ਆਮ ਆਦਮੀ ਪਾਰਟੀ ਦੇ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ

Jul22,2026 | Vikas Sood | Hoshiarpur


ਰੰਜਿਸ਼ ਦੇ ਚੱਲਦਿਆਂ ਵਾਰਦਾਤ ਨੂੰ ਦਿੱਤਾ ਅੰਜਾਮ। 

ਇੱਕ ਮੁਲਜ਼ਮ ਲੋਕਾਂ ਨੇ ਕੀਤਾ ਕਾਬੂ, ਬਾਕੀ ਫ਼ਰਾਰ।

ਹੁਸ਼ਿਆਰਪੁਰ ਦੇ ਨੇੜਲੇ ਪਿੰਡ ਆਨੰਦਗੜ੍ਹ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਿੰਡ ਦੇ ਮੌਜੂਦਾ ਆਮ ਆਦਮੀ ਪਾਰਟੀ ਦੇ ਸਰਪੰਚ ਸਤਪਾਲ ਸਿੰਘ ਮਿੰਟਾ ਦਾ ਪਿੰਡ ਦੇ ਹੀ ਕੁਝ ਨੌਜਵਾਨਾਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਮ੍ਰਿਤਕ ਸਰਪੰਚ ਦੇ ਬੇਟੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਲ ਦੇ ਪਿੰਡ ਦੇ ਹੀ ਕੁਝ ਨੌਜਵਾਨਾਂ ਦਾ ਆਪਸੀ ਝਗੜਾ ਹੋਇਆ ਸੀ, ਜਿਸ ਦਾ ਸਰਪੰਚ ਸਤਪਾਲ ਸਿੰਘ ਨੇ ਰਾਜ਼ੀਨਾਮਾ ਕਰਵਾਇਆ ਸੀ। ਇਸੇ ਰਾਜ਼ੀਨਾਮੇ ਦੀ ਰੰਜਿਸ਼ ਰੱਖਦਿਆਂ ਅੱਜ ਕੁਝ ਨੌਜਵਾਨਾਂ ਨੇ ਰੰਜਿਸ਼ ਤਹਿਤ ਸਰਪੰਚ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪਹਿਲਾਂ ਆਪਣੀ ਗੱਡੀ ਸਰਪੰਚ ਦੇ ਉੱਪਰ 2-3 ਵਾਰ ਚੜ੍ਹਾਈ ਅਤੇ ਬਾਅਦ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਘਟਨਾ ਦੀ ਇਤਲਾਹ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਿਟੀ ਨੇ ਦੱਸਿਆ ਘਟਨਾ ਤੋਂ ਬਾਅਦ ਮੁੱਖ ਦੋਸ਼ੀ ਭੱਜਣ ਵਿੱਚ ਕਾਮਯਾਬ ਹੋ ਗਏ ਹਨ। ਹਾਲਾਂਕਿ, ਹਮਲਾਵਰਾਂ ਦੀ ਗੱਡੀ ਚਲਾ ਰਹੇ ਇੱਕ ਨੌਜਵਾਨ ਨੂੰ ਮੌਕੇ 'ਤੇ ਮੌਜੂਦ ਸਥਾਨਕ ਲੋਕਾਂ ਵੱਲੋਂ ਕਾਬੂ ਕਰ ਲਿਆ ਗਿਆ ਸੀ। ਝੜਪ ਦੌਰਾਨ ਉਸ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਲਾਜ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫ਼ਰਾਰ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Aap-Party-Sarpanch-Murdred-Hoshiarpur-



TOP HEADLINES


ਭਾਰਤ-ਅਮਰੀਕਾ ਐੱਫਟੀਏ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵੱਲੋ
*ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾ
ਖੰਨਾ ਪੁਲਿਸ ਵੱਲੋ ਹਵਾਈ ਫਾਇਰ ਅਤੇ ਫਿਰੋਤੀ ਮੰਗਣ ਵਾਲੇ 02 ਦੋਸ਼
ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬ
ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ
*ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ
*ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ
*ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70
*ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ
ਆਮ ਆਦਮੀ ਪਾਰਟੀ ਦੇ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ
ਖੰਨਾ 'ਚ ਫੌਜੀ ਨੇ ਕੀਤੀ ਖੁਦਕੁਸ਼ੀ, ਘਰ ਅੰਦਰ ਪੱਖੇ ਨਾਲ ਲਟਕਦੀ
*ਗਲਾਡਾ ਦੀ ਵੱਡੀ ਕਾਰਵਾਈ: ਮਨਸੂਰਾ ਤੇ ਜੋਧਾਂ ਵਿੱਚ ਇੱਕ ਅਣਅਧਿਕ
*ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾ
ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜ
*ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹ
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰ
ਡੱਬਵਾਲੀ ਅਤੇ ਪਿੰਡ ਸੱਕਾ ਵਾਲੀ ’ਚ ਪਾਵਨ ਗੁਰਬਾਣੀ ਦੀ ਹੋਈ ਬੇਅਦ
*ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆ
*ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51049531

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us