ਬਿਜਲੀ ਦੇ ਸ਼ਾਰਟ ਸਰਕਟ ਕਾਰਨ ਇਲੈਕਟ੍ਰਾਨਿਕ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ
Aug17,2026
| Reetwal | Bareta
ਸ਼ਹਿਰ ਦੇ ਡਾਕਖਾਨੇ ਸਥਿਤ ਇੱਕ ਗੋਇਲ ਨਾਮ ਦੇ ਇਲੈਕਟ੍ਰਾਨਿਕ ਸਮਾਨ ਦੇ ਗੋਦਾਮ ਨੂੰ ਬੀਤੀ ਸੋਮਵਾਰ ਦੀ ਦੁਪਹਿਰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਨਾਲ ਲੱਖਾਂ ਰੁਪਏ ਦੇ ਸਮਾਨ ਦਾ ਨੁਕਸਾਨ ਹੋਣ ਦੀ ਖ਼ਬਰ ਹੈ। ਗੋਦਾਮ ਵਿੱਚ ਟੀਵੀ, ਫਰਿੱਜ, ਏਸੀ ਅਤੇ ਹੋਰ ਇਲੈਕਟ੍ਰਾਨਿਕ ਉਪਕਰਨ ਵੱਡੀ ਗਿਣਤੀ ਵਿੱਚ ਰੱਖੇ ਹੋਏ ਸਨ, ਜੋ ਅੱਗ ਦੀ ਲਪੇਟ ਵਿੱਚ ਆ ਕੇ ਸੜ ਕੇ ਸੁਆਹ ਹੋ ਗਏ।
ਸਥਾਨਕ ਲੋਕਾਂ ਮੁਤਾਬਕ ਦੁਪਹਿਰ ਗੋਦਾਮ ਦੇ ਅੰਦਰੋਂ ਧੂੰਆਂ ਉੱਠਦਾ ਦੇਖ ਕੇ ਸ਼ੋਰ ਮਚਾਇਆ ਗਿਆ, ਜਿਸ ਤੋਂ ਬਾਅਦ ਲਾਗੇ ਦੇ ਦੁਕਾਨਦਾਰਾਂ ਅਤੇ ਲੋਕਾਂ ਨੇ ਗੋਦਾਮ ਦੇ ਮਾਲਕ ਵਰਿੰਦਰ ਕੁਮਾਰ ਉਰਫ ਭੋਲੂ ਨੂੰ ਇਤਲਾਹ ਦਿੱਤੀ ਅਤੇ ਨਾਲ ਦੇ ਘਰਾਂ ਵਿਚੋਂ ਪਾਣੀ ਦਾ ਪ੍ਰਬੰਧ ਕੀਤਾ ਅਤੇ ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ। ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਕਿਉਂਕਿ ਘਟਨਾ ਦੇ ਸਮੇਂ ਗੋਦਾਮ ਵਿੱਚ ਕੋਈ ਵੀ ਕਰਮਚਾਰੀ ਮੌਜੂਦ ਨਹੀਂ ਸੀ।
ਗੋਦਾਮ ਦੇ ਮਾਲਕ ਵਰਿੰਦਰ ਕੁਮਾਰ ਉਰਫ ਭੋਲੂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਅੱਗ ਬਿਜਲੀ ਦੀ ਤਾਰਾਂ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ। ਉਨ੍ਹਾਂ ਦੱਸਿਆ ਕਿ ਗੋਦਾਮ ਵਿੱਚ ਰੱਖੇ ਲੱਖਾਂ ਰੁਪਏ ਦੇ ਇਲੈਕਟ੍ਰਾਨਿਕ ਸਮਾਨ ਚ ਢਾਈ ਲੱਖ ਰੁਪਏ ਦੇ ਕਰੀਬ ਨੁਕਸਾਨ ਹੋਇਆ ਹੈ।
-bareta-fireincident-shortcircuit-electronicwarehouse-punjabnews