕ ਕੇਸ -ਐਫਆਈਆਰ ਨੰਬਰ 72 ਮਿਤੀ 16/6/2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਧੀਨ ਥਾਣਾ ਆਰਿਫ ਕੇ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰ. 96 ਮਿਤੀ 16/6/2026 ਨੂੰ ਬੀਐਨਐਸ ਦੀ ਧਾਰਾ 223 ਅਤੇ ਅਸਲਾ ਐਕਟ ਦੀ ਧਾਰਾ 25 (1-ਬੀ) ਏ ਤਹਿਤ ਪੁਲਿਸ ਸਟੇਸ਼ਨ ਮਮਦੋਟ ਵਿਖੇ ਦਰਜ ਕੀਤਾ ਗਿਆ ਹੈ।

Three-Held-With-5-7kg-Heroin-1-33l-Intoxicant-Pills-39-Live-Cartridges-In-Ferozepur



TOP HEADLINES


*ਨਗਰ ਨਿਗਮ ਕਮਿਸ਼ਨਰ ਨੇ ਸੁਪਰ ਸਕਸ਼ਨ ਮਸ਼ੀਨਾਂ ਨਾਲ ਸੀਵਰੇਜ ਦੀ
*ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱ
*ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ
*ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹ
*ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ
*ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰ
ਡਾ. ਸੁਹਾਨੀ ਡੋਡਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ
*ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲ
ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਅੰਮ੍ਰਿਤ ਭ
*ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ
ਸਾਂਝ ਰਾਹਤ ਕੇਂਦਰ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ
ਕੇਜਰੀਵਾਲ ਦੀ ਪੀਐਮ ਤੋਂ ਮੰਗ, ਸਰਕਾਰ ਪੈਟਰੋਲ ਪੰਪਾਂ 'ਤੇ ਸ਼ੁੱਧ
ਭਾਰਤ ਵਿੱਚ ਐਕਿਊਪੰਕਚਰ ਨੂੰ ਸੁਤੰਤਰ ਇਲਾਜ ਪ੍ਰਣਾਲੀ ਦਾ ਦਰਜਾ ਦੇ
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ.
ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਨੇ ਜਾਂਚ ਕੀਤੀ
ਡੀ.ਆਈ.ਜੀ ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਦੇਰ ਰਾਤ ਪੁਲਿਸ ਸਟੇਸ
*ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50979972

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us