ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਡੀ ਐੱਸ ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਦੋ ਡੀ.ਜੀ.ਪੀ ਕਮੈਂਡੇਸ਼ਨ ਡਿਸਕਾਂ ਨਾਲ ਸਨਮਾਨਿਤ*
Jul24,2026
| Ravinder Singh Dhillon | Khanna
ਖੰਨਾ, ਰਵਿੰਦਰ ਢਿੱਲੋਂ
ਖੰਨਾ ਪੁਲਿਸ ਦੇ ਅਧੀਨ ਸਬ-ਡਵੀਜ਼ਨ ਸਮਰਾਲਾ ਵਿਖੇ ਤਾਇਨਾਤ ਡੀ ਐੱਸ ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਸ਼ਲਾਘਾਯੋਗ ਕਾਰਗੁਜ਼ਾਰੀ ਲਈ ਡੀ.ਜੀ.ਪੀ ਕਮੈਂਡੇਸ਼ਨ ਦੋ ਡਿਸਕਾਂ
ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਪੁਲਿਸ ਦੇ ਡੀ.ਜੀ.ਪੀ ਗੌਰਵ ਯਾਦਵ ਵੱਲੋਂ ਪ੍ਰਦਾਨ ਕੀਤਾ ਗਿਆ, ਜਿਸਨੂੰ ਪੁਲਿਸ ਜ਼ਿਲ੍ਹਾ ਖੰਨਾ ਦੀ ਐਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਡੀ ਐੱਸ ਪੀ ਪ੍ਰਿਤਪਾਲ ਸਿੰਘ ਸੰਧੂ ਦੀ ਯੂਨੀਫਾਰਮ ‘ਤੇ ਡਿਸਕਾਂ ਲਗਾ ਕੇ ਰਸਮੀ ਤੌਰ ‘ਤੇ ਸਨਮਾਨਿਤ ਕੀਤਾ।
ਸਨਮਾਨ ਸਮਗਮ ਦੌਰਾਨ ਐਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਡੀ ਐੱਸ ਪੀ ਪ੍ਰਿਤਪਾਲ ਸਿੰਘ ਸੰਧੂ
ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਬਲ ਵਿੱਚ ਇਸ ਤਰ੍ਹਾਂ ਦੇ ਮਿਹਨਤੀ ਅਤੇ ਜ਼ਿੰਮੇਵਾਰ ਅਫ਼ਸਰ ਵਿਭਾਗ ਦੀ ਅਸਲੀ ਤਾਕਤ ਹੁੰਦੇ ਹਨ ਜੋ ਮੁਸ਼ਕਲ ਹਾਲਾਤਾਂ ਵਿੱਚ ਵੀ ਆਪਣੀ ਡਿਊਟੀ ਨੂੰ ਪਹਿਲ ਦਿੰਦੇ ਹਨ। ਡੀ ਐੱਸ ਪੀ ਪ੍ਰਿਤਪਾਲ ਸਿੰਘ ਸੰਧੂ ਦੀ ਮਿਹਨਤ ਅਤੇ ਸਮਰਪਣ ਹੋਰ ਪੁਲਿਸ ਮੁਲਾਜ਼ਮਾਂ ਲਈ ਵੀ ਪ੍ਰੇਰਣਾ ਸਰੋਤ ਹੈ।
ਇਸ ਸਮੇ ਖੰਨਾ ਪੁਲਸ ਜ਼ਿਲੇ ਵਿੱਚ ਤਾਇਨਾਤ ਅਫਸਰਾਂ ਨੇ ਡੀ ਐੱਸ ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਪੁਲਿਸ ਅਫਸਰਾਂ ਦਾ ਮਨੋਬਲ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਹੋਰ ਬਿਹਤਰ ਕੰਮ ਕਰਨ ਲਈ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿੱਚ ਸਖ਼ਤ ਮਿਹਨਤ ਅਤੇ ਇਮਾਨਦਾਰ ਸੇਵਾਵਾਂ ਨੂੰ ਹਮੇਸ਼ਾ ਸਨਮਾਨਿਤ ਕੀਤਾ ਜਾਂਦਾ ਹੈ।
ਡੀ ਐੱਸ ਪੀ ਪ੍ਰਿਤਪਾਲ ਸਿੰਘ ਸੰਧੂ
ਨੇ ਇਸ ਸਨਮਾਨ ਲਈ ਆਪਣੇ ਸੀਨੀਅਰ ਅਧਿਕਾਰੀਆਂ ਤੇ ਯੂਨੀਅਰ ਮੁਲਾਜ਼ਮਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵਧੇਰੇ ਲਗਨ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਪੂਰੀ ਨਿਸ਼ਠਾ ਨਾਲ ਕੰਮ ਕਰਦੇ ਰਹਿਣਗੇ। ਇਸ ਮੌਕੇ ਖੰਨਾ ਪੁਲਿਸ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ, ਜਿਨ੍ਹਾਂ ਨੇ
ਡੀ ਐੱਸ ਪੀ ਪ੍ਰਿਤਪਾਲ ਸਿੰਘ ਸੰਧੂ ਨੂੰ ਇਸ ਸਨਮਾਨ ‘ਤੇ ਵਧਾਈਆਂ ਦਿੱਤੀਆਂ।
Ssp-Khanna-Dr-Darpan-Ahluwalia-Ips-Dgp-Disk-Dsp-Pritpal-Singh-Sandhu