*ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ 129 ਗੁੰਮ ਤੇ ਚੋਰੀ ਹੋਏ ਮੋਬਾਇਲ ਅਸਲ ਮਾਲਕਾਂ ਨੂੰ ਕੀਤੇ ਵਾਪਸ*

Jul18,2026 | Ravinder Singh Dhillon | Khanna


*ਮੋਬਾਇਲ ਗੁੰਮ ਜਾਂ ਚੋਰੀ ਹੋਣ 'ਤੇ ਤੁਰੰਤ ਸਾਂਝ ਕੇਂਦਰ ਵਿੱਚ ਰਿਪੋਰਟ ਕਰੋ: ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ*
*ਐਸ.ਐਸ.ਪੀ. ਖੰਨਾ ਨੇ ਲੋਕਾਂ ਨੂੰ ਸਾਈਬਰ ਧੋਖਾਧੜੀ ਤੋਂ ਬਚਾਅ ਲਈ ਵੀ ਲੋਕਾਂ ਨੂੰ ਕੀਤਾ ਜਾਗਰੂਕ*
*1930 ਹੈਲਪਲਾਈਨ 'ਤੇ ਤੁਰੰਤ ਸ਼ਿਕਾਇਤ ਕਰੋ, ਸਾਈਬਰ ਠੱਗੀ ਤੋਂ ਬਚੋ: ਡਾ. ਦਰਪਣ ਆਹਲੂਵਾਲੀਆ*
ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਚੋਰੀ ਅਤੇ ਗੁੰਮ ਹੋਏ 129 ਮੋਬਾਇਲ ਫੋਨ ਬਰਾਮਦ ਕਰਕੇ ਅੱਜ ਉਨ੍ਹਾਂ ਦੇ ਅਸਲ ਮਾਲਕਾਂ ਦੇ ਸਪੁਰਦ ਕੀਤੇ ਗਏ। ਇਸ ਮੌਕੇ ਮੋਬਾਇਲ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਪੰਜਾਬ ਪੁਲਿਸ ਦਾ ਧੰਨਵਾਦ ਕਰਦਿਆਂ ਇਸ ਮੁਹਿੰਮ ਦੀ ਸ਼ਲਾਘਾ ਕੀਤੀ।
ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਮੋਬਾਇਲ ਫੋਨ ਚੋਰੀ ਜਾਂ ਗੁੰਮ ਹੋ ਜਾਂਦਾ ਹੈ ਤਾਂ ਉਹ ਬਿਨਾਂ ਦੇਰੀ ਆਪਣੇ ਨਜ਼ਦੀਕੀ ਸਾਂਝ ਕੇਂਦਰ ਵਿੱਚ ਰਿਪੋਰਟ ਦਰਜ ਕਰਵਾਏ। ਇਸ ਤੋਂ ਬਾਅਦ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੀ ਸਹਾਇਤਾ ਨਾਲ ਕੇਂਦਰੀ ਉਪਕਰਣ ਪਛਾਣ ਰਜਿਸਟਰ (ਸੀ.ਈ.ਆਈ.ਆਰ.) ਪੋਰਟਲ 'ਤੇ ਫੋਨ ਨੂੰ ਬਲਾਕ ਕਰਵਾਇਆ ਜਾ ਸਕਦਾ ਹੈ, ਜਿਸ ਨਾਲ ਉਸ ਦੀ ਦੁਰਵਰਤੋਂ ਰੋਕੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਕੀਤਾ ਗਿਆ ਫੋਨ ਸਰਚ 'ਤੇ ਆ ਜਾਂਦਾ ਹੈ ਅਤੇ ਜਿਵੇਂ ਹੀ ਕੋਈ ਵਿਅਕਤੀ ਉਸ ਦੀ ਵਰਤੋਂ ਕਰਦਾ ਹੈ ਤਾਂ ਪੁਲਿਸ ਨੂੰ ਉਸ ਬਾਰੇ ਜਾਣਕਾਰੀ ਮਿਲ ਜਾਂਦੀ ਹੈ, ਜਿਸ ਨਾਲ ਫੋਨ ਦੀ ਰਿਕਵਰੀ ਸੰਭਵ ਹੋ ਜਾਂਦੀ ਹੈ।
ਉਨ੍ਹਾਂ 129 ਮੋਬਾਇਲ ਫੋਨ ਪ੍ਰਾਪਤ ਕਰਨ ਵਾਲੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਬੰਧਤ ਸਾਂਝ ਕੇਂਦਰ ਵਿੱਚ ਜਾ ਕੇ ਆਪਣੇ ਮੋਬਾਇਲ ਫੋਨ ਅਨਲਾਕ ਕਰਵਾਉਣ, ਤਾਂ ਜੋ ਉਹ ਮੁੜ ਸਹੀ ਢੰਗ ਨਾਲ ਚੱਲ ਸਕਣ।
ਐਸ.ਐਸ.ਪੀ. ਖੰਨਾ ਨੇ ਸਾਈਬਰ ਧੋਖਾਧੜੀ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ ਕਿਸੇ ਨਾਲ ਆਨਲਾਈਨ ਵਿੱਤੀ ਧੋਖਾਧੜੀ ਹੁੰਦੀ ਹੈ ਤਾਂ ਉਹ ਤੁਰੰਤ 1930 ਟੋਲ-ਫ੍ਰੀ ਹੈਲਪਲਾਈਨ 'ਤੇ ਕਾਲ ਕਰਨ ਜਾਂ ਸਾਈਬਰ ਕ੍ਰਾਈਮ ਪੁਲਿਸ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਸਾਈਬਰ ਧੋਖਾਧੜੀ ਦੇ ਪਹਿਲੇ ਕੁਝ ਘੰਟੇ "ਗੋਲਡਨ ਆਵਰ" ਹੁੰਦੇ ਹਨ। ਇਸ ਸਮੇਂ ਦੌਰਾਨ ਸ਼ਿਕਾਇਤ ਦਰਜ ਹੋਣ 'ਤੇ ਧੋਖਾਧੜੀ ਰਾਹੀਂ ਟਰਾਂਸਫਰ ਹੋਈ ਰਕਮ ਨੂੰ ਲੌਕ ਕਰਕੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਪੀੜਤ ਦੇ ਖਾਤੇ ਵਿੱਚ ਵਾਪਸ ਕਰਵਾਉਣ ਦੀ ਸੰਭਾਵਨਾ ਕਾਫ਼ੀ ਵੱਧ ਜਾਂਦੀ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਈਬਰ ਅਪਰਾਧਾਂ ਤੋਂ ਸਚੇਤ ਰਹਿਣ, ਕਿਸੇ ਵੀ ਅਣਜਾਣ ਵਿਅਕਤੀ ਨਾਲ ਆਪਣੀ ਬੈਂਕਿੰਗ ਜਾਂ ਓ.ਟੀ.ਪੀ ਸਬੰਧੀ ਜਾਣਕਾਰੀ ਸਾਂਝੀ ਨਾ ਕਰਨ ਅਤੇ ਕਿਸੇ ਵੀ ਸ਼ੱਕੀ ਘਟਨਾ ਦੀ ਤੁਰੰਤ ਸੂਚਨਾ ਪੰਜਾਬ ਪੁਲਿਸ ਨੂੰ ਦੇਣ।

