*ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ*

Jun26,2026 | Jagrati Lahar Bureau | Chandigarh



ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਨਿਖਿਲ ਗਰਗ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਜਗਰਾਉਂ, ਜ਼ਿਲ੍ਹਾ ਲੁਧਿਆਣਾ, ਜਿਸ ਕੋਲ ਦੋਰਾਹਾ ਦਫ਼ਤਰ ਦਾ ਵਾਧੂ ਚਾਰਜ ਵੀ ਹੈ, ਨੂੰ ਪਟਿਆਲਾ ਸਥਿਤ ਉਸ ਦੀ ਰਿਹਾਇਸ਼ 'ਤੇ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇੱਕ ਸਹਿਕਾਰੀ ਸਭਾ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਦੋਰਾਹਾ ਵਿਖੇ ਉਸਦੀ ਬਦਲੀ ਦੀ ਅਰਜ਼ੀ ਦੀ ਸਿਫ਼ਾਰਸ਼ ਕਰਨ ਬਦਲੇ ਉਸ ਤੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਤੋਂ ਬਾਅਦ ਮੁਲਜ਼ਮ ਨਿਖਿਲ ਗਰਗ ਨੇ ਸ਼ਿਕਾਇਤਕਰਤਾ ਦੀ ਬਦਲੀ ਸਬੰਧੀ ਸਹਿਕਾਰੀ ਸਭਾ ਦੋਰਾਹਾ ਦੀ ਪ੍ਰੋਸੀਡਿੰਗ ਬੁੱਕ ਅੱਜ ਦੀ ਐਂਟਰੀ ਵਿੱਚ ਪਿਛਲੀ ਤਰੀਕ ਦੇ ਦਸਤਖਤ ਕਰ ਦਿੱਤੇ।

ਇਸ ਤੋਂ ਇਲਾਵਾ, ਮੁਲਜ਼ਮ ਨੇ ਸੀਨੀਅਰ ਅਧਿਕਾਰੀਆਂ ਦੇ ਨਾਮ 'ਤੇ ਰਿਸ਼ਵਤ ਦੀ ਰਕਮ ਮੰਗੀ ਸੀ ਅਤੇ ਰਿਸ਼ਵਤ ਦੀ ਰਕਮ ਲੈਣ ਤੋਂ ਬਾਅਦ ਉਸਨੇ ਸਹਿਕਾਰੀ ਸਭਾ ਦੇ ਆਪਣੇ ਸੀਨੀਅਰ ਅਧਿਕਾਰੀ ਨੂੰ ਵੀ ਸੂਚਿਤ ਕਰ ਦਿੱਤਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਰਿਸ਼ਵਤ ਦੇਣ ਲਈ ਰਾਜੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਯੂ) ਲੁਧਿਆਣਾ ਤੱਕ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਸਹਾਇਕ ਰਜਿਸਟਰਾਰ ਨੂੰ ਦੋ ਅਧਿਕਾਰਤ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਮੌਕੇ ‘ਤੇ ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਵਾਲੇ ਨੋਟ ਬਰਾਮਦ ਕੀਤੇ ਗਏ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਈ.ਓ.ਡਬਲਯੂ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Vigilance-Bureau-Nabs-Assistant-Registrar-For-Accepting-Bribe-Of-Rs-1-00-000



TOP HEADLINES


*ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ
ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੀ ਖੁਦਮੁਖਤਿਆਰੀ ਅਤੇ ਧਾਰਮਿਕ ਮ
*ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦ
*ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧ
*ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ
*ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨ
*ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿ
*ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾ
ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਸੀਨੀਅਰ ਸਿਪਾਹੀ ਲਖਵਿ
ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਰਿਹੈਬਿਲਿਟੇਸ਼ਨ ਨੂੰ ਮਜ਼ਬੂ
*26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ
*ਇੱਕ ਮਾਂ ਦਾ ਦਿਲ ਤੇ ਰੂਹ ਕਾਗਜ਼ਾਂ ਉੱਤੇ ਜਿਊਂਦੇ ਹੋ ਉੱਠੇ: ਪੰ
*ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤ
*ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤ
*ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ 'ਤੇ ਫ਼ਰਜ਼ੀ ਵੀਡੀਓ ਅਤੇ ਝੂਠਾ
*ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱ
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ 'ਤੇ ਫ਼ਰਜ਼ੀ ਵੀਡੀਓ ਅਤੇ ਝੂਠਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50644916

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us