*ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ*

Jul29,2026 | Jagrati Lahar Bureau | Amritsar/chandigarh



*ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ 1,137 ਮਾਮਲੇ ਦਰਜ, ਜਨਵਰੀ ਤੋਂ ਹੁਣ ਤੱਕ 2,000 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ*

*ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਚਲਾਏ ਜਾ ਰਹੇ ਆਪ੍ਰੇਸ਼ਨਾਂ ਨੂੰ ਮਿਲ ਰਹੀਆਂ ਹਨ ਵੱਡੀਆਂ ਸਫ਼ਲਤਾਵਾਂ: ਡੀਜੀਪੀ ਗੌਰਵ ਯਾਦਵ*

*ਪਿਛਲੇ ਸਾਲ ਪਾਕਿਸਤਾਨ-ਕੈਨੇਡਾ ਨੈੱਟਵਰਕ ‘ਤੇ ਕਾਰਵਾਈ ਉਪਰੰਤ ਅੰਮ੍ਰਿਤਸਰ ਪੁਲਿਸ ਵੱਲੋਂ ਦੁਬਈ ਅਧਾਰਿਤ ਡਰੱਗ ਕਾਰਟੇਲ ਦਾ ਪਰਦਾਫਾਸ਼: ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ, ਅੰਮ੍ਰਿਤਸਰ*


ਪੰਜਾਬ ਪੁਲਿਸ ਨੇ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਬਹੁਪੱਖੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੁਲਿਸ ਕਮਿਸ਼ਨਰੇਟ, ਅੰਮ੍ਰਿਤਸਰ ਬਲ ਦੀ ਖੁਫ਼ੀਆ-ਅਧਾਰਿਤ ਪੁਲਿਸਿੰਗ ਸਭ ਤੋਂ ਅਹਿਮ ਮਿਸਾਲਾਂ ਵਿੱਚੋਂ ਇੱਕ ਵਜੋਂ ਉੱਭਰ ਕੇ ਸਾਹਮਣੇ ਆਈ ਹੈ। ਪਿਛਲੇ ਲਗਭਗ ਸੱਤ ਮਹੀਨਿਆਂ ਦੌਰਾਨ ਸਰਹੱਦੀ ਜ਼ਿਲ੍ਹੇ ਨੇ ਸਰਹੱਦ ਪਾਰੋਂ ਹੋਣ ਵਾਲੀ ਨਸ਼ਾ ਤਸਕਰੀ, ਸੰਗਠਿਤ ਅਪਰਾਧ ਅਤੇ ਸੜਕੀ ਅਪਰਾਧਾਂ ਦੇ ਖ਼ਿਲਾਫ਼ ਵੱਡੀਆਂ ਸਫ਼ਲਤਾਵਾਂ ਹਾਸਲ ਕੀਤੀਆਂ ਹਨ, ਜਿਸ ਨਾਲ ਪੰਜਾਬ ਦੇ ਸਭ ਤੋਂ ਸੰਵੇਦਨਸ਼ੀਲ ਖੇਤਰਾਂ ਵਿੱਚੋਂ ਇੱਕ ਇਸ ਖੇਤਰ ਵਿੱਚ ਜਨਤਕ ਸੁਰੱਖਿਆ ਹੋਰ ਮਜ਼ਬੂਤ ਹੋਈ ਹੈ।

ਇਸ ਸਾਲ ਜਨਵਰੀ ਤੋਂ ਹੁਣ ਤੱਕ ਕਮਿਸ਼ਨਰੇਟ ਪੁਲਿਸ ਨੇ 111.5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ, ਐਨਡੀਪੀਐਸ ਐਕਟ ਤਹਿਤ 1,137 ਮਾਮਲੇ ਦਰਜ ਕੀਤੇ ਹਨ ਅਤੇ ਵੱਖ-ਵੱਖ ਕਾਰਵਾਈਆਂ ਦੌਰਾਨ 2,000 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਵੀ ਪਰਦਾਫ਼ਾਸ਼ ਕੀਤਾ ਹੈ, ਕਮਿਊਨਿਟੀ ਪੁਲਿਸਿੰਗ ਨੂੰ ਮਜ਼ਬੂਤ ਕੀਤਾ ਹੈ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚਲਾਈਆਂ ਜਾ ਰਹੀਆਂ ਮੁਹਿੰਮਾਂ ਤਹਿਤ ਸ਼ਹਿਰੀ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਹੈ।

ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਤਹਿਤ ਕਮਿਸ਼ਨਰੇਟ ਪੁਲਿਸ ਨੇ ਆਰਮਜ਼ ਐਕਟ ਤਹਿਤ 63 ਮਾਮਲੇ ਦਰਜ ਕਰਕੇ 153 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਮੁਹਿੰਮ ਦੌਰਾਨ 209 ਪਿਸਤੌਲ/ਮਾਊਜ਼ਰ, ਦੋ ਰਿਵਾਲਵਰ, ਅੱਠ ਰਾਈਫਲਾਂ/ਬੰਦੂਕਾਂ, 221 ਮੈਗਜ਼ੀਨ, 536 ਜ਼ਿੰਦਾ ਕਾਰਤੂਸ ਅਤੇ ਹਵਾਲਾ ਲੈਣ-ਦੇਣ ਨਾਲ ਜੁੜੀ 3.80 ਲੱਖ ਰੁਪਏ ਦੀ ਰਕਮ ਬਰਾਮਦ ਕੀਤੀ ਗਈ। ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਇਲਾਵਾ ਪੁਲਿਸ ਨੇ ਅਪਰਾਧਿਕ ਸੰਗਠਨਾਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਸਫ਼ਲਤਾਪੂਰਵਕ ਕਾਰਵਾਈ ਵੀ ਕੀਤੀ।

ਜਾਂਚ ਅਤੇ ਅਪਰਾਧਾਂ ਦੀ ਪਛਾਣ ਕਰਨ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਮਿਸ਼ਨਰੇਟ ਪੁਲਿਸ ਨੇ ਰਵਾਇਤੀ ਪੁਲਿਸਿੰਗ ਦੇ ਨਾਲ ਆਧੁਨਿਕ ਤਕਨਾਲੋਜੀ ਨੂੰ ਵੀ ਸ਼ਾਮਲ ਕੀਤਾ ਹੈ। ਪਛਾਣ ਦੀ ਤਸਦੀਕ ਲਈ ਪੰਜਾਬ ਆਰਟੀਫਿਸ਼ੀਅਲ ਇੰਟੈਲੀਜੈਂਸ ਸਿਸਟਮ ਦੀ ਵਰਤੋਂ ਕੀਤੀ ਜਾ ਰਹੀ ਹੈ, ਜਦਕਿ ਵਾਹਨ ਡਾਟਾਬੇਸ ਰਾਹੀਂ ਨਾਕਿਆਂ ਅਤੇ ਤਲਾਸ਼ੀ ਮੁਹਿੰਮਾਂ ਦੌਰਾਨ ਵਾਹਨਾਂ ਦੀ ਤੁਰੰਤ ਜਾਂਚ ਕੀਤੀ ਜਾ ਰਹੀ ਹੈ। ਮੋਬਾਈਲ ਫ਼ੋਨ, ਇਲੈਕਟ੍ਰਾਨਿਕ ਉਪਕਰਣਾਂ ਅਤੇ ਡਿਜੀਟਲ ਸਬੂਤਾਂ ਦੀ ਜਾਂਚ ਲਈ ਇੱਕ ਡਿਜੀਟਲ ਫੋਰੈਂਸਿਕ ਪ੍ਰਯੋਗਸ਼ਾਲਾ ਵੀ ਸਥਾਪਿਤ ਕੀਤੀ ਗਈ ਹੈ। ਸੀਸੀਟੀਵੀ ਨਿਗਰਾਨੀ ਅਤੇ ਤਕਨਾਲੋਜੀ ਅਧਾਰਿਤ ਖੁਫ਼ੀਆ ਪ੍ਰਣਾਲੀ ਨੇ ਪੁਲਿਸ ਦੀ ਕਾਰਗੁਜ਼ਾਰੀ ਅਤੇ ਜਾਂਚ ਸਮਰੱਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਹੈ।

ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਅੰਤਰਰਾਸ਼ਟਰੀ ਸਰਹੱਦ ਪਾਰੋਂ ਪੰਜਾਬ ਵਿੱਚ ਹੈਰੋਇਨ ਦੀ ਤਸਕਰੀ ਕਰਨ ਵਾਲੇ ਦੁਬਈ-ਅਧਾਰਿਤ ਨੈੱਟਵਰਕ ਦਾ ਪਰਦਾਫ਼ਾਸ਼ ਕਰਕੇ ਅੰਤਰਰਾਸ਼ਟਰੀ ਡਰੱਗ ਤਸਕਰੀ ਨੂੰ ਵੱਡਾ ਝਟਕਾ ਦਿੱਤਾ ਹੈ। ਅੰਮ੍ਰਿਤਸਰ ਪੁਲਿਸ ਨੇ 30.045 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਨਾਬਾਲਗਾਂ ਸਮੇਤ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ,“ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਚਲਾਏ ਜਾ ਰਹੇ ਵੱਖ-ਵੱਖ ਅਭਿਆਨਾਂ ਨੂੰ ਵੱਡੀ ਸਫ਼ਲਤਾ ਮਿਲੀ ਹੈ। ਸਰਹੱਦੀ ਜ਼ਿਲ੍ਹਾ ਹੋਣ ਕਾਰਨ ਅੰਮ੍ਰਿਤਸਰ ਵਿੱਚ ਜ਼ਿਆਦਾ ਨਿਗਰਾਨੀ ਦੀ ਲੋੜ ਰਹਿੰਦੀ ਹੈ ਅਤੇ ਪੰਜਾਬ ਪੁਲਿਸ ਬਲ ਮਨੁੱਖੀ ਸਰੋਤਾਂ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਪ੍ਰਭਾਵਸ਼ਾਲੀ ਵਰਤੋਂ ਕਰਦਿਆਂ ਆਪਣੀਆਂ ਜ਼ਿੰਮੇਵਾਰੀਆਂ ਬਖੂਬੀ ਨਿਭਾ ਰਹੇ ਹਨ।”

ਪੁਲਿਸ ਕਮਿਸ਼ਨਰ (ਅੰਮ੍ਰਿਤਸਰ) ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ, “ਪਿਛਲੇ ਸਾਲ ਅਸੀਂ ਪਾਕਿਸਤਾਨ ਅਤੇ ਕੈਨੇਡਾ ਨਾਲ ਜੁੜੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫ਼ਾਸ਼ ਕੀਤਾ ਸੀ, ਜਿਸ ਦੇ ਨਤੀਜੇ ਵਜੋਂ ਰਾਜਸਥਾਨ ਦੇ ਬਾੜਮੇਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ 60.302 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਨੌਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਾਲ ਅਸੀਂ ਦੁਬਈ-ਅਧਾਰਿਤ ਕਾਰਟੇਲ ‘ਤੇ ਕਾਰਵਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ।”

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਵਰਤੋਂ ਖ਼ਿਲਾਫ਼ ਕਾਰਵਾਈ ਤੇਜ਼ ਕਰਦੇ ਹੋਏ ਐਨਡੀਪੀਐਸ ਐਕਟ ਤਹਿਤ 1,137 ਮਾਮਲੇ ਦਰਜ ਕੀਤੇ ਅਤੇ 1,898 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਜਨਵਰੀ ਤੋਂ ਹੁਣ ਤੱਕ ਪੁਲਿਸ ਨੇ 111.559 ਕਿਲੋਗ੍ਰਾਮ ਹੈਰੋਇਨ, 11.438 ਕਿਲੋਗ੍ਰਾਮ ਆਈਈਸੀ (ਮੈਥਾਮਫੇਟਾਮਾਈਨ), 9.246 ਕਿਲੋਗ੍ਰਾਮ ਅਫ਼ੀਮ, 2.245 ਕਿਲੋਗ੍ਰਾਮ ਚਰਸ, 238 ਗ੍ਰਾਮ ਨਾਰਕੋਟਿਕ ਪਾਊਡਰ, ਇੱਕ ਕਿਲੋਗ੍ਰਾਮ ਭੁੱਕੀ ਅਤੇ 26,945 ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਪੁਲਿਸ ਨੇ ਨਸ਼ੇ ਦੇ ਕਾਰੋਬਾਰ ਨਾਲ ਜੁੜੀ 61.12 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਅਤੇ ਤਸਕਰੀ ਵਿੱਚ ਵਰਤੇ ਗਏ 38 ਵਾਹਨ ਵੀ ਜ਼ਬਤ ਕੀਤੇ ਹਨ।

ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਨੇ ਕਿਹਾ, “ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਨਸ਼ਾ ਮੁਕਤੀ ਅਤੇ ਮੁੜ ਵਸੇਬਾ ‘ਤੇ ਵੀ ਬਰਾਬਰ ਧਿਆਨ ਦਿੱਤਾ ਗਿਆ ਹੈ। ਕਮਿਸ਼ਨਰੇਟ ਪੁਲਿਸ ਨੇ 1,553 ਵਿਅਕਤੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ, ਜਦਕਿ 2,443 ਵਿਅਕਤੀਆਂ ਨੂੰ ਆਊਟਪੇਸ਼ੈਂਟ ਓਪਿਓਇਡ ਅਸਿਸਟਿਡ ਟ੍ਰੀਟਮੈਂਟ ਕੇਂਦਰਾਂ ਵਿੱਚ ਭੇਜਿਆ ਗਿਆ। ਇਸ ਤੋਂ ਇਲਾਵਾ 281 ਵਿਅਕਤੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 64-ਏ ਦਾ ਲਾਭ ਵੀ ਪ੍ਰਦਾਨ ਕੀਤਾ ਗਿਆ।”

ਪ੍ਰਭਾਵਸ਼ਾਲੀ ਪੁਲਿਸਿੰਗ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਮਹੱਤਵਪੂਰਨ ਮੰਨਦਿਆਂ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਅਤੇ ਸਮਾਜ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਪ੍ਰੋਜੈਕਟ ਸੰਪਰਕ ਤਹਿਤ 162 ਮੀਟਿੰਗਾਂ ਅਤੇ 83 ਨਸ਼ਾ ਵਿਰੋਧੀ ਜਾਗਰੂਕਤਾ ਕੈਂਪ-ਕਮ-ਸੈਮੀਨਾਰ ਕਰਵਾਏ ਗਏ।

ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਕਿਹਾ, “ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚੌਵੀ ਘੰਟੇ ਜਨਤਕ ਸੁਰੱਖਿਆ ਯਕੀਨੀ ਬਣਾਉਣ ਲਈ ਸਰਗਰਮ ਅਤੇ ਖੁਫ਼ੀਆ-ਅਧਾਰਿਤ ਪੁਲਿਸਿੰਗ ਮਾਡਲ ਅਪਣਾਇਆ ਹੈ। ਲਗਾਤਾਰ ਗਸ਼ਤ ਅਤੇ ਤੁਰੰਤ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ ਦੋ ਸ਼ਿਫ਼ਟਾਂ ਵਿੱਚ 181 ਪੁਲਿਸ ਮੁਲਾਜ਼ਮਾਂ ਸਮੇਤ 86 ਗਸ਼ਤੀ ਵਾਹਨ ਅਤੇ 25 ਪੁਲਿਸ ਮੁਲਾਜ਼ਮਾਂ ਸਮੇਤ 21 ਮੋਟਰਸਾਈਕਲ ਤਾਇਨਾਤ ਕੀਤੇ ਗਏ ਹਨ। ਸ਼ਹਿਰ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਪ੍ਰਮੁੱਖ ਦਾਖ਼ਲਾ ਅਤੇ ਨਿਕਾਸ ਮਾਰਗਾਂ ‘ਤੇ 81 ਪੁਲਿਸ ਮੁਲਾਜ਼ਮਾਂ ਦੀ ਅਗਵਾਈ ਹੇਠ ਰਾਤ ਸਮੇਂ 19 ਵਿਸ਼ੇਸ਼ ਨਾਕੇ ਲਗਾਏ ਗਏ ਹਨ, ਜਿੱਥੇ ਬੈਰੀਕੇਡਿੰਗ, ਹਥਿਆਰਾਂ ਅਤੇ ਸੀਨੀਅਰ ਅਧਿਕਾਰੀਆਂ ਦੀ ਨਿਯਮਤ ਨਿਗਰਾਨੀ ਦੀ ਉਚਿਤ ਵਿਵਸਥਾ ਕੀਤੀ ਗਈ ਹੈ।”

