*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ; 5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ*

Jul18,2026 | Jagrati Lahar Bureau | Chandigarh /amritsar



*— ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਅਪਰਾਧਿਕ ਤੱਤਾਂ ਨੂੰ ਡਿਲੀਵਰ ਕੀਤੀਆਂ ਜਾਣੀਆਂ ਸਨ: ਡੀਜੀਪੀ ਗੌਰਵ ਯਾਦਵ*

*— ਹੋਰ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਸੰਧੂ (30) ਵਾਸੀ ਰਾਮਬਾਗ, ਅੰਮ੍ਰਿਤਸਰ; ਸੁਨੀਲ ਸਰੋਜ (40), ਵਾਸੀ ਖਾਈ ਮੁਹੱਲਾ, ਅੰਮ੍ਰਿਤਸਰ; ਹਰਵਿੰਦਰ ਸਿੰਘ ਉਰਫ਼ ਚਮਕੌਰ (32) ਅਤੇ ਵੰਸ਼ ਸਿੰਘ (40), ਦੋਵੇਂ ਵਾਸੀ ਪਿੰਡ ਛੀਦਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਅਕਾਸ਼ ਸੰਧੂ, ਸੁਨੀਲ ਸਰੋਜ ਅਤੇ ਹਰਵਿੰਦਰ ਉਰਫ਼ ਚਮਕੌਰ ਆਦਤਨ ਅਪਰਾਧੀ ਹਨ ਜਿਨ੍ਹਾਂ ਵਿਰੁੱਧ ਪਹਿਲਾਂ ਹੀ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ, ਪੁਲਿਸ ਟੀਮ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਖੇਤਰ ਵਿੱਚ ਅਪਰਾਧਿਕ ਤੱਤਾਂ ਨੂੰ ਡਿਲੀਵਰ ਕਰਨ ਲਈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਅਧਾਰ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਦੋਸ਼ੀ ਆਕਾਸ਼ ਸੰਧੂ ਨੂੰ 192 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਜਦੋਂ ਕਿ ਉਸਦੇ ਖੁਲਾਸੇ ਦੇ ਆਧਾਰ 'ਤੇ ਹੋਰ 776 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ, ਦੋਸ਼ੀ ਆਕਾਸ਼ ਸੰਧੂ ਨੇ ਖੁਲਾਸਾ ਕੀਤਾ ਕਿ ਉਸਨੇ ਇਹ ਹੈਰੋਇਨ ਦੋਸ਼ੀ ਸੁਨੀਲ ਸਰੋਜ ਤੋਂ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਸੁਨੀਲ ਸਰੋਜ ਨੂੰ 4.589 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ।

ਸੀਪੀ ਨੇ ਦੱਸਿਆ ਕਿ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂ, ਹਰਵਿੰਦਰ ਸਿੰਘ ਉਰਫ਼ ਚਮਕੌਰ ਅਤੇ ਵੰਸ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਹਰਵਿੰਦਰ ਉਰਫ਼ ਚਮਕੌਰ ਥਾਣਾ ਛੇਹਰਟਾ ਵਿਖੇ ਦਰਜ ਵਪਾਰਕ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਸਬੰਧੀ ਇੱਕ ਕੇਸ ਵਿੱਚ ਵੀ ਲੋੜੀਂਦਾ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਗ੍ਰਿਫ਼ਤਾਰ ਮੁਲਜ਼ਮ ਹਰਵਿੰਦਰ ਉਰਫ਼ ਚਮਕੌਰ ਅਤੇ ਵੰਸ਼ ਸਿੰਘ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਇੱਕੋ ਪਿੰਡ ਦੇ ਵਸਨੀਕ ਹਨ ਜੋ ਸਰਹੱਦ ਪਾਰੋਂ ਨਾਰਕੋ ਅਤੇ ਹਥਿਆਰ ਤਸਕਰੀ ਸਬੰਧੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਵਿੱਚ ਉਨ੍ਹਾਂ ਦੀ ਰਣਨੀਤਕ ਭੂਮਿਕਾ ਨੂੰ ਦਰਸਾਉਂਦਾ ਹੈ।

ਇਸ ਸਬੰਧੀ, ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ ਜਿਹਨਾਂ ਵਿੱਚੋਂ ਪਹਿਲਾ ਕੇਸ ਐਫਆਈਆਰ ਨੰਬਰ 200 ਮਿਤੀ 04.07.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਧੀਨ ਥਾਣਾ ਇਸਲਾਮਾਬਾਦ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰਬਰ 154 ਮਿਤੀ 08.07.2026 ਨੂੰ ਆਰਮਜ਼ ਐਕਟ ਦੀ ਧਾਰਾ 25(6,7,8) ਅਧੀਨ ਥਾਣਾ ਛੇਹਰਟਾ ਵਿਖੇ ਦਰਜ ਕੀਤਾ ਗਿਆ ਹੈ।


Four-Linked-To-Cross-border-Drug-And-Arms-Smuggling-Network-Held-



TOP HEADLINES


*ਆਪ ਦੀ ਪਹਿਲੀ ਪ੍ਰਾਥਮਿਕਤਾ ਸਿੱਖਿਆ-ਸਿਹਤ, ਪਹਿਲਾਂ ਦਿੱਲੀ 'ਚ ਸ
ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛ
*ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈ
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿ
*ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮ
ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਕੀਤੀ ਮੁਲਾਕ
*ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾ
ਡਾ. ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਨਿਯੁਕਤ ਕੀਤੇ
*ਗੈਂਗਸਟਰਾਂ 'ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 53
*ਮਸ਼ਾਲ ਮਾਰਚ ਦੇ ਲੁਧਿਆਣਾ ਪੁੱਜਣ ’ਤੇ ਗੁਰੂ ਨਾਨਕ ਸਟੇਡੀਅਮ ’ਚ
*ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲ
ਐਸਪੀ (ਡੀ) ਪਵਨਜੀਤ ਨੂੰ ਮੁੱਖ ਮੰਤਰੀ ਮੈਡਲ ਨਾਲ ਕੀਤਾ ਗਿਆ ਸਨਮਾ
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਇਲੈਕਟ੍ਰਾਨਿਕ ਗੋਦਾਮ ਨੂੰ ਲੱਗੀ ਭਿ
ਸ਼ਹੀਦ ਨਿਰਮਲ ਸਿੰਘ ਦੀ ਸ਼ਹਾਦਤ ਨੂੰ ਸਿਜਦਾ, ਵਿਧਾਇਕ ਅਮਰਗੜ੍ਹ ਪ
ਪੰਜਾਬ 'ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤ
ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-4 ਤਹਿਤ ਮਸ਼ਾਲ ਮਾਰਚ ਦਾ ਮਾਲੇਰਕ
ਸੀਆਈਡੀ ਲੁਧਿਆਣਾ ਦੇ ਸਬ ਇੰਸਪੈਕਟਰ ਕਰਮਜੀਤ ਸਿੰਘ ਨੂੰ ਮੁੱਖ ਮੰਤ
*ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 5
ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51413321

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us