ਬੀਸੀਐੱਲ ਦੇ ਪਿੰਡ ਮਛਾਣਾ ਸਥਿਤ ਡਿਸਟਿਲਰੀ ਯੂਨਿਟ ਅੰਦਰ ਇਥਨੌਲ ਸਟੋਰੇਜ਼ ਟੈਂਕ ਨੂੰ ਲੱਗੀ ਭਿਆਨਕ ਅੱਗ।

Jun19,2026 | Parvinder Jit Singh | Bathinda

----ਘਟਨਾ ’ਚ ਜਾਨੀ ਨੁਕਸਾਨ ਤੋਂ ਰਿਹਾ ਬਚਾਅ। ਆਸ ਪਾਸ ਦੇ ਇਲਾਕਿਆਂ ਤੋਂ ਪਹੁੰਚੀਆਂ ਡੇਢ ਦਰਜ਼ਨ 
ਫਾਇਰਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦੀ ਕੀਤੀ ਜਾ ਰਹੀ ਹੈ ਤਕਨੀਕੀ ਜਾਂਚ।

ਬਠਿੰਡਾ (ਪਰਵਿੰਦਰ ਜੀਤ ਸਿੰਘ)

ਬੀਸੀਐੱਲ ਇੰਡਸਟਰੀ ਲਿਮਟਿਡ ਦੇ ਪਿੰਡ ਮਛਾਣਾ ਸਥਿਤ ਡਿਸਟਿਲਰੀ ਯੂਨਿਟ ਅੰਦਰਲੇ ਇਕ ਇਥਨੋਲ ਸਟੌਰਰੇਜ਼ ਟੈਂਕ ਨੂੰ ਸਵੇਰੇ 9 ਵਜੇ ਅਚਾਨਕ ਅੱਗ ਲੱਗ ਗਈ। ਇਸ ਅੱਗ ਨੇ ਪੂਰੇ ਟੈਂਕ ਨੂੰ ਆਪਣੀ ਲਪੇਟ ’ਚ ਲੈ ਲਿਆ। ਘਟਨਾ ’ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਵੱਡੀ ਮਾਤਰਾ ’ਚ ਆਰਥਿਕ ਨੁਕਸਾਨ ਹੋਇਆ। ਘਟਨਾ ਦਾ ਪਤਾ ਲੱਗਦੇ ਹੀ ਬਠਿੰਡਾ ਜ਼ਿਲ੍ਹੇ ਦਾ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਹਰਕਤ ’ਚ ਆਇਆ ਅਤੇ ਉਚ ਪੁਲਿਸ ਅਧਿਕਾਰੀਆਂ ਦੀ ਟੀਮ ਮੌਕੇ ’ਤੇ ਪਹੁੰਚੀ। ਦੂਜੇ ਪਾਸੇ ਜਦੋਂ ਅੱਜ ਸਵੇਰੇ ਅਚਾਨਕ ਅੱਗ ਲੱਗੀ ਤਾਂ ਡਿਸਟਿਲਰੀ ਯੂਨਿਟ ਦੀਆਂ ਆਪਣੀਆਂ ਦੋ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਟੀਮ ਮੌਕੇ ’ਤੇ ਪਹੁੰਚੀ ਅਤੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਅੱਗ ਕਾਫੀ ਜ਼ਿਆਦਾ ਹੋਣ ਕਾਰਨ ਇਸ ਦੀ ਜਾਣਕਾਰੀ ਤਰੁੰਤ ਬਠਿੰਡਾ ਨਗਰ ਨਿਗਮ ਦੇ ਫਾਇਰਬ੍ਰਿਗੇਡ ਵਿਭਾਗ ਤੋਂ ਇਲਾਵਾ, ਰਾਮਾਂ ਸਥਿਤ ਐਚਐਮਈਐੱਲ ਤੋਂ ਇਲਾਵਾ, ਹਵਾਈ ਸਟੇਸ਼ਨ ਭਿਸੀਆਣਾ ਅਤੇ ਨੇੜਲੇ ਉਦਯੋਗਿਕ ਇਕਾਈਆਂ ਨੂੰ ਦਿੱਤੀ ਗਈ ਅਤੇ ਵੱਖ ਵੱਖ ਥਾਵਾਂ ਤੋਂ ਡੇਢ ਦਰਜ਼ਨ ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਉਨ੍ਹਾਂ ਕਾਫੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੀਸੀਐੱਲ ਇੰਡਸਟਰੀ ਦੇ ਉਚ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੋਈ ਵੀ ਪਤਾ ਨਹੀਂ ਲੱਗ ਸਕਿਆ ਹੈ ਅਤੇ ਇਸ ਸਬੰਧੀ ਉਨ੍ਹਾਂ ਦੀ ਇਕ ਵਿਸ਼ੇਸ਼ ਟੈਕਨੀਕਲ ਟੀਮ ਵੱਲੋਂ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਪਾਸੇ ਜਿਸ ਇਥਨੌਲ ਟੈਂਕ ਨੂੰ ਅੱਗ ਲੱਗੀ ਹੈ ਇਸ ਦੀ ਲੱਖਾਂ ਲੀਟਰ ਦੀ ਸਮਰਥਾ ਹੈ ਜਿਸ ਕਾਰਨ ਅੱਗ ਨੂੰ ਕਾਬੂ ਕਰਨ ’ਚ ਕਾਫੀ ਮਿਹਨਤ ਕਰਨੀ ਪਈ ਪਰ ਫਿਰ ਵੀ ਵੱਖ ਵੱਖ ਥਾਵਾਂ ਤੋਂ ਆਈਆਂ ਫਾਇਰਬ੍ਰਿਗੇਡ ਦੀਆਂ ਗੱਡੀਆਂ ਨੇ ਇਸ ਅੱਗ ’ਤੇ ਕਾਬੂ ਪਾਇਆ। ਮੌਕੇ ’ਤੇ ਮੌਜੂਦ ਬਠਿੰਡਾ ਪੁਲਿਸ ਦਿਹਾਤੀ ਦੇ ਡੀਐਸਪੀ ਐਚਐੱਸ ਸਰਾਂ ਨੇ ਦੱਸਿਆ ਕਿ ਅੱਗ ਲੱਗਣ ’ਤੇ ਜਿਥੇ ਬੀਸੀਐੱਲ ਯੂਨਿਟ ਦੀਆਂ ਆਪਣੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਨਾਲ ਹੀ ਬਠਿੰਡਾ ਨਗਰ ਨਿਗਮ ਤੋਂ ਇਲਾਵਾ ਰਾਮਾਂ ਰਿਫਾਇਨਰੀ, ਸਪੋਰਟ ਕਿੰਗ ਜੀਦਾ, ਓਮ ਸਨਜ਼, ਤਲਵੰਡੀ ਸਾਬੋ ਅਤੇ ਗਿਦੜਬਾਹਾ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਘਟਨਾ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਭਾਰੀ ਮਾਤਰਾ ’ਚ ਆਰਥਿਕ ਨੁਕਸਾਨ ਦੱਸਿਆ ਜਾ ਰਿਹਾ ਹੈ ਜਿਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਕੈਪਸ਼ਨ: ਬਠਿੰਡਾ ਡੱਬਵਾਲੀ ਮਾਰਗ ’ਤੇ ਸਥਿਤ ਡਿਸਟਿਲਰੀ ਯੂਨਿਟ ਦੇ ਇਥਨੌਲ ਟੈਂਕ ਨੂੰ ਲੱਗੀ ਅੱਗ ਅਤੇ ਅੱਗ ਨੂੰ ਬਚਾਉਂਣ ਦੀਆਂ ਤਸਵੀਰਾਂ।

