ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਨੇ ਜਾਂਚ ਕੀਤੀ ਸ਼ੁਰੂ
Jul14,2026
| Ravinder Singh Dhillon | Fatehgarh Sahib
ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਤੂਰਾਂ ਵਿਖੇ ਇੱਕ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਮੇਵਾ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਬਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾਇਆ ਗਿਆ ਹੈ।
ਡੀਐਸਪੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੁਲਿਸ ਵੱਲੋਂ ਘਟਨਾ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਯਤਨ ਜਾਰੀ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਮੇਵਾ ਸਿੰਘ ਖ਼ਿਲਾਫ਼ ਸਾਲ 2007 ਵਿੱਚ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਨਾਲ ਸੰਬੰਧਿਤ ਇੱਕ ਮਾਮਲਾ ਦਰਜ ਹੋਇਆ ਸੀ, ਜਿਸ ਵਿੱਚ ਉਹ ਜੇਲ੍ਹ ਵੀ ਰਹਿ ਕੇ ਆਇਆ ਸੀ। ਹਾਲਾਂਕਿ, ਪੁਲਿਸ ਅਨੁਸਾਰ ਉਸ ਤੋਂ ਬਾਅਦ ਉਸ ਦੇ ਖ਼ਿਲਾਫ਼ ਕੋਈ ਹੋਰ ਅਪਰਾਧਿਕ ਮਾਮਲਾ ਦਰਜ ਨਹੀਂ ਹੋਇਆ।
ਫਿਲਹਾਲ ਪੁਲਿਸ ਵੱਲੋਂ ਕਤਲ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ।
Fatehgarh-Sahib-News-