ਮਾਲੇਰਕੋਟਲਾ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਵੱਡੀ ਕਾਰਵਾਈ * ਦੋ ਵੱਖ-ਵੱਖ ਮਾਮਲਿਆਂ ਵਿੱਚ 02 ਦੋਸ਼ੀ ਗ੍ਰਿਫ਼ਤਾਰ, 3 ਨਾਜਾਇਜ਼ ਅਸਲੇ, ਨਸ਼ੀਲੀਆਂ ਗੋਲੀਆਂ ਅਤੇ ਵਾਹਨ ਬਰਾਮਦ

Jun19,2026 | Jagrati Lahar Bureau | Malerkotla


ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗੁਰਮੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਅਤੇ ਨਾਜਾਇਜ਼ ਅਸਲਾ ਰੱਖਣ ਵਾਲੇ ਵਿਅਕਤੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਦੋ ਖ਼ਤਰਨਾਕ ਅਪਰਾਧੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਾਜਾਇਜ਼ ਅਸਲਾ, ਕਾਰਤੂਸ, ਨਸ਼ੀਲੀਆਂ ਗੋਲੀਆਂ ਅਤੇ ਇੱਕ ਕਾਰ ਬਰਾਮਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਅਹਿਮਦਗੜ੍ਹ ਦੀ ਪੁਲਿਸ ਵੱਲੋਂ ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਕਾਰਵਾਈ ਦੌਰਾਨ ਏ.ਐਸ.ਆਈ ਕੁਲਵੀਰ ਸਿੰਘ ਚੌਂਕੀ ਇੰਚਾਰਜ ਜੋੜੇਪੁਲ ਵੱਲੋਂ ਜਸਕਰਨ ਸਿੰਘ ਉਰਫ਼ ਘੋੜਾ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਭੈਣੀ ਖੁਰਦ (ਮੁਹੰਮਦ ਨਗਰ), ਥਾਣਾ ਅਮਰਗੜ੍ਹ, ਜ਼ਿਲ੍ਹਾ ਮਾਲੇਰਕੋਟਲਾ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਪਾਸੋਂ ਇੱਕ ਦੇਸੀ ਕੱਟਾ .315 ਬੋਰ, ਇੱਕ ਪਿਸਤੌਲ .32 ਬੋਰ ਸਮੇਤ ਮੈਗਜ਼ੀਨ ਅਤੇ 02 ਜਿੰਦਾ ਕਾਰਤੂਸ ਬਰਾਮਦ ਹੋਏ। ਇਸ ਸਬੰਧੀ ਮੁਕੱਦਮਾ ਨੰਬਰ 106 ਮਿਤੀ 18.06.2026 ਅਧੀਨ ਧਾਰਾ 25/54/59 ਆਰਮਜ਼ ਐਕਟ ਥਾਣਾ ਸਦਰ ਅਹਿਮਦਗੜ੍ਹ ਵਿਖੇ ਦਰਜ ਕੀਤਾ ਗਿਆ ਹੈ।
ਐੱਸ.ਐੱਸ.ਪੀ. ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਿਸੇ ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਸ ਤੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਅਮਰਗੜ੍ਹ ਵਿਖੇ ਡੀ.ਐਸ.ਪੀ ਅਮਰਗੜ੍ਹ ਸੰਜੀਵ ਕਪੂਰ ਦੀ ਅਗਵਾਈ ਹੇਠ, ਇੰਸਪੈਕਟਰ ਹਰਜਿੰਦਰ ਸਿੰਘ (ਸੀ.ਆਈ.ਏ) ਮਾਹੋਰਾਣਾ, ਐਸ.ਐਚ.ਓ ਅਮਰਗੜ੍ਹ ਥਾਣੇਦਾਰ ਜਗਸੀਰ ਸਿੰਘ ਦੀ ਟੀਮ ਵੱਲੋਂ ਕਾਰਵਾਈ ਦੌਰਾਨ ਯੋਗੇਸ਼ ਕੁਮਾਰ ਉਰਫ਼ ਦੱਦੂ ਪੁੱਤਰ ਰਾਜੇਸ਼ ਕੁਮਾਰ ਵਾਸੀ ਧੱਕਾ ਬਸਤੀ, ਜੀਵਨ ਨਗਰ, ਸੋਹੀਆਂ ਰੋਡ, ਸੰਗਰੂਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਸਵਿਫਟ ਕਾਰ, ਇੱਕ ਨਾਜਾਇਜ਼ ਪਿਸਤੌਲ ਸਮੇਤ 04 ਜਿੰਦਾ ਕਾਰਤੂਸ ਅਤੇ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ ਕਾਰ ਉੱਪਰ ਜਾਅਲੀ ਨੰਬਰ ਪਲੇਟ ਲਗਾਈ ਹੋਈ ਸੀ। ਇਸ ਸਬੰਧੀ ਮੁਕੱਦਮਾ ਨੰਬਰ 209 ਮਿਤੀ 17.06.2026 ਅਧੀਨ ਧਾਰਾ 25/54/59 ਆਰਮਜ਼ ਐਕਟ, 22/61/85 ਐਨ.ਡੀ.ਪੀ.ਐੱਸ. ਐਕਟ ਅਤੇ 347(1) ਬੀ.ਐੱਨ.ਐੱਸ. ਥਾਣਾ ਅਮਰਗੜ੍ਹ ਵਿਖੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਯੋਗੇਸ਼ ਉਰਫ਼ ਦੱਦੂ ਥਾਣਾ ਸਿਟੀ ਬੁਢਲਾਡਾ, ਜ਼ਿਲ੍ਹਾ ਮਾਨਸਾ ਦੇ ਇੱਕ ਕਤਲ ਮਾਮਲੇ ਵਿੱਚ ਵੀ ਲੋੜੀਂਦਾ ਹੈ। ਇਸ ਤੋਂ ਇਲਾਵਾ ਉਸ ਖ਼ਿਲਾਫ਼ ਚੋਰੀ, ਲੁੱਟ-ਖੋਹ, ਕਤਲ ਦੀ ਕੋਸ਼ਿਸ਼, ਅਸਲਾ ਐਕਟ ਅਤੇ ਹੋਰ ਗੰਭੀਰ ਅਪਰਾਧਾਂ ਨਾਲ ਸਬੰਧਤ ਕਈ ਮੁਕੱਦਮੇ ਦਰਜ ਹਨ।
ਐੱਸ.ਐੱਸ.ਪੀ. ਗੁਰਮੀਤ ਸਿੰਘ ਨੇ ਕਿਹਾ ਕਿ ਦੋਵਾਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਮੀਦ ਹੈ ਕਿ ਇਸ ਦੌਰਾਨ ਹੋਰ ਅਹਿਮ ਖੁਲਾਸੇ ਹੋਣਗੇ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਪੁਲਿਸ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਡੀ.ਐਸ.ਪੀ (ਡੀ) ਦੀਪਇੰਦਰ ਪਾਲ ਸਿੰਘ ਜੇਜੀ ਮੌਜੂਦ ਸਨ।

