*ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ*

Aug8,2026 | Jagrati Lahar Bureau | Chandigarh





*‘ਗੈਂਗਸਟਰਾਂ ’ਤੇ ਵਾਰ’ ਨੇ ਤਕਨੀਕੀ ਪੁਲਿਸਿੰਗ ਦੀ ਪ੍ਰਭਾਵਸ਼ੀਲਤਾ ਨੂੰ ਕੀਤਾ ਸਾਬਤ; ਗੈਂਗਸਟਰਾਂ ਲਈ ਕਿਤੇ ਵੀ ਨਹੀਂ ਸੁਰੱਖਿਅਤ ਪਨਾਹਗਾਹ : ਡੀਜੀਪੀ ਗੌਰਵ ਯਾਦਵ*

*ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ*

*‘ਗੈਂਗਸਟਰਾਂ ’ਤੇ ਵਾਰ’ ਦੇ 200 ਦਿਨਾਂ ਦੌਰਾਨ ਪੰਜਾਬ ਪੁਲਿਸ ਨੇ 990 ਗੈਰ-ਕਾਨੂੰਨੀ ਹਥਿਆਰ, 774 ਕਿਲੋਗ੍ਰਾਮ ਹੈਰੋਇਨ ਅਤੇ 15 ਹੈਂਡ ਗ੍ਰੇਨੇਡ ਕੀਤੇ ਬਰਾਮਦ*

*ਵਿੱਤੀ ਨੈੱਟਵਰਕ, ਡਿਜ਼ੀਟਲ ਸੰਚਾਰ ਅਤੇ ਵਿਦੇਸ਼ਾਂ 'ਚ ਬੈਠੇ ਹੈਂਡਲਰਾਂ ਰਾਹੀਂ ਚੱਲਦੈ ਅਜੋਕਾ ਸੰਗਠਿਤ ਅਪਰਾਧ ; ਪੰਜਾਬ ਪੁਲਿਸ ਪੂਰੇ ਨੈੱਟਵਰਕ ਨੂੰ ਬਣਾ ਰਹੀ ਹੈ ਨਿਸ਼ਾਨਾ : ਏਡੀਜੀਪੀ ਪ੍ਰਮੋਦ ਬਾਨ*

ਚੰਡੀਗੜ੍ਹ, 8 ਅਗਸਤ:

ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਚਲਾਏ ਜਾ ਰਹੇ ਸਭ ਤੋਂ ਵੱਡੇ ਅਤੇ ਨਿਰੰਤਰ ਅਭਿਆਨਾਂ ਵਿੱਚੋਂ ਇੱਕ ਵਜੋਂ ਉੱਭਰਿਆ 'ਗੈਂਗਸਟਰਾਂ ਤੇ ਵਾਰ '  ਸਫਲਤਾਪੂਰਵਕ ਆਪਣੇ 200 ਦਿਨ ਪੂਰੇ ਕਰ ਚੁੱਕਾ ਹੈ । ਇਸ ਅਭਿਆਨ ਦੌਰਾਨ ਪੁਲਿਸ ਨੇ ਪੂਰੇ ਪੰਜਾਬ ਵਿੱਚ 1,09,087 ਛਾਪੇਮਾਰੀਆਂ ਕੀਤੀਆਂ, 1,532 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ, 58,212 ਅਪਰਾਧੀਆਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕਾਰਵਾਈ ਕੀਤੀਅਤੇ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕਰਕੇ ਸੰਗਠਿਤ ਅਪਰਾਧੀ ਗਿਰੋਹਾਂ ਦੇ ਨੈੱਟਵਰਕ ਨੂੰ ਤਬਾਹ ਕੀਤਾ ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ‘ਗੈਂਗਸਟਰਾਂ ’ਤੇ ਵਾਰ’ ਇੱਕ ਖ਼ੁਫ਼ੀਆ ਜਾਣਕਾਰੀ-ਆਧਾਰਿਤ ਅਭਿਆਨ ਹੈ, ਜਿਸ ਦਾ ਉਦੇਸ਼ ਨਿਸ਼ਾਨਾਬੱਧ ਕਾਰਵਾਈ, ਅੰਤਰਰਾਜੀ ਅਤੇ ਅੰਤਰਰਾਸ਼ਟਰੀ ਤਾਲਮੇਲ, ਵਿੱਤੀ ਜਾਂਚ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਰਾਹੀਂ ਸੰਗਠਿਤ ਅਪਰਾਧੀ ਗਿਰੋਹਾਂ ਦਾ ਮੁਕੰਮਲ ਸਫ਼ਾਇਆ ਕਰਨਾ ਹੈ।

ਇਸ ਮੌਕੇ ’ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਇਹ ਅਭਿਆਨ ਹੁਣ ਇੱਕ ਬਹੁ-ਪੱਖੀ ਕਾਰਵਾਈ ਦਾ ਰੂਪ ਧਾਰਨ ਕਰ ਚੁੱਕਾ ਹੈ, ਜੋ ਸਿਰਫ਼ ਗੈਂਗਸਟਰਾਂ ਹੀ ਨਹੀਂ, ਸਗੋਂ ਸੰਗਠਿਤ ਅਪਰਾਧ ਨੂੰ ਉਤਸ਼ਾਹਿਤ ਕਰਨ ਵਾਲੇ ਪੂਰੇ ਤੰਤਰ ਨੂੰ ਨਿਸ਼ਾਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ, “‘ਗੈਂਗਸਟਰਾਂ ’ਤੇ ਵਾਰ’ ਦੇ ਪਹਿਲੇ 200 ਦਿਨਾਂ ਨੇ ਲਗਾਤਾਰ ਅਤੇ ਖ਼ੁਫ਼ੀਆ-ਆਧਾਰਿਤ ਪੁਲਿਸਿੰਗ ਦੀ ਪ੍ਰਭਾਵਸ਼ੀਲਤਾ ਨੂੰ ਸਾਬਤ ਕੀਤਾ ਹੈ। ਸਾਡੀ ਰਣਨੀਤੀ ਸਿਰਫ਼ ਗ੍ਰਿਫ਼ਤਾਰੀਆਂ ਤੱਕ ਸੀਮਤ ਨਹੀਂ, ਸਗੋਂ ਸੰਗਠਿਤ ਅਪਰਾਧ ਨੂੰ ਮਜ਼ਬੂਤੀ ਦੇਣ ਵਾਲੇ ਪੂਰੇ ਨੈੱਟਵਰਕ-ਕਾਰਕੁਨਾਂ , ਵਿੱਤੀ ਸਰੋਤਾਂ, ਲੌਜਿਸਟਿਕ ਪ੍ਰਬੰਧ, ਸੰਚਾਰ ਮਾਧਿਅਮਾਂ ਅਤੇ ਵਿਦੇਸ਼ਾਂ ਵਿੱਚ ਮੌਜੂਦ ਸੰਪਰਕਾਂ—ਨੂੰ ਤੋੜਨ ’ਤੇ ਕੇਂਦਰਿਤ ਹੈ। ਪੰਜਾਬ ਪੁਲਿਸ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਦੇਸ਼ ਦੇ ਅੰਦਰ ਜਾਂ ਬਾਹਰ ਸਰਗਰਮ ਕਿਸੇ ਵੀ ਗੈਂਗਸਟਰ ਲਈ ਕੋਈ ਸੁਰੱਖਿਅਤ ਪਨਾਹਗਾਹ ਨਾ ਬਚੇ।”

ਇਨ੍ਹਾਂ 200 ਦਿਨਾਂ ਦੌਰਾਨ 1,532 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ 58,212 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ, ਜਿਨ੍ਹਾਂ ਵਿੱਚ 853 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ ਅਤੇ 57,359 ਲੋੜੀਂਦੇ ਅਪਰਾਧੀ ਸ਼ਾਮਲ ਹਨ।

