*ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ*

Jul2,2026 | Jagrati Lahar Bureau | Chandigarh



ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਸਤਿੰਦਰ ਬੀਰ ਸਿੰਘ ਦੀ ਫਰਮ ‘ਐਜੂਰਾਈਜ਼ ਐਂਟਰਪ੍ਰਾਈਜ਼’ ਨੂੰ ਸਾਈਕੋਮੈਟ੍ਰਿਕ ਟੈਸਟਿੰਗ ਅਲਾਟ ਕਰਨ ਬਦਲੇ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਪਤਾ ਲੱਗਾ ਕਿ ਸ਼ਿਕਾਇਤਕਰਤਾ ਨੇ ਆਪਣੀ ਸੇਵਾਮੁਕਤੀ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਲਈ ਸਾਈਕੋਮੈਟ੍ਰਿਕ ਟੈਸਟ ਕਰਵਾਉਣ ਲਈ ਅੰਮ੍ਰਿਤਸਰ ਵਿੱਚ ਐਜੂਰਾਈਜ਼ ਐਂਟਰਪ੍ਰਾਈਜ਼ ਨਾਮ ਦੀ ਕੰਪਨੀ ਸ਼ੁਰੂ ਕੀਤੀ ਸੀ। ਸ਼ਿਕਾਇਤਕਰਤਾ ਨੇ ਆਪਣੀ ਕੰਪਨੀ ਦੀ ਫਾਈਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਕਪੂਰਥਲਾ ਨੂੰ ਸੌਂਪੀ ਸੀ, ਜਿਸ ਵਿੱਚ 2025-26 ਦੇ ਅਕਾਦਮਿਕ ਸੈਸ਼ਨ ਲਈ ਬਲਾਕ ਭੁਲੱਥ, ਕਪੂਰਥਲਾ ਦੇ ਅਧੀਨ ਆਉਂਦੇ 14 ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 187 ਵਿਦਿਆਰਥਣਾਂ ਦੀ ਮਨੋਵਿਗਿਆਨਕ ਟੈਸਟਿੰਗ ਕਰਵਾਉਣ ਦੀ ਪ੍ਰਵਾਨਗੀ ਮੰਗੀ ਗਈ ਸੀ।

ਇਸ ਤੋਂ ਬਾਅਦ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਦਫ਼ਤਰ ਵਿੱਚ ਤਾਇਨਾਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੇ ਕਥਿਤ ਤੌਰ ’ਤੇ ਪ੍ਰਤੀ ਵਿਦਿਆਰਥਣ 200 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਨੂੰ ਬਾਅਦ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹਵਾਲੇ ਨਾਲ ਘਟਾ ਕੇ 150 ਰੁਪਏ ਪ੍ਰਤੀ ਵਿਦਿਆਰਥਣ ਕਰ ਦਿੱਤਾ ਗਿਆ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਸਰਕਾਰ ਉਕਤ ਟੈਸਟ ਕਰਵਾਉਣ ਲਈ ਕੰਪਨੀ ਨੂੰ ਪ੍ਰਤੀ ਵਿਦਿਆਰਥਣ 700 ਰੁਪਏ ਅਦਾ ਕਰਦੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀਆਂ ਗਈਆਂ ਰਿਕਾਰਡਿੰਗਜ਼  ਅਨੁਸਾਰ, ਮੁਲਜ਼ਮ ਵਿਰੁੱਧ ਦੋਸ਼ ਸੱਚ ਪਾਏ ਗਏ।

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਦੌਰਾਨ ਹੋਰ ਸ਼ੱਕੀ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ੜਤਾਲ ਕੀਤੀ ਜਾਵੇਗੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


Vigilance-Bureau-Arrests-Science-Master-cum-legal-Advisor-For-Demanding-Bribe



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱ
*6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈ
*ਚਿੱਟੇ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ਯੁੱਧ ਨਸ਼ਿਆਂ ਵਿਰੁੱਧ ਮ
*ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਬਰਾ
*ਭਗਵੰਤ ਮਾਨ ਸਰਕਾਰ ਦਾ ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂ
*ਕੌਮੀ ਡਾਕਟਰ ਦਿਵਸ ਮੌਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਡਾਕਟਰ
ਕਣਕ ਦਾ ਬੀਜ਼ ਬਣਾਉਣ ਵਾਲੀਆਂ ਬੀਜ਼ ਫੈਕਟਰੀਆਂ ਵਲੋਂ ਸ਼ਰਕਾਰੀ ਖਜਾਨੇ
*ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ
ਪੰਜਾਬ ਰਾਜ ਵਿੱਚ 97.44 ਫੀਸਦ ਗਣਨਾ ਫਾਰਮਾਂ ਦੀ ਵੰਡ ਹੋਈ: ਸੀ.ਈ
ਪ੍ਰਧਾਨ ਮੰਤਰੀ ਰਾਮ ਮੰਦਰ ਵਿੱਚ ਚੰਦਾ ਚੋਰੀ ਦੇ ਅਸਲੀ ਗੁਨਾਹਗਾਰਾ
ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿ
ਮਿਸ਼ਨ ਕਲੀਨ ਪੰਜਾਬ ਤਹਿਤ ਬਠਿੰਡਾ ਵਿੱਚ ਵਿਸ਼ੇਸ਼ ਸਫ਼ਾਈ ਤੇ ਜਾਗ
*ਰਿਸ਼ਵਤ ਮੰਗਣ ਦੇ ਦੋਸ਼ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ
ਮਾਨਸੂਨ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਜ਼ਮੀਨੀ ਜਾ
*ਪੰਜਾਬ ਪੁਲਿਸ ਨੇ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਭਰ ਦੇ ਪੁਲਿਸ ਥ
ਜਾਲੀ ਅਤੇ ਫਰਜ਼ੀ ਐਨਓਸੀਆਂ: ਵਸੀਕਾ ਨਵੀਸ ਤੇ ਸਾਬਕਾ ਸਰਪੰਚ ਸਮੇ
*ਗੋਬਰ ਸੁੱਟਣ ਵਾਲੇ ਡੇਅਰੀ ਮਾਲਕਾਂ ਦੁਆਲੇ ਕੱਸੋ ਸ਼ਿਕੰਜਾ; ਲੋੜ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50769275

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us