ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਮਾਨਯੋਗ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ ਜੀ ਦੇ ਦਿਸ਼ਾ ਦੇ ਨਿਰਦੇਸ਼ਾਂ ਅਨੁਸਾਰ ਬਠਿੰਡਾ ਪੁਲਿਸ ਦੀ ਨਿਗਰਾਨੀ ਵਿੱਚ ਸ਼੍ਰੀ ਮਨੋਜ ਕੁਮਾਰ, ਪੀ.ਪੀ.ਐੱਸ, ਡੀ.ਐੱਸ.ਪੀ ਫੂਲ ਦੀ ਅਗਵਾਈ ਵਿੱਚ ਥਾਣਾ ਭਗਤਾ ਭਾਈਕਾ ਦੇ ਐਸ ਐਚ ਓ ਪਰਬਤ ਸਿੰਘ ਦੀ ਦੀਆਂ ਬਣੀਆਂ ਪੁਲਿਸ ਟੀਮਾਂ ਵੱਲੋਂ ਮੁਖਬਰੀ ਦੇ ਅਧਾਰ ਤੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 04 ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕਰਵਾ ਕੇ ਵੱਡੀ ਕਾਮਯਾਬੀ ਹਾਸਲ ਕੀਤੀ।
ਥਾਣਾ ਭਗਤਾ ਭਾਈ ਕਾ ਨੂੰ ਇਤਲਾਹ ਮਿਲੀ ਕਿ ਜਗਸੀਰ ਸਿੰਘ ਪੁੱਤਰ ਰੂਪ ਸਿੰਘ ਵਾਸੀ ਅਕਲੀਆ ਜਲਾਲ ਜਿਲ੍ਹਾ ਬਠਿੰਡਾ ਜੋ ਕਿ ਭੁੱਕੀ ਵੇਚਣ ਦਾ ਆਦੀ ਹੈ, ਨੂੰ ਭਰੋਸੇਯੋਗ ਇਤਲਾਹ ਹੋਣ ਤੇ ਥਾਣਾ ਭਗਤਾ ਭਾਈ ਦੀ ਪੁਲਿਸ ਪਾਰਟੀ ਵੱਲੋਂ ਕਾਰਵਾਈ ਕਰਦੇ ਹੋਏ ਉਕਤ ਜਗਸੀਰ ਸਿੰਘ ਦੀ ਖੇਤ ਵਾਲੀ ਮੋਟਰ ਵਾਲੇ ਕਮਰੇ ਵਿੱਚੋਂ 4 ਕੁਇੰਟਲ ਵਜਨੀ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਕੇ ਮੁੱਕਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ।
ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਇਹ ਭੁੱਕੀ ਕਿੱਥੋ ਲੈ ਕੇ ਆਇਆ ਅਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।ਉਕਤ ਵਿਅਕਤੀ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਜਿਸ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ।
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)