*ਰੇਲਵੇ ਸਟੇਸ਼ਨ ਅਤੇ ਰੇਲਵੇ ਲਾਈਨਾਂ 'ਤੇ ਮੋਬਾਇਲ ਚੋਰੀ ਕਰਨ ਵਾਲਾ ਆਦਤੀ ਚੋਰ 7 ਚੋਰੀਸ਼ੁਦਾ ਮੋਬਾਇਲ ਫੋਨਾਂ ਸਮੇਤ ਕਾਬੂ*
Jun25,2026
| Paras Dania | Ludhiana
ਸਵਪਨ ਸ਼ਰਮਾ ਆਈ.ਪੀ.ਐਸ., ਮਾਨਯੋਗ ਕਮਿਸ਼ਨਰ ਪੁਲਿਸ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਸਮੀਰ ਵਰਮਾ ਪੀ.ਪੀ.ਐਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਜੋਨ-1 ਲੁਧਿਆਣਾ ਅਤੇ ਸ੍ਰੀ ਅਨਿਲ ਕੁਮਾਰ ਭਨੋਟ ਪੀ.ਪੀ.ਐਸ., ਸਹਾਇਕ ਕਮਿਸ਼ਨਰ ਪੁਲਿਸ, ਕੇਂਦਰੀ ਲੁਧਿਆਣਾ ਦੀ ਅਗਵਾਈ ਹੇਠ ਇੰਸਪੈਕਟਰ ਪਰਮਵੀਰ ਸਿੰਘ, ਮੁੱਖ ਅਫਸਰ ਥਾਣਾ ਡਵੀਜ਼ਨ ਨੰਬਰ-01 ਲੁਧਿਆਣਾ ਦੀ ਟੀਮ ਨੇ ਇੰਸਪੈਕਟਰ ਯੁਧਵੀਰ ਸਿੰਘ (ਆਰ.ਪੀ.ਐਫ.) ਅਤੇ ਉਨ੍ਹਾਂ ਦੀ ਟੀਮ ਨਾਲ ਮਿਲ ਕੇ ਰੇਲਵੇ ਸਟੇਸ਼ਨ, ਰੇਲਵੇ ਲਾਈਨਾਂ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਮੋਬਾਇਲ ਚੋਰੀ ਦੀਆਂ ਵੱਧ ਰਹੀਆਂ ਵਾਰਦਾਤਾਂ ਨੂੰ ਰੋਕਣ ਲਈ ਸਾਂਝਾ ਆਪ੍ਰੇਸ਼ਨ ਚਲਾਇਆ।
ਇਸ ਦੌਰਾਨ ਮਿਤੀ 22.06.2026 ਨੂੰ ਸ਼ਿਵ ਕੁਮਾਰ ਉਰਫ਼ ਸ਼ਿੱਬੂ ਪੁੱਤਰ ਮਨਜੀਤ ਕੁਮਾਰ, ਵਾਸੀ ਮਕਾਨ ਨੰਬਰ 1101/2, ਗਲੀ ਨੰਬਰ 11, ਮੁਹੱਲਾ ਰਾਮ ਨਗਰ, 33 ਫੁੱਟਾ ਰੋਡ, ਜਮਾਲਪੁਰ, ਲੁਧਿਆਣਾ ਨੂੰ 04 ਚੋਰੀਸ਼ੁਦਾ ਮੋਬਾਇਲ ਫੋਨਾਂ ਸਮੇਤ ਕਾਬੂ ਕੀਤਾ ਗਿਆ। ਦੋਸ਼ੀ ਰੇਲਵੇ ਸਟੇਸ਼ਨ ਲੁਧਿਆਣਾ, ਰੇਲਵੇ ਲਾਈਨਾਂ ਅਤੇ ਘੰਟਾ ਘਰ ਖੇਤਰ ਵਿੱਚ ਮੋਬਾਇਲ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਆਦੀ ਹੈ।
ਇਸ ਸਬੰਧੀ ਥਾਣਾ ਡਵੀਜ਼ਨ ਨੰਬਰ-01 ਲੁਧਿਆਣਾ ਵਿਖੇ ਮੁਕੱਦਮਾ ਨੰਬਰ 97 ਮਿਤੀ 22.06.2026 ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਗਈ।
ਤਫ਼ਤੀਸ਼ ਦੌਰਾਨ ਦੋਸ਼ੀ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਕੀਤੀ ਗਈ ਪੁੱਛਗਿੱਛ ਉਪਰੰਤ ਮਿਤੀ 24.06.2026 ਨੂੰ ਉਸ ਦੀ ਨਿਸ਼ਾਨਦੇਹੀ 'ਤੇ 03 ਹੋਰ ਚੋਰੀਸ਼ੁਦਾ ਮੋਬਾਇਲ ਫੋਨ ਵੱਖ-ਵੱਖ ਕੰਪਨੀਆਂ ਦੇ ਬਰਾਮਦ ਕੀਤੇ ਗਏ। ਇਸ ਤਰ੍ਹਾਂ ਕੁੱਲ 07 ਚੋਰੀਸ਼ੁਦਾ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਦੋਸ਼ੀ ਖਿਲਾਫ ਪਹਿਲੇ ਵੀ ਵੱਖ ਵੱਖ ਧਾਰਾਵਾਂ ਤਹਿਤ ਮੁਕੱਦਮੇ ਦਰਜ ਹਨ।
Ludhiana-Police-Arrested-Accused