ਨਿਵਾਰਕ ਪੁਲਿਸਿੰਗ ਤਹਿਤ 28,201 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚੋਂ 577 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ ਅਤੇ 27,624 ਲੋੜੀਂਦੇ ਅਪਰਾਧੀ  ਹਨ । ਇਸੇ ਤਰ੍ਹਾਂ 18,514 ਵਿਅਕਤੀਆਂ ਨੂੰ ਤਫਤੀਸ਼ ਕਰਨ ਉਪਰੰਤ  ਛੱਡ ਗਿਆ, ਇਹਨਾਂ ਵਿੱਚ 1,529 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ ਅਤੇ 16,985 ਲੋੜੀਂਦੇ ਅਪਰਾਧੀ ਸ਼ਾਮਲ ਸਨ। ਕੁੱਲ ਮਿਲਾ ਕੇ ਇਸ ਅਭਿਆਨ ਦੌਰਾਨ 1,04,927 ਵਿਅਕਤੀ ਪੁਲਿਸ ਕਾਰਵਾਈ ਦੇ ਦਾਇਰੇ ਵਿੱਚ ਲਿਆਂਦੇ ਗਏ , ਜਿਨ੍ਹਾਂ ਵਿੱਚ 2,959 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ ਅਤੇ 1,01,968 ਲੋੜੀਂਦੇ ਅਪਰਾਧੀ ਸ਼ਾਮਲ ਹਨ।

ਗ੍ਰਿਫ਼ਤਾਰੀਆਂ ਤੋਂ ਇਲਾਵਾ, ਇਸ ਅਭਿਆਨ ਦਾ ਮੁੱਖ ਉਦੇਸ਼ ਸੰਗਠਿਤ ਗਿਰੋਹਾਂ ਦੀ ਹਥਿਆਰਾਂ, ਨਸ਼ੀਲੇ ਪਦਾਰਥਾਂ, ਵਿੱਤੀ ਸਰੋਤਾਂ ਅਤੇ ਲੌਜਿਸਟਿਕ ਢਾਂਚੇ ਤੱਕ ਪਹੁੰਚ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੀ ਅਪਰਾਧ ਕਰਨ ਦੀ ਸਮਰੱਥਾ ਨੂੰ ਕਮਜ਼ੋਰ ਕਰਨਾ ਸੀ ।

ਇਸ ਅਭਿਆਨ ਨੇ ਸੰਗਠਿਤ ਅਪਰਾਧੀ ਗਿਰੋਹਾਂ ਦੀ ਮਾਰੂ ਸਮਰੱਥਾ ਨੂੰ ਵੀ ਵੱਡਾ ਝਟਕਾ ਦਿੱਤਾ। ਅਭਿਆਨ ਦੌਰਾਨ ਪੰਜਾਬ ਪੁਲਿਸ ਨੇ 990 ਗੈਰ-ਕਾਨੂੰਨੀ ਹਥਿਆਰ, 242 ਧਾਰਦਾਰ ਹਥਿਆਰ, 2,739 ਕਾਰਤੂਸ, 315 ਮੈਗਜ਼ੀਨਾਂ, 2.5 ਕਿਲੋਗ੍ਰਾਮ ਵਿਸਫੋਟਕ ਅਤੇ 15 ਹੈਂਡ ਗ੍ਰੇਨੇਡ ਬਰਾਮਦ ਕੀਤੇ, ਜਿਸ ਨਾਲ ਅਪਰਾਧੀ ਨੈੱਟਵਰਕਾਂ ਦੀ ਕਾਰਜਸ਼ੀਲ ਸਮਰੱਥਾ ਨੂੰ ਕਾਫ਼ੀ ਹੱਦ ਤੱਕ ਕਮਜ਼ੋਰ ਕੀਤਾ ਗਿਆ।

ਇਸ ਦੇ ਨਾਲ ਹੀ, ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਅਤੇ ਨਸ਼ਾ ਤਸਕਰੀ ਦੇ ਗੱਠਜੋੜ ਵਿਰੁੱਧ ਆਪਣੀ ਕਾਰਵਾਈ ਹੋਰ ਤੇਜ਼ ਕਰਦਿਆਂ 774.38 ਕਿਲੋਗ੍ਰਾਮ ਹੈਰੋਇਨ, 480.23 ਕਿਲੋਗ੍ਰਾਮ ਅਫ਼ੀਮ, 7,266.26 ਕਿਲੋਗ੍ਰਾਮ ਭੁੱਕੀ ਅਤੇ 26,91,455 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ 1,73,41,965 ਰੁਪਏ ਦੀ ਡਰੱਗ ਮਨੀ, 1,80,54,446 ਰੁਪਏ ਦੀ ਨਕਦੀ ਅਤੇ 413.85 ਗ੍ਰਾਮ ਸੋਨਾ ਵੀ ਜ਼ਬਤ ਕੀਤਾ, ਜਿਸ ਨਾਲ ਸੰਗਠਿਤ ਅਪਰਾਧ ਅਤੇ ਨਸ਼ਾ ਤਸਕਰੀ ਨੂੰ ਵਿੱਤੀ ਸਹਾਇਤਾ ਦੇਣ ਵਾਲੇ ਸਰੋਤਾਂ ’ਤੇ ਵੱਡੀ ਢਾਹ ਲਈ ।

ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਪ੍ਰਮੋਦ ਬਾਨ ਨੇ ਕਿਹਾ ਕਿ ਹੁਣ ਇਸ ਅਭਿਆਨ ਦਾ ਮੁੱਖ ਧਿਆਨ ਸਿਰਫ਼ ਵਿਅਕਤੀਗਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ਨੂੰ ਤੋੜਨ ’ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ, “ਅੱਜ ਦਾ ਸੰਗਠਿਤ ਅਪਰਾਧ ਵਿੱਤੀ ਨੈੱਟਵਰਕ, ਡਿਜ਼ੀਟਲ ਸੰਚਾਰ ਅਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਰਾਹੀਂ ਚੱਲਦਾ ਹੈ। ਇਸ ਲਈ ਸਾਡੀਆਂ ਜਾਂਚ ਵਿਧੀਆਂ ਵਿੱਚ ਫੀਲਡ ਆਪ੍ਰੇਸ਼ਨਾਂ ਦੇ ਨਾਲ-ਨਾਲ ਵਿੱਤੀ ਟਰੈਕਿੰਗ, ਡਿਜ਼ੀਟਲ ਇੰਟੈਲੀਜੈਂਸ ਅਤੇ ਕੇਂਦਰੀ ਏਜੰਸੀਆਂ ਨਾਲ ਨਜ਼ਦੀਕੀ ਤਾਲਮੇਲ ਵੀ ਸ਼ਾਮਲ ਹੈ। ਇਸ ਰਣਨੀਤੀ ਸਦਕਾ ਪੰਜਾਬ ਪੁਲਿਸ ਜ਼ਬਰਨ ਵਸੂਲੀ ਕਰਨ ਵਾਲੇ ਗਿਰੋਹਾਂ ਦਾ ਪਰਦਾਫ਼ਾਸ਼ ਕਰਨ, ਵਿਦੇਸ਼ਾਂ ਵਿੱਚ ਬੈਠੇ ਸੰਚਾਲਕਾਂ ਦੀ ਪਛਾਣ ਕਰਨ ਅਤੇ ਲੋੜੀਂਦੇ ਅਪਰਾਧੀਆਂ ਨੂੰ ਭਾਰਤ ਵਾਪਸ ਲਿਆਉਣ ਦੀ ਕਾਰਵਾਈ ਨੂੰ ਅੱਗੇ ਵਧਾਉਣ ਵਿੱਚ ਸਫ਼ਲ ਰਹੀ ਹੈ। ਇਸ ਦੇ ਨਾਲ ਹੀ, ਇਸ ਅਭਿਆਨ ਨੇ ਨੌਜਵਾਨਾਂ ਨੂੰ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਗੈਂਗਸਟਰ ਸੱਭਿਆਚਾਰ ਦਾ ਆਕਰਸ਼ਣ ਸਿਰਫ਼ ਇੱਕ ਭਰਮ ਹੈ, ਜਿਸ ਦਾ ਅੰਤ ਅਪਰਾਧ ਅਤੇ ਬਰਬਾਦੀ ਵਿੱਚ ਹੀ ਹੁੰਦਾ ਹੈ।”

ਇਸ ਅਭਿਆਨ ਨੂੰ ਗੁਆਂਢੀ ਰਾਜਾਂ ਅਤੇ ਕੇਂਦਰੀ ਜਾਂਚ ਤੇ ਖ਼ੁਫ਼ੀਆ ਏਜੰਸੀਆਂ ਨਾਲ ਨਿਯਮਤ ਤਾਲਮੇਲ ਦਾ ਵੀ ਪੂਰਾ ਸਹਿਯੋਗ ਮਿਲਿਆ, ਜਿਸ ਨਾਲ ਜਾਣਕਾਰੀ ਦੇ ਤੁਰੰਤ ਆਦਾਨ-ਪ੍ਰਦਾਨ ਅਤੇ ਸੰਗਠਿਤ ਅਪਰਾਧ ਵਿਰੁੱਧ ਸਾਂਝੇ ਆਪ੍ਰੇਸ਼ਨਾਂ ਨੂੰ ਹੋਰ ਮਜ਼ਬੂਤੀ ਮਿਲੀ।