Ssp-Khanna-Dr-Darpan-Ahluwalia-Ips



TOP HEADLINES


ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 5
*‘ਮੁੱਖ ਮੰਤਰੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਦਾ ਸਭ ਤੋਂ ਵੱਧ
*ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ
*ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ 129 ਗੁੰਮ ਤੇ ਚੋਰੀ
*ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਵੱਲੋਂ ਪੰਜਾਬ ਵਿੱਚ ਨੌਜ਼ਵ
*ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਤੀਜਾ ਜ਼ਿਲ੍ਹਾ
ਪ੍ਰਧਾਨ ਮੰਤਰੀ ਮੋਦੀ ਪੰਜਾਬ ਦੇ ਅਸਲ ਮੁੱਦਿਆਂ ਦਾ ਜਵਾਬ ਦੇਣ ਵਿੱ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਸੀਨ
ਪੰਜਾਬ ਭਾਜਪਾ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ​ਸੁਨੀਲ ਮੋਦ
*ਸੀ.ਈ.ਓ. ਪੰਜਾਬ ਨੇ ਧਰਮਕੋਟ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕਿਆਂ
ਸਵਰਗਵਾਸੀ ਸ੍ਰੀਮਤੀ ਮਨੋਰਮਾ ਮੇਅਰ ਦੀ ਯਾਦ ਵਿੱਚ ਰੱਖੀ ਗਈ ਅਰਦਾਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਦੌਰਾ ਪੂਰੀ ਤਰ੍ਹਾਂ ਫਲਾ
*ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ
ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ
ਸ੍ਰੀ ਰਾਮ ਮੰਦਰ ਚੰਦਾ-ਚੋਰੀ ਕਰਨ ਵਾਲਿਆਂ ਦਾ ਸਭ ਤੋਂ ਵੱਡਾ ਆਗੂ
*ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ
ਬਾਦਲ ਦਾ 'ਧਰਮ ਯੁੱਧ ਮੋਰਚਾ' ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ
257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾ
*19 ਜੁਲਾਈ (ਐਤਵਾਰ) ਨੂੰ ਲੱਗਣ ਵਾਲੇ ਵਿਸ਼ੇਸ਼ ਐਸ.ਆਈ.ਆਰ.-2026

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51016196

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us