*ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ*

Aug10,2026 | Jagrati Lahar Bureau | Sas Nagar/ Chandigarh


*— ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਹੈਂਡ ਗ੍ਰਨੇਡ ਪ੍ਰਾਪਤ ਕੀਤਾ: ਡੀਜੀਪੀ ਗੌਰਵ ਯਾਦਵ*

*— ਇਸ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਈਐਸਆਈ-ਸਪਾਂਸਰਡ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਨੂੰ ਇੱਕ 86-ਪੀ ਹੈਂਡ ਗ੍ਰਨੇਡ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ ਜੋਲਾ ਵਾਸੀ ਪਿੰਡ ਬੈਰਸੀਆਂ, ਐਸਬੀਐਸ ਨਗਰ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਜਲੰਧਰ ਦੇ ਆਦਮਪੁਰ ਨੇੜੇ ਇੱਕ ਡੈੱਡ ਲੈਟਰ ਬਾਕਸ (ਡੀਐਲਬੀ) ਤੋਂ ਹੈਂਡ ਗ੍ਰਨੇਡ ਪ੍ਰਾਪਤ ਕੀਤਾ ਸੀ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਸ਼ੱਕੀ ਲਖਵਿੰਦਰ ਉਰਫ਼ ਜੋਲਾ ਨੂੰ ਜ਼ਿਲ੍ਹਾ ਐਸਬੀਐਸ ਨਗਰ ਖੇਤਰ ਤੋਂ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੇ ਖੁਲਾਸੇ ਦੇ ਅਧਾਰ 'ਤੇ, ਐਸਬੀਐਸ ਨਗਰ ਦੇ ਪਿੰਡ ਬੈਰਸੀਆਂ ਤੋਂ 86-ਪੀ ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ।

ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਕੀਤੀ ਸਮੇਂ ਸਿਰ ਕਾਰਵਾਈ ਨੇ ਯੋਜਨਾਬੱਧ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੂਰੇ ਅੱਤਵਾਦੀ ਨੈੱਟਵਰਕ, ਜਿਸ ਵਿੱਚ ਵਿਦੇਸ਼ੀ ਹੈਂਡਲਰ, ਸਥਾਨਕ ਨੈੱਟਵਰਕ ਅਤੇ ਅਗਲੇ-ਪਿਛਲੇ ਸਬੰਧ ਸ਼ਾਮਲ ਹਨ, ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 124 ਮਿਤੀ 09.08.2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113(1) ਅਤੇ 113(3) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਥਾਣਾ ਸਦਰ ਨਵਾਂਸ਼ਹਿਰ ਵਿਖੇ ਦਰਜ ਕੀਤੀ ਗਈ ਹੈ।

-punjabpolice-gauravyadav-counterintelligence-terrormodule-sbsnagar-babbarkhalsainternational-punjabsecurity



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੁਧਿਆਣਾ ਵਿੱਚ ਸ਼ਹੀਦ ਭਗਤ ਸਿੰਘ
ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ ਪ੍
*ਪੰਜਾਬ ਸਰਕਾਰ ਨੇ ਉਦਯੋਗਿਕ ਕੇਂਦਰਾਂ ਨੇੜੇ ਵਿਸ਼ਵ ਪੱਧਰੀ ਟੈਸਟਿ
ਸ਼ੇਰ-ਏ-ਪੰਜਾਬ ਟੀ20 ਕ੍ਰਿਕਟ ਲੀਗ ਦੇ ਆਗਾਜ਼ ਤੋਂ ਪਹਿਲਾਂ ਲੁਧਿਆ
ਪੰਜਾਬ ਕਾਂਗਰਸ 31 ਅਗਸਤ ਨੂੰ ਲੁਧਿਆਣਾ ਵਿੱਚ ਵਿਮੁਕਤ ਦਿਵਸ ਮਨਾਏ
ਰੋਪੜ ਨਗਰ ਕੌਂਸਲ ਵੱਲੋਂ ਸੀਵਰੇਜ ਦਾ ਗੰਦਾ ਪਾਣੀ ਸਰਹਿੰਦ ਨਹਿਰ ’
ਰਾਈਸ ਮਿਲਰਜ਼ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣ
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ
ਕੁਰਾਲੀ ਵਿਖੇ ਹੋਏ ਕਤਲ ਦੇ ਮਾਮਲੇ ਨੂੰ ਜ਼ਿਲ੍ਹਾ ਪੁਲਿਸ ਨੇ 4-5
ਮਿਸ਼ਨ ਕਲੀਨ ਪੰਜਾਬ: ਭਗਵੰਤ ਮਾਨ ਸਰਕਾਰ ਵੱਲੋਂ ਸੂਬਾ ਪੱਧਰੀ ਸਫ਼
*ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ਸੂਬੇ ਭਰ ਵਿੱਚ 10 ਰੋਜ਼ਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀਆਂ ਨ
ਪੰਜਾਬ ਦੇ ਸਰਕਾਰੀ ਸਕੂਲ ਦੇਸ਼ ਦੇ ਚੰਗੇ ਤੋਂ ਚੰਗੇ ਪ੍ਰਾਈਵੇਟ ਸਕ
ਇੰਨੋਸੈਂਟ ਹਾਰਟਸ ਸਕੂਲ, ਗ੍ਰੀਨ ਮਾਡਲ ਟਾਊਨ ਜਲੰਧਰ ਵਿਖੇ ਸਹੋਦਯਾ
ਬਠਿੰਡਾ ਚ ਗਨਮੈਨ ਲੈਣ ਦੇ ਚੱਕਰ ਚ ਗਏ ਜੇਲ
*ਰੱਖੜੀ ਦੇ ਤਿਉਹਾਰ ਨੇ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਪ
31 ਅਗਸਤ ਤੋਂ 2 ਸਤੰਬਰ ਤੱਕ ਪੰਜਾਬ ਦੇ ਸੰਗਠਨਾਤਮਕ ਦੌਰੇ ’ਤੇ ਰ
ਦਿੱਲੀ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾਣਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51610129

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us