Malerkotla-Police-Arrested-Accused-



TOP HEADLINES


ਮਹਿਲਾ ਕੋਰੀਅਰ ਵਰਕਰ ’ਤੇ ਹਮਲਾ ਮਾਮਲੇ ਵਿੱਚ ਕਤਿਆਲ ਦੀ ਗ੍ਰਿਫ਼ਤਾ
ਭਾਵਨਾਵਾਂ ਆਹਤ ਹੋਣ ’ਤੇ ਜਤਿੰਦਰ ਮਲਹੋਤਰਾ ਨੇ ਮੰਗੀ ਮਾਫ਼ੀ, ਕਾਂ
ਜ਼ਿਲ੍ਹਾ ਅਜਾਇਬ ਘਰ ਸੰਗਰੂਰ ਨੂੰ ਹੋਰ ਵਿਕਸਤ ਕਰਨ ਲਈ ਕੀਤੇ ਜਾਣਗ
ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਲੁਧਿਆਣਾ ਵੱਲੋਂ ਚੰਡੀਗੜ੍ਹ ਭਾਜ
*ਅੰਮ੍ਰਿਤਸਰ ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨ
*ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਐਸ.ਆਈ.ਆਰ ਸਬੰਧੀ ਰਾਜਨੀਤਿਕ
ਵਿਧਾਇਕ ਫਾਜ਼ਿਲਕਾ ਨੇ ਪਿੰਡ ਗੁਲਾਬਾ ਭੈਣੀ ਵਿਖੇ ਭਾਰਤ ਪਾਕਿਸਤਾਨ
ਮਾਲੇਰਕੋਟਲਾ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਵੱਡੀ ਕਾਰ
ਵੜਿੰਗ ਨੇ ਚੰਡੀਗੜ੍ਹ ਭਾਜਪਾ ਪ੍ਰਧਾਨ ਵੱਲੋਂ ਪੰਜਾਬੀਆਂ ਖਿਲਾਫ਼ ਅ
*ਕਰਾਇਮ ਬ੍ਰਾਂਚ ਲੁਧਿਆਣਾ ਵੱਲੋਂ 100 ਗ੍ਰਾਮ ਹੈਰੋਇਨ ਸਮੇਤ ਇੱਕ
*20 ਤੋਂ 22 ਜੂਨ ਤੱਕ ਪੰਜਾਬ ਦੌਰੇ ’ਤੇ ਰਹਿਣਗੇ ਭਾਜਪਾ ਦੇ ਰਾਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਲੁਜ ਪੱਟੀ ਨੂੰ ਹੜ੍ਹਾਂ ਤੋਂ
*ਪੰਜਾਬ ਵਿੱਚ ਰੇਲਵੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਵਿੱਚ
*5 ਬੱਚਿਆਂ ਦੇ ਚਿਹਰਿਆਂ 'ਤੇ ਪਰਤੀ ਮੁਸਕਾਨ; ਪੰਜਾਬ ਸਰਕਾਰ ਨੇ ਕ
ਪੰਜਾਬ ਸਰਕਾਰ ਨੇ ਤਿੰਨ ਜ਼ਿਲ੍ਹਿਆਂ ਵਿੱਚ ਦਿਲ ਦੀ ਸਿਹਤ ਜਾਂਚ ਲਈ
*ਪੰਜਾਬ ਸਰਕਾਰ ਵੱਲੋਂ ਕੰਮ-ਕਾਜੀ ਔਰਤਾਂ ਲਈ ਰਾਜ ਵਿੱਚ ਪੰਜ ਵਰਕਿ
ਬੀਸੀਐੱਲ ਦੇ ਪਿੰਡ ਮਛਾਣਾ ਸਥਿਤ ਡਿਸਟਿਲਰੀ ਯੂਨਿਟ ਅੰਦਰ ਇਥਨੌਲ ਸ
*ਪੇਸ਼ਾਬ ਵਿੱਚ ਖੂਨ? ਪੈਲਵਿਕ ਦਰਦ? ਪੰਜਾਬ ਦੇ ਡਾਕਟਰ ਨੇ ਦੱਸੇ ਪ੍
ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ’ ਚ ਚਲਾਇਆ ਸਿਟੀ ਸੀਲਿੰਗ ਅਭਿਆਨ
*ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50480270

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us