*ਸ੍ਰੀ ਸਵਪਨ ਸ਼ਰਮਾ* , ਆਈ.ਪੀ.ਐਸ., ਕਮਿਸ਼ਨਰ ਪੁਲਿਸ, ਲੁਧਿਆਣਾ ਜੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਡਿਪਟੀ ਕਮਿਸ਼ਨਰ ਪੁਲਿਸ *ਸ੍ਰੀ ਹਰਪਾਲ ਸਿੰਘ* , ਪੀ.ਪੀ.ਐਸ. ਜੀ ਦੀ ਨਿਗਰਾਨੀ ਹੇਠ, *ਸ੍ਰੀ ਵੈਭਵ ਸਹਿਗਲ* , ਪੀ.ਪੀ.ਐਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਅਤੇ *ਸ੍ਰੀ ਹਰਜਿੰਦਰ ਸਿੰਘ* , ਪੀ.ਪੀ.ਐਸ., ਸਹਾਇਕ ਕਮਿਸ਼ਨਰ ਪੁਲਿਸ, ਸਾਈਬਰ ਕ੍ਰਾਈਮ, ਲੁਧਿਆਣਾ ਜੀ ਦੀ ਜੇਰੇ ਅਗਵਾਈ ਵਿੱਚ ਥਾਣਾ ਸਾਈਬਰ ਕ੍ਰਾਈਮ ਲੁਧਿਆਣਾ ਦੀ ਟੀਮ ਨੇ ਐੱਸ.ਆਈ. ਹਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਮੁਕੱਦਮਾ ਨੰਬਰ 36/2025 ਦੇ ਲੋੜੀਂਦੇ ਦੋਸ਼ੀ ਗੌਤਮ ਪੁੰਨੀਆਂ ਨੂੰ ਮਿਤੀ 09-07-2026 ਨੂੰ ਜ਼ਿਲ੍ਹਾ ਕਠੂਆ (ਜੰਮੂ-ਕਸ਼ਮੀਰ) ਤੋਂ ਛਾਪੇਮਾਰੀ ਕਰਕੇ ਗ੍ਰਿਫ਼ਤਾਰ ਕੀਤਾ।
ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਸ਼ੀ ਨੇ ਆਪਣੇ ਹੋਰ ਸਾਥੀਆਂ ਨਾਲ ਮਿਲੀਭੁਗਤ ਕਰਕੇ ਇੱਕ ਸੀਨੀਅਰ ਸਿਟੀਜ਼ਨ ਨੂੰ ਡਿਜ਼ੀਟਲ ਅਰੇਸਟ ਹੋਣ ਦਾ ਡਰ ਦਿਖਾ ਕੇ ਧੋਖੇ ਨਾਲ ਕਰੀਬ 20 ਲੱਖ ਰੁਪਏ ਆਪਣੇ ਖਾਤੇ ਵਿੱਚ ਟਰਾਂਸਫਰ ਕਰਵਾ ਕੇ ਠੱਗੀ ਮਾਰੀ ਸੀ।
ਦੋਸ਼ੀ ਨੂੰ ਮਿਤੀ 10-07-2026 ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਦੋਸ਼ੀ ਪਾਸੋਂ ਪੁੱਛਗਿੱਛ ਜਾਰੀ ਹੈ।
ਇਸ ਮਾਮਲੇ ਨਾਲ ਸੰਬੰਧਿਤ ਹੋਰ ਦੋਸ਼ੀਆਂ ਦੀ ਭਾਲ ਲਈ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਮਾਮਲੇ ਨਾਲ ਸਬੰਧਤ ਡਿਜ਼ੀਟਲ ਸਬੂਤਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈl