*ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ*

Jul29,2026 | Jagrati Lahar Bureau | Chandigarh



*— ਇਹ ਸਿਸਟਮ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਦੇਰੀ ਨੂੰ ਖਤਮ ਕਰਨ ਅਤੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ: ਡੀਜੀਪੀ ਗੌਰਵ ਯਾਦਵ*

*— ਸਪੈਸ਼ਲ ਡੀਜੀਪੀ ਵੀ ਨੀਰਜਾ ਨੇ ਨਾਗਰਿਕਾਂ ਨੂੰ ਹੈਲਪਲਾਈਨ 1930 'ਤੇ ਜਾਂ ਐਨਸੀਆਰਪੀ ਪੋਰਟਲ 'ਤੇ ਤੁਰੰਤ ਸਾਈਬਰ ਵਿੱਤੀ ਧੋਖਾਧੜੀ ਦੀ ਰਿਪੋਰਟ ਕਰਨ ਦੀ ਕੀਤੀ ਅਪੀਲ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਵਿੱਤੀ ਅਪਰਾਧਾਂ ਨਾਲ ਨਜਿੱਠਣ ਸਬੰਧੀ ਸੂਬੇ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਪੁਲਿਸ ਵੱਲੋਂ 5 ਲੱਖ ਰੁਪਏ ਤੋਂ ਵੱਧ ਦੇ ਧੋਖਾਧੜੀ ਵਾਲੇ ਲੈਣ-ਦੇਣ ਨਾਲ ਸਬੰਧਤ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਲਈ ਈ-ਜ਼ੀਰੋ ਐਫਆਈਆਰ ਸਿਸਟਮ ਸ਼ੁਰੂ ਕੀਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸਟੈਂਡਿੰਗ ਆਰਡਰ ਜਾਰੀ ਕਰਨ ਤੋਂ ਬਾਅਦ, ਮੰਗਲਵਾਰ ਨੂੰ ਇਹ ਸਿਸਟਮ ਰਸਮੀ ਤੌਰ 'ਤੇ ਕਾਰਜਸ਼ੀਲ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਈ-ਜ਼ੀਰੋ ਐਫਆਈਆਰ ਸਿਸਟਮ ਜ਼ਰੀਏ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ) ਜਾਂ ਨੈਸ਼ਨਲ ਸਾਈਬਰ ਕ੍ਰਾਈਮ ਹੈਲਪਲਾਈਨ 1930 ਰਾਹੀਂ ਦਰਜ ਕੀਤੀਆਂ ਗਈਆਂ ਯੋਗ ਸਾਈਬਰ ਵਿੱਤੀ ਧੋਖਾਧੜੀ ਸ਼ਿਕਾਇਤਾਂ ਨੂੰ ਆਪਣੇ ਆਪ ਈ-ਜ਼ੀਰੋ ਐਫਆਈਆਰ ਵਿੱਚ ਬਦਲਿਆ ਜਾਵੇਗਾ ਅਤੇ ਤੁਰੰਤ ਜਾਂਚ ਲਈ ਕ੍ਰਾਈਮ ਅਤੇ ਕ੍ਰਿਮੀਨਲ ਟਰੈਕਿੰਗ ਨੈੱਟਵਰਕ ਅਤੇ ਸਿਸਟਮ (ਸੀਸੀਟੀਐਨਐਸ) ਜ਼ਰੀਏ ਸਬੰਧਤ ਜ਼ਿਲ੍ਹਿਆਂ ਜਾਂ ਪੁਲਿਸ ਕਮਿਸ਼ਨਰੇਟਾਂ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੂੰ ਇਲੈਕਟ੍ਰਾਨਿਕ ਰੂਪ ਵਿੱਚ ਭੇਜਿਆ ਜਾਵੇਗਾ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸਟੈਂਡਿੰਗ ਆਰਡਰ ਮੁਤਾਬਕ, 1 ਕਰੋੜ ਰੁਪਏ ਜਾਂ ਇਸ ਤੋਂ ਵੱਧ ਦੀਆਂ ਸਾਈਬਰ ਵਿੱਤੀ ਧੋਖਾਧੜੀ ਨਾਲ ਸਬੰਧਤ ਸ਼ਿਕਾਇਤਾਂ ਨੂੰ ਰਜਿਸਟ੍ਰੇਸ਼ਨ ਅਤੇ ਜਾਂਚ ਲਈ ਮੋਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿਖੇ ਭੇਜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਨਵਾਂ ਸਿਸਟਮ ਐਫਆਈਆਰਜ਼ ਦੀ ਰਜਿਸਟ੍ਰੇਸ਼ਨ ਵਿੱਚ ਹੋਣ ਵਾਲੀ ਦੇਰੀ ਨੂੰ ਖਤਮ ਕਰਨ ਅਤੇ ਸਾਈਬਰ ਧੋਖਾਧੜੀ ਵਿੱਚ ਵਰਤੇ ਜਾਣ ਵਾਲੇ ਬੈਂਕ ਖਾਤਿਆਂ, ਡਿਜੀਟਲ ਵਾਲਿਟ ਅਤੇ ਹੋਰ ਭੁਗਤਾਨ ਸਾਧਨਾਂ ਨੂੰ ਫ੍ਰੀਜ਼ ਕਰਨ, ਇਲੈਕਟ੍ਰਾਨਿਕ ਸਬੂਤ ਇਕੱਤਰ ਕਰਨ, ਵਿੱਤੀ ਵਿਚੋਲਿਆਂ ਨਾਲ ਤਾਲਮੇਲ ਕਰਨ ਅਤੇ ਧੋਖਾਧੜੀ ਵਾਲੇ ਪੈਸਿਆਂ ਦੀ ਵੱਧ ਤੋਂ ਵੱਧ ਰਿਕਵਰੀ ਲਈ ਤੁਰੰਤ ਜਾਂਚ ਸ਼ੁਰੂ ਕਰਨ ਲਈ ਤਿਆਰ ਕੀਤਾ ਗਿਆ ਹੈ। ਡੀਜੀਪੀ ਨੇ ਅੱਗੇ ਕਿਹਾ, "ਸਾਈਬਰ ਵਿੱਤੀ ਧੋਖਾਧੜੀ ਤੋਂ ਬਾਅਦ ਪਹਿਲੇ ਕੁਝ ਘੰਟੇ ਫੰਡਾਂ ਨੂੰ ਟਰੇਸ ਕਰਨ ਅਤੇ ਫ੍ਰੀਜ਼ ਕਰਨ ਲਈ ਸਭ ਤੋਂ ਅਹਿਮ ਹੁੰਦੇ ਹਨ। ਆਟੋਮੈਟਿਕ ਰਜਿਸਟ੍ਰੇਸ਼ਨ ਦੀ ਸੁਵਿਧਾ ਪ੍ਰਦਾਨ ਕਰਕੇ, ਈ-ਜ਼ੀਰੋ ਐਫਆਈਆਰ ਸਿਸਟਮ ਜਾਂਚ ਅਧਿਕਾਰੀਆਂ ਨੂੰ ਬਿਨਾਂ ਕਿਸੇ ਪ੍ਰਕਿਰਿਆਤਮਕ ਦੇਰੀ ਤੋਂ ਲੋੜੀਂਦੇ ਕਾਨੂੰਨੀ ਅਤੇ ਤਕਨੀਕੀ ਉਪਾਅ ਯਕੀਨੀ ਬਣਾਉਣ ਦੇ ਸਮਰੱਥ ਬਣਾਉਂਦਾ ਹੈ।"