ਇਸ ਲਗਾਤਾਰ ਚਲਾਏ ਗਏ ਅਭਿਆਨ ਦੇ ਨਤੀਜੇ ਵਜੋਂ 82,274 ਟ੍ਰੈਫਿਕ ਚਲਾਨ ਕੀਤੇ ਗਏ, 5,400 ਵਾਹਨ ਜ਼ਬਤ ਕੀਤੇ ਗਏ ਅਤੇ ਮੌਕੇ ‘ਤੇ ਹੀ 24,002 ਚਲਾਨ ਜਾਰੀ ਕੀਤੇ ਗਏ, ਜਿਸ ਦੇ ਚਲਦਿਆਂ 44.48 ਲੱਖ ਰੁਪਏ ਦਾ ਜ਼ੁਰਮਾਨਾ ਵਸੂਲਿਆ ਗਿਆ। ਇਸ ਤੋਂ ਇਲਾਵਾ, ਇਹਤਿਆਤੀ ਪੁਲਿਸ ਕਾਰਵਾਈ ਤਹਿਤ 1,609 ਰੋਕਥਾਮ ਕਾਰਵਾਈਆਂ ਕੀਤੀਆਂ ਗਈਆਂ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ 2,950 ਵਿਅਕਤੀਆਂ ਨੂੰ ਨਿਵਾਰਕ ਹਿਰਾਸਤ ਵਿੱਚ ਲਿਆ ਗਿਆ।

Punjab-Police-Intensifies-Border-Security-Commissionerate-Police-Amritsar-Recovers-Over-111-Kg-Heroin



TOP HEADLINES


ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ
पंजाब सरकार ने मनरेगा/वीबी जी राम जी कर्मचारियों के लं
*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ
*ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ
ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸ
*ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਚੰਡੀਗੜ੍ਹ ਵੱਲ ਹਜ਼ਾਰਾਂ ਦਾ ਕ
*ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ
*ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤ
*ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰ
*ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ
*ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨ
*ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ
*ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁ
*ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ
ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਈਸਟ ਰੇਂਜ ਵਿੱਚ
ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਦਮਦਮਾ
ਮਾਲਵੇ 'ਚ 'ਚਿੱਟੀ ਮੱਖੀ' ਨੇ ਨਰਮਾ ਅਤੇ 'ਚਿੱਟੇ ਨਸ਼ੇ' ਨੇ ਜਵਾਨ
ਢਿੱਲੋਂ ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਹੋਏ ਨਤਮਸਤਕ
29 ਵਿੱਚੋਂ 9 ਗੱਡੀ ਕੰਪਨੀਆਂ ਨੇ ਮੰਨਿਆ, ਈ-20 ਨਾਲ 2023 ਤੋਂ ਪ
ਦੋਰਾਹਾ ਪੁਲਿਸ ਵੱਲੋਂ ਵੱਡੀ ਕਾਰਵਾਈ ਗੈਰ-ਕਾਨੂੰਨੀ ਸਕ੍ਰੈਪ ਕਾਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51149882

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us