*ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ*

Jul5,2026 | Jagrati Lahar Bureau | Chandigarh


*—ਪੁਲਿਸ ਟੀਮਾਂ ਨੇ 254 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*

*—ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ*

*—ਯੁੱਧ ਨਸ਼ਿਆਂ ਵਿਰੁੱਧ ਦੇ 491ਵੇਂ ਦਿਨ 103 ਨਸ਼ਾ ਤਸਕਰ 14.6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ*

ਸੂਬੇ ਵਿੱਚ ਚੱਲ ਰਹੀ ਫੈਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 166ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 704 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

166ਵੇਂ ਦਿਨ, ਪੁਲਿਸ ਟੀਮਾਂ ਨੇ 405 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 44102 ਹੋ ਗਈ ਹੈ।

ਇਸ ਤੋਂ ਇਲਾਵਾ, 254 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 491ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 14.6 ਕਿਲੋਗ੍ਰਾਮ ਹੈਰੋਇਨ, 600 ਗ੍ਰਾਮ ਅਫੀਮ, 25 ਕਿਲੋਗ੍ਰਾਮ ਭੁੱਕੀ, 833 ਨਸ਼ੀਲੀਆਂ ਗੋਲੀਆਂ ਅਤੇ 13380 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ  ਹੈ। ਇਸ ਦੇ ਨਾਲ, ਸਿਰਫ 491 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 71,864 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਪੰਜ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।


Day-166-Of-Gangstran-Te-Vaar-Punjab-Police-Conducts-704-Raids



TOP HEADLINES


ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ
ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾ
*ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ਮੁੱਖ
ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ), ਲੁਧਿਆਣਾ ਵੱਲੋਂ ਕੱਢਿਆ ਗਿਆ
ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ
ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵ
ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਰਾਜਪਾਲ ਨੂੰ ਆਊਟਸੋਰਸ ਮੁਲਾਜ਼ਮ
ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ,
ਪੰਜਾਬ ਸਰਕਾਰ ਵੱਲੋਂ ਡੇਅਰੀ ਫਾਰਮਰਾਂ/ਦੁੱਧ ਉਤਪਾਦਕਾਂ ਨੂੰ ਵੱਡਾ
ਵਿਦਿਆਰਥੀਆਂ ਨੂੰ ਜਿੱਤ ਦੀ ਵਧਾਈ, ਪੇਪਰ ਲੀਕ ਮਾਮਲੇ ਵਿੱਚ ਸਖ਼ਤ
ਇੰਨੋਸੈਂਟ ਹਾਰਟਸ ਵੱਲੋਂ ਦਿਸ਼ਾ–ਐਨ ਇਨੀਸ਼ੀਏਟਿਵ ਦੇ ਤਹਿਤ ਹਾਰਟ,
ਸੁਲਤਾਨਪੁਰ ਲੋਧੀ ਨੇ ਐਸ.ਆਈ.ਆਰ. ਦੇ ਇਨਿਊਮਰੇਸ਼ਨ ਫਾਰਮਾਂ ਦਾ 10
*ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲ
ਡਾ. ਦਵਾਰਕਾ ਨਾਥ ਕੋਟਨਿਸ ਹੈਲਥ ਐਂਡ ਐਜੂਕੇਸ਼ਨ ਸੈਂਟਰ ਵੱਲੋਂ ਸਰ
ਬੀਣੇਵਾਲ ਕਿਡਨੈਪ-ਕਤਲ ਮਾਮਲਾ: ਗੜ੍ਹਸ਼ੰਕਰ ਪੁਲਿਸ ਨੇ ਤਿੰਨ ਨੌਜਵ
*ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰ
*ਮਾਨਸਾ ਵਿੱਚ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ* *ਜ਼ਿਲ੍ਹਾ
ਨਹਿਰ 'ਚ ਸ਼ਰਾਬ ਨਾਲ ਭਰੀ ਗੱਡੀ ਡਿੱਗਣ ਨਾਲ 2 ਨੌਜਵਾਨ ਲਾਪਤਾ: ਠ
ਮੋਹਾਲੀ ਪੁਲੀਸ ਵਲੋਂ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੇ ਖਿਲਾਫ
*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਮਿਸ਼ਨ ਹਰਿਆਲੀ 202

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51098859

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us