ਅਭਿਆਨ ਦੀਆਂ ਸਭ ਤੋਂ ਮਹੱਤਵਪੂਰਨ ਪ੍ਰਾਪਤੀਆਂ ਵਿੱਚੋਂ ਇੱਕ- ਫ਼ਰਾਰ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਚੋਪੜਾ, ਪੁੱਤਰ ਹੀਰਾ ਲਾਲ, ਵਾਸੀ ਮਕਾਨ ਨੰਬਰ 15, ਅੰਦਰੂਨੀ ਦਿੱਲੀ ਗੇਟ, ਫ਼ਿਰੋਜ਼ਪੁਰ, ਨੂੰ ਮੱਧ ਏਸ਼ੀਆ ਤੋਂ ਅਤੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਨੂੰ ਜਕਾਰਤਾ (ਇੰਡੋਨੇਸ਼ੀਆ) ਤੋਂ ਸਫ਼ਲਤਾਪੂਰਵਕ ਭਾਰਤ ਵਾਪਸ ਲਿਆਉਣਾ ਰਿਹਾ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਓਐੱਫਟੀਈਸੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਨੇੜਲੇ ਤਾਲਮੇਲ ਨਾਲ ਇਸ ਕਾਰਵਾਈ ਨੂੰ ਸਫ਼ਲਤਾਪੂਰਵਕ ਅੰਜਾਮ ਦਿੱਤਾ। ਇਸ ਕਾਰਵਾਈ ਨੇ ਇਹ ਸਾਬਤ ਕੀਤਾ ਕਿ ਪੰਜਾਬ ਪੁਲਿਸ ਹੁਣ ਰਾਸ਼ਟਰੀ ਸਰਹੱਦਾਂ ਤੋਂ ਪਰ੍ਹੇ ਵੀ ਲੋੜੀਂਦੇ ਅਪਰਾਧੀਆਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਦੀ ਸਮਰੱਥਾ ਰੱਖਦੀ ਹੈ।

ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਕਾਰਵਾਈ ਤੋਂ ਇਲਾਵਾ, ਇਸ ਅਭਿਆਨ ਦੌਰਾਨ 64,402.77 ਲੀਟਰ ਨਾਜਾਇਜ਼ ਸ਼ਰਾਬ( 34,840 ਬੋਤਲਾਂ ਅਤੇ 926 ਪੇਟੀਆਂ )ਬਰਾਮਦ ਕਰਕੇ ਨਸ਼ਟ ਕੀਤੀ ਗਈ। ਇਸ ਤੋਂ ਇਲਾਵਾ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾ ਰਹੇ 4,978 ਮੋਬਾਈਲ ਫ਼ੋਨ ਜ਼ਬਤ ਕੀਤੇ ਗਏ ਅਤੇ 1,781 ਵਾਹਨ ਅਤੇ 61 ਡਰੋਨ ਵੀ ਕਬਜ਼ੇ ਵਿੱਚ ਲਏ ਗਏ। ਇਨ੍ਹਾਂ ਕਾਰਵਾਈਆਂ ਨੇ ਅਪਰਾਧਿਕ ਢਾਂਚੇ ਨੂੰ ਕਮਜ਼ੋਰ ਕਰਨ, ਸੰਗਠਿਤ ਅਪਰਾਧੀ ਨੈੱਟਵਰਕਾਂ ਨੂੰ ਤਬਾਹ ਕਰਨ ਅਤੇ ਪੂਰੇ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।

ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ 93946-93946 ਨੰਬਰ ’ਤੇ ਇੱਕ ਸਮਰਪਿਤ ਟਿਪਲਾਈਨ ਵੀ ਸ਼ੁਰੂ ਕੀਤੀ ਹੈ, ਜਿਸ ਰਾਹੀਂ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ। ਇਸ ਪਹਿਲ ਤਹਿਤ ਲੋਕ ਆਪਣੀ ਪਛਾਣ ਸਾਹਮਣੇ ਆਉਣ ਦੇ ਡਰ ਤੋਂ ਬਿਨਾਂ ਗੁਪਤ ਤੌਰ ’ਤੇ ਅਹਿਮ ਜਾਣਕਾਰੀ ਦੇ ਸਕਦੇ ਹਨ, ਜਿਸ ਨਾਲ ਏਜੀਟੀਐਫ ਨੂੰ ਗੈਂਗਸਟਰਾਂ ਅਤੇ ਹੋਰ ਅਪਰਾਧੀਆਂ ਦਾ ਛੇਤੀ ਪਤਾ ਲਗਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਮਦਦ ਮਿਲੇਗੀ।

ਲੋਕਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਏਜੀਟੀਐਫ ਨੇ ਇੱਕ ਇਨਾਮ ਨੀਤੀ ਵੀ ਲਾਗੂ ਕੀਤੀ ਹੈ, ਜਿਸ ਤਹਿਤ ਲੋੜੀਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਕਾਰਵਾਈ ਵਿੱਚ ਸਹਾਇਕ ਪੁਖ਼ਤਾ ਜਾਣਕਾਰੀ ਦੇਣ ਵਾਲਿਆਂ ਨੂੰ ਨਕਦ ਇਨਾਮ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ I ਇਸ ਪਹਿਲ ਨਾਲ ਪੰਜਾਬ ਵਿੱਚ ਸੰਗਠਿਤ ਅਪਰਾਧ ਵਿਰੁੱਧ ਖ਼ੁਫ਼ੀਆ-ਆਧਾਰਿਤ ਕਾਰਵਾਈਆਂ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।

Gangstran-Te-Vaar-Strikes-



TOP HEADLINES


ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੀ ਤਕਨੀਕੀ ਸਿੱਖਿਆ ਲੀਡਰਸ਼
ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ
ਭੂਪੇਸ਼ ਬਘੇਲ ਦਾ ਨੌਂ ਰੋਜ਼ਾ ਪੰਜਾਬ ਦੌਰਾ ਸ਼ਨੀਵਾਰ ਨੂੰ ਖੰਨਾ ਵ
*ਮਾਨਵਤਾ ਦੇ ਆਧਾਰ 'ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾ
ਬੇਅਦਬੀ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁ
ਮੁਕਤਸਰ ਦੀਆਂ ਤੀਆਂ ਦੇ ਵਿਚਕਾਰ ਪਹੁੰਚੀ ਡਾ. ਗੁਰਪ੍ਰੀਤ ਕੌਰ ਮਾਨ
*ਭਾਜਪਾ ਦੀ ਸੂਬਾ ਪੱਧਰੀ ਮੀਟਿੰਗ: ਪੰਜਾਬ ਪ੍ਰਧਾਨ ਕੇਵਲ ਸਿੰਘ ਢਿ
*ਫਿਰੋਜ਼ਪੁਰ 'ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ*
ਨਿਰਧਾਰਤ ਪਾਰਕਿੰਗ ਲਾਈਨਾਂ ਤੋਂ ਬਾਹਰ ਵਾਹਨ ਖੜ੍ਹੇ ਕਰਨ ਵਾਲਿਆਂ
ਇੰਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੁਆਰਾ ਪ੍ਰਤੀਭਾ ਮ
*ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨ
*ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ
*ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅ
*ਹਮਾਰੇ ਰਾਮ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜ
ਪਾਵਰਕਾਮ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ:
*ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21
Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜ
ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ ਵਿਖੇ ਏ.ਡੀ.ਆਈ.ਪੀ
ਡਿਪਟੀ ਕਮਿਸ਼ਨਰ ਨੇ ਜੰਗੀ ਪੱਧਰ ’ਤੇ ਨਿਗਰਾਨੀ ਕਰਨ ਦੇ ਨਾਲ-ਨਾਲ ਘ
ਸੇਫ ਸਕੂਲ ਵਾਹਨ ਟੀਮ ਵੱਲੋ ਜਲਾਲਾਬਾਦ ਵਿਖੇ ਸਕੂਲੀ ਵੈਨਾਂ ਦੀ ਚੈ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51279678

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us