*ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇ.ਜੈਡ.ਐਫ. ਦੇ ਦੋ ਕਾਰਕੁੰਨ ਮਲੇਸ਼ੀਆ ਤੋਂ ਡਿਪੋਰਟ ਕਰਵਾਏ*

Jun19,2026 | Jagrati Lahar Bureau | Chandigarh


*ਆਫ਼ਸ਼ੋਰ ਖਾਤਿਆਂ ਰਾਹੀਂ ਕੇ.ਜੈਡ.ਐਫ. ਦੇ ਕਾਰਕੁੰਨਾਂ ਨੂੰ ਫੰਡਿੰਗ ਉਪਲਬਧ ਕਰਾਉਣ ਵਿੱਚ ਮਦਦ ਕਰ ਰਹੇ ਸਨ ਡਿਪੋਰਟ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ*

*ਪੰਜਾਬ ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਦਿੱਲੀ ਵਿੱਚ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੀਤਾ ਕਾਬੂ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ਼) ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਪੰਜਾਬ ਪੁਲਿਸ ਨੇ ਦੋਸ਼ੀਆਂ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਅਤੇ ਹੋਰ ਜਾਂਚ ਲਈ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਹੈ।

ਡੀਜੀਪੀ ਨੇ ਕਿਹਾ ਕਿ ਦੋਸ਼ੀਆਂ ਦੀ  ਪਛਾਣ ਗੁਰਵਿੰਦਰ ਸਿੰਘ, ਵਾਸੀ ਅੰਬਾਲਾ ਅਤੇ ਮਨਜੀਤ ਸਿੰਘ, ਵਾਸੀ ਪਟਿਆਲਾ ਵਜੋਂ ਹੋਈ ਹੈ। ਇਹ ਦੋਵੇਂ ਮੁਲਜ਼ਮ ਪੰਜਾਬ ਵਿੱਚ ਸਮਰਪਿਤ ਮਾਲ ਕਾਰੀਡੋਰ ਲਾਈਨਾਂ ਸਮੇਤ ਅਹਿਮ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ ਸ਼ਾਮਲ ਕੇਜ਼ੈਡਐਫ-ਸਮਰਥਿਤ ਅੱਤਵਾਦੀ ਮਾਡਿਊਲ ਦੇ ਮਲੇਸ਼ੀਆ-ਅਧਾਰਤ ਕਾਰਕੁੰਨ ਹਨ,’’।

ਇਹ ਕਾਰਵਾਈ, 23 ਜਨਵਰੀ, 2026 ਨੂੰ ਸਰਹਿੰਦ ਰੇਲਵੇ ਲਾਈਨ ’ਤੇ ਆਈ.ਈ.ਡੀ. ਧਮਾਕੇ ਅਤੇ 27 ਅਪ੍ਰੈਲ, 2026 ਨੂੰ ਪਟਿਆਲਾ ਦੇ ਸ਼ੰਭੂ ਵਿਖੇ ਇਸੇ ਰੇਲਵੇ ਲਾਈਨ ’ਤੇ ਧਮਾਕੇ ਦੀ ਕੋਸ਼ਿਸ਼ ਕਰਨ ਵਾਲੇ ਚਾਰ ਕੱਟੜਪੰਥੀਆਂ ਨੂੰ ਗ੍ਰਿਫ਼ਤਾਰ ਕਰਕੇ, ਪੰਜਾਬ ਪੁਲਿਸ ਵੱਲੋਂ ਇਨ੍ਹਾਂ ਵਾਰਦਾਤਾਂ ਲਈ ਜ਼ਿੰਮੇਵਾਰ  ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਜਾਂਚ ਦੌਰਾਨ ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਲਾਂਚਰ, 2.296 ਕਿਲੋਗ੍ਰਾਮ ਵਜ਼ਨ ਦਾ ਇੱਕ ਮਟੈਲਿਕ ਆਈਈਡੀ ਸਮੇਤ ਡੈਟੋਨੇਟਰ ਅਤੇ ਬੈਟਰੀ, 1.456 ਕਿਲੋਗ੍ਰਾਮ ਵਜ਼ਨ ਦੇ ਆਰਡੀਐਕਸ ਦੇ ਦੋ ਪੈਕੇਟ, ਦੋ ਹੈਂਡ ਗ੍ਰਨੇਡ, ਛੇ ਆਧੁਨਿਕ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਗੋਲੀ-ਸਿੱਕਾ ਬਰਾਮਦ ਕੀਤੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਦੀ ਸਾਜ਼ਿਸ਼ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਵਿੱਚ ਮਲੇਸ਼ੀਆ ਤੋਂ ਕੰਮ ਕਰ ਰਹੇ ਕੇ.ਜ਼ੈਡ.ਐਫ. ਹੈਂਡਲਰਾਂ ਅਤੇ ਵਿੱਤੀ ਸਹਾਇਤਾ ਕਰਨ ਵਾਲਿਆਂ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਡਿਪੋਰਟ ਕੀਤੇ ਗਏ ਮੁਲਜ਼ਮ, ਪੰਜਾਬ ਵਿੱਚ ਕੇ.ਜੈਡ.ਐਫ਼ ਦੇ ਕਾਰਕੁੰਨਾਂ ਨੂੰ ਆਫਸ਼ੋਰ ਖਾਤਿਆਂ ਰਾਹੀਂ ਅੱਤਵਾਦੀ ਫੰਡ ਭੇਜਣ, ਰਾਜ ਵਿੱਚ ਅਮਨ-ਸ਼ਾਂਤੀ ਅਤੇ ਵਿਵਸਥਾ ਨੂੰ ਭੰਗ ਕਰਨ ਲਈ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਦੀਆਂ ਯੋਜਨਾਵਾਂ ਵਿੱਚ ਮਦਦ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਸਨ।