ਇਸ ਸਿਸਟਮ ਤਹਿਤ, ਪੀੜਤਾਂ ਨੂੰ ਉਨ੍ਹਾਂ ਦੀ ਈ-ਜ਼ੀਰੋ ਐਫਆਈਆਰ ਦਰਜ ਕਰਨ, ਸਬੰਧਤ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਜਾਂਚ ਅਧਿਕਾਰੀ ਦੇ ਵੇਰਵਿਆਂ ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐਨਐਸਐਸ), 2023 ਤਹਿਤ ਕਾਨੂੰਨੀ ਪ੍ਰਕਿਰਿਆ ਬਾਰੇ ਤੁਰੰਤ ਸੂਚਿਤ ਕੀਤਾ ਜਾਵੇਗਾ।

ਸਪੈਸ਼ਲ ਡੀਜੀਪੀ ਸਾਈਬਰ ਕ੍ਰਾਈਮ ਵੀ ਨੀਰਜਾ ਨੇ ਕਿਹਾ ਕਿ ਇਹ ਸਿਸਟਮ ਰਾਸ਼ਟਰੀ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ (ਐਨਸੀਆਰਪੀ), ਸਾਈਬਰ ਕ੍ਰਾਈਮ ਹੈਲਪਲਾਈਨ (1930), ਸੀਸੀਟੀਐਨਐਸ, ਬੈਂਕਾਂ, ਵਿੱਤੀ ਸੰਸਥਾਵਾਂ, ਦੂਰਸੰਚਾਰ ਸੇਵਾ ਪ੍ਰਦਾਤਾਵਾਂ, ਵਿਚੋਲਿਆਂ ਅਤੇ ਕਾਨੂੰਨ ਲਾਗੂਕਰਨ ਵਾਲੀਆਂ ਏਜੰਸੀਆਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਬਣਾਉਂਦਾ ਹੈ ਜਿਸ ਨਾਲ ਸਾਈਬਰ ਵਿੱਤੀ ਧੋਖਾਧੜੀ ਨਾਲ ਨਜਿੱਠਣ ਲਈ ਤੁਰੰਤ ਅਤੇ ਵਧੇਰੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾ ਸਕੇਗੀ।

ਸਪੈਸ਼ਲ ਡੀਜੀਪੀ ਨੇ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਸਾਈਬਰ ਵਿੱਤੀ ਧੋਖਾਧੜੀ ਦੀ ਰਿਪੋਰਟ ਨੈਸ਼ਨਲ ਸਾਈਬਰ ਕ੍ਰਾਈਮ ਹੈਲਪਲਾਈਨ 1930 ਜਾਂ ਐਨਸੀਆਰਪੀ ਪੋਰਟਲ ‘ਤੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੁਰੰਤ ਰਿਪੋਰਟਿੰਗ ਧੋਖਾਧੜੀ ਵਾਲੇ ਲੈਣ-ਦੇਣ ਨੂੰ ਫ੍ਰੀਜ਼ ਕਰਨ ਅਤੇ ਧੋਖਾਧੜੀ ਵਾਲੀ ਰਕਮ ਦੀ ਰਿਕਵਰੀ ਦੀ ਸੰਭਾਵਨਾ ਨੂੰ ਵਧਾ ਦਿੰਦੀ ਹੈ।

ਦੱਸਣਯੋਗ ਹੈ ਕਿ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ, ਪੰਜਾਬ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਨਾਲ ਸਬੰਧਤ ਕੇਸਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ, ਟ੍ਰਾਂਸਫਰ, ਜਾਂਚ ਅਤੇ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਈ-ਜ਼ੀਰੋ ਐਫਆਈਆਰ ਸਿਸਟਮ ਦੇ ਲਾਗੂਕਰਨ ਦੀ ਨਿਗਰਾਨੀ ਕੀਤੀ ਜਾਵੇਗੀ।

Punjab-Police-Launches-E-zero-Fir-Mechanism-For-Swift-Action-In-Cyber-Financial-Fraud-Cases



TOP HEADLINES


ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ
पंजाब सरकार ने मनरेगा/वीबी जी राम जी कर्मचारियों के लं
*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ
*ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ
ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸ
*ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਚੰਡੀਗੜ੍ਹ ਵੱਲ ਹਜ਼ਾਰਾਂ ਦਾ ਕ
*ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ
*ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤ
*ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰ
*ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ
*ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨ
*ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ
*ਭਗਵੰਤ ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁ
*ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ
ਨਾਜਾਇਜ਼ ਸ਼ਰਾਬ ਦੇ ਧੰਦੇ ’ਤੇ ਨਕੇਲ: ਲੁਧਿਆਣਾ ਈਸਟ ਰੇਂਜ ਵਿੱਚ
ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਦਮਦਮਾ
ਮਾਲਵੇ 'ਚ 'ਚਿੱਟੀ ਮੱਖੀ' ਨੇ ਨਰਮਾ ਅਤੇ 'ਚਿੱਟੇ ਨਸ਼ੇ' ਨੇ ਜਵਾਨ
ਢਿੱਲੋਂ ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਹੋਏ ਨਤਮਸਤਕ
29 ਵਿੱਚੋਂ 9 ਗੱਡੀ ਕੰਪਨੀਆਂ ਨੇ ਮੰਨਿਆ, ਈ-20 ਨਾਲ 2023 ਤੋਂ ਪ
ਦੋਰਾਹਾ ਪੁਲਿਸ ਵੱਲੋਂ ਵੱਡੀ ਕਾਰਵਾਈ ਗੈਰ-ਕਾਨੂੰਨੀ ਸਕ੍ਰੈਪ ਕਾਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51149875

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us