ਮੋਹਾਲੀ ਪੁਲੀਸ ਵੱਲੋਂ ਚਾਰ ਪਿਸਤੌਲਾਂ, ਜਿੰਦਾ ਕਾਰਤੂਸ ਅਤੇ ਮੈਗਜੀਨ ਸਮੇਤ ਤਿੰਨ ਵਿਅਕਤੀ ਕਾਬੂ
Jul16,2026
| Gurvinder Singh | Mohali
ਮੋਹਾਲੀ 16 ਜੁਲਾਈ
ਗੁਰਵਿੰਦਰ ਸਿੰਘ
ਮੋਹਾਲੀ ਪੁਲੀਸ ਨੇ ਦੋ ਪਿਸਤੌਲਾਂ ਅਤੇ ਸੱਤ ਜਿੰਦਾ ਕਾਰਤੂਸਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਦੀਆਂ ਹਦਾਇਤਾਂ ਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਥਾਣਾ ਸੋਹਾਣਾ ਦੀ ਪੁਲੀਸ ਵਲੋਂ ਗਸ਼ਤ ਦੌਰਾਨ ਲਾਂਡਰਾ ਬਨੂੰੜ ਸੜਕ ਤੇ ਇੱਕ ਮੋਨਾ ਨੌਜਵਾਨ ਸੜਕ ਕਿਨਾਰੇ ਮੋਟਰਸਾਈਕਲ ਤੇ ਖੜਾ ਸੀ ਜਿਹੜਾ ਪੁਲੀਸ ਨੂੰ ਦੇਖ ਕੇ ਮੋਟਰਸਾਈਕਲ ਸੁੱਟ ਕੇ ਭੱਜਣ ਲੱਗਾ ਸੀ, ਪਰੰਤੂ ਪੁਲੀਸ ਟੀਮ ਵਲੋਂ ਉਸਨੂੰ ਕਾਬੂ ਕਰ ਲਿਆ ਗਿਆ। ਉਹਨਾਂ ਦੱਸਿਆ ਕਿ ਤਲਾਸ਼ੀ ਲੈਣ ਤੇ ਉਸ ਦੇ ਕਬਜ਼ੇ ਵਿੱਚੋਂ ਦੋ ਪਿਸਤੌਲਾਂ, ਸੱਤ ਜਿੰਦਾ ਕਾਰਤੂਸ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ। ਪੁੱਛਗਿਛ ਕਰਨ ਤੇ ਉਸਨੇ ਆਪਣਾ ਨਾਮ ਰਾਮੂ ਵਾਸੀ ਬਰੇਲੀ ਉੱਤਰ ਪ੍ਰਦੇਸ਼, ਹਾਲ ਵਾਸੀ ਮੁਬਾਰਕਪੁਰ (ਡੇਰਾਬੱਸੀ) ਦੱਸਿਆ। ਉਹਨਾਂ ਦੱਸਿਆ ਕਿ ਇਸ ਸਬੰਧੀ ਅਸਲਾ ਐਕਟ ਦੀ ਧਾਰਾ 25/54/59 ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਮੁਲਜ਼ਮ ਰਾਮੂ ਤੋਂ ਪੁੱਛਗਿੱਛ ਦੇ ਆਧਾਰ ਤੇ ਮਿਲੀ ਜਾਣਕਾਰੀ ਤੇ ਕਾਰਵਾਈ ਕਰਦਿਆਂ ਅਭਿਸ਼ੇਕ ਵਾਸੀ ਡੇਰਾਬੱਸੀ ਅਤੇ ਲਵਪ੍ਰੀਤ ਨੂੰ ਗ੍ਰਿਫਤਾਰ ਕਰਕੇ ਅਭਿਸ਼ੇਕ ਦੇ ਕਬਜ਼ੇ ਤੋਂ ਇੱਕ 32 ਬੋਰ ਪਿਸਟਲ ਅਤੇ ਦੋ ਜਿੰਦਾ ਕਾਰਤੂਸ ਅਤੇ ਇੱਕ 315 ਬੋਰ ਦਾ ਦੇਸੀ ਬਰਾਮਦ ਕੀਤਾ ਗਿਆ। ਉਹਨਾਂ ਦੱਸਿਆ ਕਿ ਪੁਲੀਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਆਸ ਹੈ।
Mohali-Police-Arrested-Acused