ਪੰਜਾਬ ਯੁਨੀਵਰਸਿਟੀ ਵਿੱਚ ਪੀ.ਐਚ.ਡੀ. ਰਿਸਰਚ ਸਕਾਲਰ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌਤ

Jul28,2026 | Gurvinder Singh Mohali | Chandigarh



ਵਿਦਿਆਰਥਣ ਦੀ ਮੌਤ ਕਾਰਨ ਰੋਹ ਵਿੱਚ ਆਏ ਵਿਦਿਆਰਥੀਆਂ ਵਲੋਂ ਵਿਰੋਧ ਪ੍ਰਦਰਸ਼ਨ

ਮੋਹਾਲੀ 28 ਜੁਲਾਈ 
ਗੁਰਵਿੰਦਰ ਸਿੰਘ

ਪੰਜਾਬ ਯੂਨੀਵਰਸਿਟੀ ਵਿੱਚ ਕਰੰਟ ਲੱਗਣ ਕਾਰਨ ਪੀ. ਐਚ. ਡੀ. ਰਿਸਰਚ ਸਕਾਲਰ ਵਿਦਿਆਰਥਣ ਜੋਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਗਰਲਜ਼ ਹਾਸਟਲ ਦੇ ਨੇੜੇ ਹੋਇਆ।

ਮ੍ਰਿਤਕ ਜੋਤੀ ਦੇ ਪਿਤਾ ਬੱਸ ਚਾਲਕ ਹਨ, ਜਿਨ੍ਹਾਂ ਨੇ ਆਪਣੀ ਧੀ ਦੇ ਸੁਫ਼ਨੇ ਪੂਰੇ ਕਰਨ ਲਈ ਉਸ ਨੂੰ ਪੰਜਾਬ ਯੂਨੀਵਰਸਿਟੀ ਭੇਜਿਆ ਸੀ। ਜੋਤੀ ਦੀ ਪੀ. ਐਚ. ਡੀ. ਇਕ ਮਹੀਨੇ ਵਿੱਚ ਖ਼ਤਮ ਹੋਣ ਵਾਲੀ ਸੀ। ਜੋਤੀ ਦਾ ਰਿਸ਼ਤਾ ਵੀ ਹੋ ਚੁੱਕਾ ਸੀ ਅਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਦਾ ਵਿਆਹ ਹੋਣ ਵਾਲਾ ਸੀ ਪਰ ਕਿਸਮਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ।

ਵਿਦਿਆਰਥਣ ਦੀ ਮੌਤ ਤੋਂ ਬਾਅਦ ਗੁੱਸੇ ਵਿੱਚ ਆਏ ਪੰਜਾਬ ਯੂਨੀਗਰਸਿਟੀ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਬੰਧਨ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪਹਿਲਾਂ ਵਿਦਿਆਰਥੀਆਂ ਵਲੋਂ ਬਿਜਲੀ ਵਿਭਾਗ ਦੇ ਐਕਸੀਅਨ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਬਿਜਲੀ ਪ੍ਰਣਾਲੀ ਵਿੱਚ ਲਾਪਰਵਾਹੀ ਦਾ ਦੋਸ਼ ਲਗਾਇਆ। ਵਿਦਿਆਰਥੀਆਂ ਨੇ ਹਾਦਸੇ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ, ਬਿਜਲੀ ਸੁਰੱਖਿਆ ਪ੍ਰਣਾਲੀ ਲਈ ਜਵਾਬਦੇਹੀ ਤੈਅ ਕਰਨ ਅਤੇ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ।

ਇਸ ਮੌਕੇ ਵਿਦਿਆਰਥੀਆਂ ਨੇ ਹੰਗਾਮਾ ਕੀਤਾ ਅਤੇ ਵੀ. ਸੀ. ਨੂੰ ਸਵਾਲ ਕੀਤਾ ਕਿ ਉਨ੍ਹਾਂ ਦਾ ਅੱਜ ਕਾਰਜਕਾਲ ਖ਼ਤਮ ਹੋਣ ਵਾਲਾ ਹੈ ਅਤੇ ਇਸ ਦੌਰਾਨ ਇਹ ਹਾਦਸਾ ਹੋਇਆ ਤਾਂ ਪੀ. ਯੂ ਪ੍ਰਸ਼ਾਸਨ ਵੱਲੋਂ ਕੌਣ ਜਿੰਮੇਵਾਰ ਹੈ। ਇਸ ਮੌਕੇ ਵੀ. ਸੀ. ਨੇ ਵਿਦਿਆਰਥੀਆਂ ਨੂੰ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਇਸ ਹਾਦਸੇ ਦੇ ਲਈ ਉਨ੍ਹਾਂ ਨੂੰ ਬਹੁਤ ਦੁੱਖ ਹੈ ਅਤੇ ਹਾਦਸੇ ਤੇ ਕਾਰਵਾਈ ਕਰਦੇ ਹੋਏ ਚਾਰ ਮੈਂਬਰੀ ਟੀਮਾਂ ਬਣਾਈਆਂ ਜਾਣਗੀਆਂ।

Punjab-University-Student-Death-



TOP HEADLINES


ਪੰਜਾਬ 'ਚ ਵੰਡਪਾਊ ਤਾਕਤਾਂ ਕਦੇ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕ
*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂ
ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨ
*ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪ੍ਰਾਈਵੇਟ ਸਕੂਲਾਂ ਵ
ਢਿੱਲੋਂ ਨੇ 13 ਜ਼ਖ਼ਮੀ ਸਫ਼ਾਈ ਕਰਮਚਾਰੀਆਂ ਨੂੰ ₹10,000-₹10,0
*ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ
*ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅ
ਪੰਜਾਬ ਯੁਨੀਵਰਸਿਟੀ ਵਿੱਚ ਪੀ.ਐਚ.ਡੀ. ਰਿਸਰਚ ਸਕਾਲਰ ਵਿਦਿਆਰਥਣ ਦ
ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ
29 ਜੁਲਾਈ (ਗੁਰੂ ਪੂਰਨਿਮਾ) ਤੋਂ ਪੰਜਾਬ ਭਾਜਪਾ ਸੂਬਾ ਭਰ ਵਿੱਚ
*ਪੈਸਾ ਸਹੀ ਹੱਥਾਂ ਤੱਕ ਪਹੁੰਚਿਆ: ਪੰਜਾਬ ਦੀਆਂ ਔਰਤਾਂ ਨੇ ਮੁੱਖ
*ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ
ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜ
*ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵ
ਅਮਰਨਾਥ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਡੂੰਘੀ ਖੱਡ ’ਚ ਪਲਟੀ;
ਹੁਣ Amritsar ਤੋਂ 27 ਦੇਸ਼ਾਂ ਦੀ ਡਾਇਰੈਕਟ ਫਲਾਈਟ, ਦੁਬਾਰਾ Che
ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲ
ਪੁਲੀਸ ਤੇ ਹਮਲਾ ਕਰਨ ਵਾਲੇ 3 ਨਸ਼ਾ ਤਸਕਰ ਮੁਕਾਬਲੇ ਤੋਂ ਬਾਅਦ ਕਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51139879

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us