ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ’ ਚ ਚਲਾਇਆ ਸਿਟੀ ਸੀਲਿੰਗ ਅਭਿਆਨ * ਐਸਐਸਪੀ ਵਲੋਂ ਪੁਲਿਸ ਟੀਮ ਨਾਲ ਸ਼ਾਮ ਸਮੇਂ ਸਖ਼ਤ ਨਾਕਾਬੰਦੀ ਕਰਕੇ ਸ਼ੱਕੀਆਂ ਦੀ ਕੀਤੀ ਗਈ ਜਾਂਚ

Jun19,2026 | Jagrati Lahar Bureau | Malerkotla



*ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਥਾਵਾਂ ਉੱਪਰ ਵਧਾਈ ਨਿਗਰਾਨੀ

ਕਿਹਾ, ਪੰਜਾਬ ਪੁਲਿਸ ਕਾਨੂੰਨ ਵਿਵਸਥਾ ਲਾਗੂ ਕਰਨ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵਚਨਬੱਧ

* ਸਾਡੀ ਪ੍ਰਥਾਮਿਕਤਾ ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਮੁਕਤ,ਸੁਰੱਖਿਅਤ ਮਾਲੇਰਕੋਟਲਾ ਬਣਾਉਣਾ-ਗੁਰਮੀਤ ਸਿੰਘ

 ਮਾਲੇਰਕੋਟਲਾ 18 ਅਪ੍ਰੈਲ - 


          ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਪੁਖਤਾ  ਕਰਨ ਹਿੱਤ ਸਿਟੀ ਸੀਲਿੰਗ ਅਭਿਆਨ ਤਹਿਤ ਐਸ ਐਸ ਪੀ ਮਾਲੇਰਕੋਟਲਾ ਗੁਰਮੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਸ਼ਾਮ ਸਮੇਂ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਕੀਤੀ ਗਈ । ਉਨ੍ਹਾਂ ਕਿਹਾ ਕਿ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇਹ ਵਿਸ਼ੇਸ਼ ਅਭਿਆਨ ਚਲਾਇਆ ਗਿਆ ਹੈ।

          ‘ਸਿਟੀ ਸੀਲਿੰਗ ਅਭਿਆਨ ’ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ 08 ਵਿਸ਼ੇਸ ਨਾਕੇ ਲਗਾ ਕੇ ਵਿਸ਼ੇਸ ਚੈਕਿੰਗ ਮੁਹਿੰਮ ਕੀਤੀ ਗਈ । ਇਨ੍ਹਾਂ ਨਾਕਿਆਂ ਦਾ ਉਨ੍ਹਾਂ ਵੱਲੋਂ ਅਚਨਚੇਤ ਦੌਰਾ ਕਰਕੇ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ। ਉਨ੍ਹਾਂ ਕਿਹਾ ਇਸ ਸਿਟੀ ਸੀਲਿੰਗ ਅਭਿਆਨ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ - ਨਾਲ ਸਮਾਜ ਵਿਰੋਧੀ ਤੱਤਾਂ ਉੱਪਰ ਡਰ ਪੈਦਾ ਕਰਕੇ ਉਨ੍ਹਾਂ ਦੀ ਨਕੇਲ ਕਸਣਾ ਹੈ। ਉਨ੍ਹਾਂ ਹੋਰ ਕਿਹਾ ਕਿ ਸਾਡੀ ਪ੍ਰਥਾਮਿਕਤਾ ਲੋਕਾਂ ਨੂੰ ਸੁਰੱਖਿਅਤ ਮਾਹੌਲ ਤੇ ਸਟਰੀਟ ਕ੍ਰਾਈਮ ਨੂੰ ਰੋਕਣਾ ਅਤੇ ਨਸ਼ਿਆਂ ਮੁਕਤ,ਸੁਰੱਖਿਅਤ ਮਾਲੇਰਕੋਟਲਾ ਬਣਾਉਣਾ ਹੈ

            ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿਰੋਧੀ ਤੱਤਾਂ ਨੂੰ ਨੱਥ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਤੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।  ਕਿਸੇ ਵੀ ਤਰ੍ਹਾਂ ਦੀ ਪੁਲਿਸ ਸਹਾਇਤਾ ਲਈ ਹੈਲਪਲਾਈਨ ਨੰਬਰ 112 ਤੇ ਸੰਪਰਕ ਕੀਤਾ ਜਾਵੇ। ਜ਼ਿਲ੍ਹਾ ਪੁਲਿਸ ਦਾ ਟੀਚਾ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਪੂਰਨ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਰਾਹੀਂ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਕੇ ਦੋਸਤਾਣਾ ਮਾਹੋਲ ਪੈਦਾ ਕਰਨ ਹੈ ।

           ਉਨ੍ਹਾਂ ਹੋਰ ਕਿਹਾ ,‘‘ਇਹ ਵਿਸ਼ੇਸ਼ ਵਾਹਨ ਚੈਕਿੰਗ ਵਧੀ ਹੋਈ ਸੁਰੱਖਿਆ ਅਤੇ ਪ੍ਰਭਾਵਸ਼ਾਲੀ ਕਾਨੂੰਨ-ਵਿਵਸਥਾ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਇਸੇ ਤਰ੍ਹਾਂ ਜਾਰੀ ਰਹੇਗੀ।

Malerkotla-Police-Sealing-Chech-Vehicles-



TOP HEADLINES


ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਇਕਜੁੱਟ ਹੋ ਕੇ ਪੰਜਾਬ
*ਭਾਜਪਾ-ਅਕਾਲੀ ਦਲ (ਬਾਦਲ) ਗੱਠਜੋੜ ਪੰਜਾਬੀਆਂ ਨੂੰ ਮੁੜ ਮੂਰਖ ਬਣ
ਪੀਸੀਐਸ ਮੇਨਜ਼ ਪਾਸ ਉਮੀਦਵਾਰਾਂ ਦੀ ਨਿਰਪੱਖ ਸੁਣਵਾਈ ਲਈ ਅਪੀਲ, ਕ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ
*ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ
ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026
ਆਪ ਦੀ ਮੋਗਾ ਮਹਾਂ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਨਵਾਂ ਅ
*ਯੁੱਧ ਨਸ਼ਿਆਂ ਵਿਰੁੱਧ: ਮਾਲੇਰਕੋਟਲਾ ਪੁਲਿਸ ਦਾ ਨਸ਼ਾ ਤਸਕਰਾਂ ’
*ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਕੋ
*ਹਵਾ, ਪਾਣੀ ਤੇ ਧਰਤੀ ਦੇ ਪ੍ਰਦੂਸ਼ਣ ਕਾਰਨ ਮਨੁੱਖੀ ਹੋਂਦ ਖਤਰੇ ਵਿ
ਇੰਨੋਸੈਂਟ ਹਾਰਟਸ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰ
ਡਾ. ਅੰਬੇਡਕਰ ਨਾਲ ਦਹਾਕਿਆਂ ਤੱਕ ਹੋਏ ਨਿਰਾਦਰ ਨੂੰ ਲੈ ਕੇ ਭਾਜਪਾ
*ਹੁਨਰ ਪੰਜਾਬ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾ
ਭਾਜਪਾ ਪੰਜਾਬ ਨੇ ਵਿਧਾਨ ਸਭਾ ਚੋਣਾਂ ਲਈ ਸੂਬਾ ਚੋਣ ਕਮੇਟੀ ਦਾ ਕੀ
ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਨੌਜਵਾਨ ਪੀੜ੍
*ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁ
ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹ
*ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮ
ਸਮਰਸਤਾ ਸੰਕਲਪ ਯਾਤਰਾ ਲੁਧਿਆਣਾ ਤੋਂ ਅਗਲੇ ਪੜਾਅ ਲਈ ਰਵਾਨਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 53204408

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us