Bsl-Distillery-Unit-Ithnol-Storage-Tank-Fire-



TOP HEADLINES


*ਨਗਰ ਨਿਗਮ ਕਮਿਸ਼ਨਰ ਨੇ ਸੁਪਰ ਸਕਸ਼ਨ ਮਸ਼ੀਨਾਂ ਨਾਲ ਸੀਵਰੇਜ ਦੀ
*ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱ
*ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ 500 ਦਿਨ ਪੂਰੇ, ਪੰਜਾਬ ਨੂੰ
*ਮਾਨ ਸਰਕਾਰ ਸਿੰਚਾਈ ਲਈ 100 ਫ਼ੀਸਦੀ ਨਹਿਰੀ ਪਾਣੀ ਟੇਲਾਂ ਤੱਕ ਪਹ
*ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ
*ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰ
ਡਾ. ਸੁਹਾਨੀ ਡੋਡਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ
*ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲ
ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਪੰਜਾਬ ਦੇ ਚਾਰ ਅੰਮ੍ਰਿਤ ਭ
*ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ
*ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ
ਸਾਂਝ ਰਾਹਤ ਕੇਂਦਰ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ
ਕੇਜਰੀਵਾਲ ਦੀ ਪੀਐਮ ਤੋਂ ਮੰਗ, ਸਰਕਾਰ ਪੈਟਰੋਲ ਪੰਪਾਂ 'ਤੇ ਸ਼ੁੱਧ
ਭਾਰਤ ਵਿੱਚ ਐਕਿਊਪੰਕਚਰ ਨੂੰ ਸੁਤੰਤਰ ਇਲਾਜ ਪ੍ਰਣਾਲੀ ਦਾ ਦਰਜਾ ਦੇ
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ.
ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਨੇ ਜਾਂਚ ਕੀਤੀ
ਡੀ.ਆਈ.ਜੀ ਲੁਧਿਆਣਾ ਰੇਂਜ ਸੰਦੀਪ ਗੋਇਲ ਨੇ ਦੇਰ ਰਾਤ ਪੁਲਿਸ ਸਟੇਸ
*ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50979814

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us