ਉਨ੍ਹਾਂ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਵੀਰਵਾਰ ਨੂੰ ਪਟਿਆਲਾ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਅਤੇ ਹੋਰ ਪੁੱਛਗਿੱਛ ਲਈ ਉਨ੍ਹਾਂ ਨੂੰ ਪੁਲਿਸ ਰਿਮਾਂਡ ’ਤੇ  ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਸ਼ਾਲ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਸਾਰੇ ਕਾਰਕੁੰਨਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ, ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ  ਅਧੀਨ ਪੰਜਾਬ ਪੁਲਿਸ ਨੇ ਵਿਦੇਸ਼ਾਂ ਵਿੱਚ ਬੈਠੇ ਅਪਰਾਧੀਆਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀ ਹਵਾਲਗੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਦੀ ਅਗਵਾਈ ਹੇਠ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਸਥਾਪਤ ਕੀਤਾ ਹੈ ਤਾਂ ਜੋ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਪੰਜਾਬ ਵਾਪਸ ਲਿਆਂਦਾ ਜਾ ਸਕੇ।

Two-Kzf-Operatives-Involved-In-Targeting-Railway-Infrastructure-In-Punjab-Deported-From-Malaysia



TOP HEADLINES


ਮਹਿਲਾ ਕੋਰੀਅਰ ਵਰਕਰ ’ਤੇ ਹਮਲਾ ਮਾਮਲੇ ਵਿੱਚ ਕਤਿਆਲ ਦੀ ਗ੍ਰਿਫ਼ਤਾ
ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂ
ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗ
ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਲੁਧਿਆਣਾ ਵੱਲੋਂ ਚੰਡੀਗੜ੍ਹ ਭਾਜ
*ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨ
*ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਐਸ.ਆਈ.ਆਰ ਸਬੰਧੀ ਰਾਜਨੀਤਿਕ
ਵਿਧਾਇਕ ਫਾਜ਼ਿਲਕਾ ਨੇ ਪਿੰਡ ਗੁਲਾਬਾ ਭੈਣੀ ਵਿਖੇ ਭਾਰਤ ਪਾਕਿਸਤਾਨ
ਮਾਲੇਰਕੋਟਲਾ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਵੱਡੀ ਕਾਰ
ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅ
*ਕਰਾਇਮ ਬ੍ਰਾਂਚ ਲੁਧਿਆਣਾ ਵੱਲੋਂ 100 ਗ੍ਰਾਮ ਹੈਰੋਇਨ ਸਮੇਤ ਇੱਕ
*20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ
*ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ
*5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕ
ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ
*ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿ
ਬੀਸੀਐੱਲ ਦੇ ਪਿੰਡ ਮਛਾਣਾ ਸਥਿਤ ਡਿਸਟਿਲਰੀ ਯੂਨਿਟ ਅੰਦਰ ਇਥਨੌਲ ਸ
*ਪੇਸ਼ਾਬ ਵਿੱਚ ਖੂਨ? ਪੈਲਵਿਕ ਦਰਦ? ਪੰਜਾਬ ਦੇ ਡਾਕਟਰ ਨੇ ਦੱਸੇ ਪ੍
ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ’ ਚ ਚਲਾਇਆ ਸਿਟੀ ਸੀਲਿੰਗ ਅਭਿਆਨ
*ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50480274

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us